Sign in / My account

Strong's Hebrew Concordance

Strong's Hebrew #3950

Base Word
לָקַט
Short Definitionproperly, to pick up, i.e., (generally) to gather; specifically, to glean
Long Definition

to pick up, gather, glean, gather up

(Qal), to pick up, gather,to glean, (Piel), to gather, gather up,to collect (money),to glean, (Pual) to be picked up, (Hithpael) to collect oneself

Derivationa primitive root
International Phonetic Alphabetlɔːˈk’ɑt̪’
IPA modlɑːˈkɑt
Syllablelāqaṭ
Dictionlaw-KAHT
Diction Modla-KAHT
Usagegather (up), glean
Part of speechv

Bible Verses (37 occurrences)

Genesis 31:46

ਉਸ ਨੇ ਆਪਣੇ ਆਦਮੀਆਂ ਨੂੰ ਕੁਝ ਹੋਰ ਪੱਥਰ ਜਮ੍ਹਾਂ ਕਰਕੇ ਅਤੇ ਉਨ੍ਹਾਂ ਦੀ ਢੇਰੀ ਲਾਉਣ ਲਈ ਆਖਿਆ। ਫ਼ੇਰ ਉਨ੍ਹਾਂ ਨੇ ਪੱਥਰਾਂ ਦੀ ਢੇਰੀ ਕੋਲ ਭੋਜਨ ਕੀਤਾ।

Genesis 47:14

ਦੇਸ਼ ਦੇ ਲੋਕਾਂ ਨੇ ਹੋਰ ਅਨਾਜ ਖਰੀਦਿਆ। ਯੂਸੁਫ਼ ਨੇ ਪੈਸਾ ਬਚਾਇਆ ਅਤੇ ਇਸ ਨੂੰ ਫ਼ਿਰਊਨ ਦੇ ਘਰ ਲੈ ਆਇਆ।

Exodus 16:4

ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਅਕਾਸ਼ ਤੋਂ ਭੋਜਨ ਵਰ੍ਹਾਵਾਂਗਾ। ਇਹ ਭੋਜਨ ਤੁਹਾਡੇ ਖਾਣ ਲਈ ਹੋਵੇਗਾ। ਹਰ ਰੋਜ਼ ਲੋਕਾਂ ਨੂੰ ਬਾਹਰ ਜਾਣਾ ਚਾਹੀਦਾ ਹੈ ਅਤੇ ਉਸ ਦਿਨ ਲਈ ਲੋੜੀਂਦਾ ਭੋਜਨ ਇਕੱਠਾ ਕਰਨਾ ਚਾਹੀਦਾ ਹੈ। ਮੈਂ ਅਜਿਹਾ ਇਹ ਦੇਖਣ ਲਈ ਕਰਾਂਗਾ ਕਿ ਲੋਕ ਓਹੀ ਕਰਦੇ ਹਨ ਜੋ ਮੈਂ ਉਨ੍ਹਾਂ ਨੂੰ ਆਖਦਾ ਹਾਂ।

Exodus 16:5

ਹਰ ਰੋਜ਼ ਲੋਕ ਸਿਰਫ਼ ਇੱਕ ਦਿਨ ਲਈ ਕਾਫ਼ੀ ਭੋਜਨ ਇਕੱਠਾ ਕਰਨਗੇ। ਪਰ ਸ਼ੁਕਰਵਾਰ ਨੂੰ, ਜਦੋਂ ਲੋਕ ਆਪਣਾ ਭੋਜਨ ਇਕੱਠਾ ਕਰਨਗੇ ਤਾਂ ਉਹ ਦੇਖਣਗੇ ਕਿ ਉਨ੍ਹਾਂ ਕੋਲ ਦੋ ਦਿਨਾਂ ਲਈ ਕਾਫ਼ੀ ਭੋਜਨ ਹੈ।”

Exodus 16:16

ਯਹੋਵਾਹ ਆਖਦਾ ਹੈ, ‘ਹਰੇਕ ਬੰਦੇ ਨੂੰ ਓਨਾ ਹੀ ਇਕੱਠਾ ਕਰਨਾ ਚਾਹੀਦਾ ਹੈ ਜਿੰਨਾ ਉਸ ਨੂੰ ਲੋੜੀਂਦਾ ਹੈ। ਤੁਹਾਡੇ ਵਿੱਚ ਹਰੇਕ ਨੂੰ ਤਕਰੀਬਨ ਦੋ ਓਮਰ ਪਰਿਵਾਰ ਦੇ ਹਰ ਬੰਦੇ ਲਈ ਇਕੱਠਾ ਕਰਨਾ ਚਾਹੀਦਾ ਹੈ।’”

Exodus 16:17

ਇਸ ਲਈ ਇਸਰਾਏਲ ਦੇ ਲੋਕਾਂ ਨੇ ਅਜਿਹਾ ਹੀ ਕੀਤਾ। ਹਰੇਕ ਬੰਦੇ ਨੇ ਆਪਣਾ ਭੋਜਨ ਇਕੱਠਾ ਕੀਤਾ। ਕੁਝ ਬੰਦਿਆਂ ਨੇ ਹੋਰਨਾਂ ਨਾਲੋਂ ਵੱਧ ਇਕੱਠਾ ਕੀਤਾ।

Exodus 16:18

ਲੋਕਾਂ ਨੇ ਘਰ ਦੇ ਹਰ ਜੀਅ ਨੂੰ ਭੋਜਨ ਦਿੱਤਾ। ਜਦੋਂ ਭੋਜਨ ਮਾਪਿਆ ਜਾਂਦਾ, ਹਰੇਕ ਬੰਦੇ ਲਈ ਕਾਫ਼ੀ ਹੁੰਦਾ, ਪਰ ਕਦੇ ਵੀ ਬਹੁਤਾ ਜ਼ਿਆਦਾ ਨਹੀਂ। ਹਰ ਬੰਦਾ ਸਿਰਫ਼ ਓਨਾ ਹੀ ਇਕੱਠਾ ਕਰਦਾ ਸੀ ਜਿੰਨਾ ਉਸ ਦੇ ਅਤੇ ਉਸ ਦੇ ਪਰਿਵਾਰ ਲਈ ਕਾਫ਼ੀ ਹੁੰਦਾ ਸੀ।

Exodus 16:21

ਹਰ ਸਵੇਰ ਲੋਕ ਭੋਜਨ ਇਕੱਠਾ ਕਰਦੇ ਸਨ। ਹਰੇਕ ਬੰਦਾ ਓਨਾ ਹੀ ਜਮ੍ਹਾਂ ਕਰਦਾ ਜਿੰਨਾ ਉਹ ਖਾ ਸੱਕਦਾ ਸੀ। ਪਰ ਦੁਪਿਹਰ ਵੇਲੇ ਭੋਜਨ ਪਿਘਲ ਜਾਂਦਾ ਅਤੇ ਚੱਲਿਆ ਜਾਂਦਾ।

Exodus 16:22

ਸ਼ੁਕਰਵਾਰ ਨੂੰ ਲੋਕਾਂ ਨੇ ਦੁੱਗਣਾ ਭੋਜਨ ਇਕੱਠਾ ਕੀਤਾ। ਉਨ੍ਹਾਂ ਨੇ ਹਰ ਬੰਦੇ ਲਈ ਦੋ ਓਮਰ ਜਮ੍ਹਾ ਕੀਤੇ। ਇਸ ਲਈ ਲੋਕਾਂ ਦੇ ਆਗੂ ਮੂਸਾ ਕੋਲ ਆਏ ਅਤੇ ਇਸ ਬਾਰੇ ਦੱਸਿਆ।

Exodus 16:26

ਤੁਹਾਨੂੰ ਛੇ ਦਿਨ ਭੋਜਨ ਇਕੱਠਾ ਕਰਨਾ ਚਾਹੀਦਾ ਹੈ। ਪਰ ਹਫ਼ਤੇ ਦਾ ਸੱਤਵਾਂ ਦਿਨ ਅਰਾਮ ਕਰਨ ਦਾ ਦਿਨ ਹੈ-ਇਸ ਲਈ ਏਸ ਦਿਨ ਕੋਈ ਵੀ ਖਾਸ ਭੋਜਨ ਧਰਤੀ ਤੇ ਨਹੀਂ ਹੋਵੇਗਾ।”

Occurences : 37