Base Word
שִׁילֹה
Short DefinitionShiloh, a place in Palestine
Long Definitiona city in Ephraim and temporary home of the Ark of the Covenant and the Tabernacle, the place where Samuel grew up
Derivationor שִׁלֹה; or שִׁילוֹ; or שִׁלוֹ; from the same as H7886
International Phonetic Alphabetʃɪi̯ˈlo
IPA modʃiːˈlo̞w
Syllablešîlō
Dictionshee-LOH
Diction Modshee-LOH
UsageShiloh
Part of speechn-pr-loc

Joshua 18:1
ਬਾਕੀ ਦੀ ਧਰਤੀ ਦੀ ਵੰਡ ਸਾਰੇ ਇਸਰਾਏਲੀ ਲੋਕ ਸ਼ੀਲੋਹ ਵਿੱਚ ਇਕੱਠੇ ਹੋਏ ਅਤੇ ਉੱਥੇ ਮੰਡਲੀ ਦਾ ਤੰਬੂ ਸਥਾਪਿਤ ਕੀਤਾ। ਇਸਰਾਏਲੀਆਂ ਨੇ ਉਸ ਦੇਸ਼ ਵਿੱਚਲੇ ਸਾਰੇ ਦੁਸ਼ਮਣਾ ਨੂੰ ਹਰਾ ਦਿੱਤਾ ਅਤੇ ਉਸ ਦੇਸ਼ ਨੂੰ ਆਪਣੇ ਨਿਯੰਤ੍ਰਣ ਹੇਠਾ ਕਰ ਲਿਆ।

Joshua 18:8
ਇਨ੍ਹਾਂ ਲਈ ਜਿਨ੍ਹਾਂ ਆਦਮੀਆਂ ਨੂੰ ਚੁਣਿਆ ਗਿਆ ਸੀ ਉਹ ਧਰਤੀ ਨੂੰ ਦੇਖਣ ਅਤੇ ਉਸਦਾ ਵੇਰਵਾ ਲਿਖਣ ਲਈ ਚੱਲੇ ਗਏ। ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, “ਸਾਰੀ ਧਰਤੀ ਵਿੱਚ ਘੁੰਮੋ ਅਤੇ ਉਸਦਾ ਵੇਰਵਾ ਲਿਖੋ। ਫ਼ੇਰ ਮੇਰੇ ਕੋਲ ਸ਼ੀਲੋਹ ਵਿਖੇ ਵਾਪਸ ਆ ਜਾਉ। ਫ਼ੇਰ ਮੈਂ ਨਰਦਾਂ ਸੁੱਟਾਂਗਾ ਅਤੇ ਤੁਹਾਡੇ ਲਈ ਯਹੋਵਾਹ ਨੂੰ ਧਰਤੀ ਦੀ ਵੰਡ ਕਰਨ ਦਿਆਂਗਾ।”

Joshua 18:9
ਇਸ ਲਈ ਉਹ ਆਦਮੀ ਉਸ ਧਰਤੀ ਵੱਲ ਗਏ। ਉਹ ਆਦਮੀ ਉਸ ਸਾਰੀ ਧਰਤੀ ਵਿੱਚ ਘੁੰਮੇ ਅਤੇ ਯਹੋਸ਼ੁਆ ਲਈ ਇਸਦਾ ਵੇਰਵਾ ਲਿਖਿਆ। ਉਨ੍ਹਾਂ ਨੇ ਸਾਰੇ ਸ਼ਹਿਰਾਂ ਦੀ ਸੂਚੀ ਬਣਾਈ ਅਤੇ ਧਰਤੀ ਨੂੰ ਸੱਤ ਹਿੱਸਿਆਂ ਵਿੱਚ ਵੰਡਿਆ। ਉਹ ਸ਼ੀਲੋਹ ਵਿਖੇ ਯਹੋਸ਼ੁਆ ਕੋਲ ਵਾਪਸ ਗਏ।

Joshua 18:10
ਯਹੋਸ਼ੁਆ ਨੇ ਸ਼ੀਲੋਹ ਵਿਖੇ ਯਹੋਵਾਹ ਦੇ ਸਾਹਮਣੇ ਉਨ੍ਹਾਂ ਲਈ ਨਰਦਾ ਸੁੱਟੀਆਂ। ਇਸ ਤਰ੍ਹਾਂ ਯਹੋਸ਼ੁਆ ਨੇ ਧਰਤੀ ਦੀ ਵੰਡ ਕੀਤੀ ਅਤੇ ਪਰਿਵਾਰ-ਸਮੂਹ ਨੂੰ ਉਸ ਧਰਤੀ ਵਿੱਚ ਬਣਦਾ ਹਿੱਸਾ ਦਿੱਤਾ।

Joshua 19:51
ਇਸ ਤਰ੍ਹਾਂ ਇਹ ਸਾਰੀਆਂ ਧਰਤੀਆਂ ਇਸਰਾਏਲ ਦੇ ਭਿੰਨ-ਭਿੰਨ ਪਰਿਵਾਰ-ਸਮੂਹਾਂ ਨੂੰ ਦਿੱਤੀਆਂ ਗਈਆਂ। ਜਾਜਕ ਅਲਆਜ਼ਾਰ, ਨੂਨ ਦਾ ਪੁੱਤਰ ਯਹੋਸ਼ੁਆ ਅਤੇ ਹਰੇਕ ਪਰਿਵਾਰ-ਸਮੂਹ ਦੇ ਸਾਰੇ ਆਗੂ ਧਰਤੀ ਵੰਡਣ ਲਈ ਸ਼ੀਲੋਹ ਵਿਖੇ ਇਕੱਠੇ ਹੋਏ। ਉਹ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਉੱਤੇ ਯਹੋਵਾਹ ਦੇ ਸਾਹਮਣੇ ਇਕੱਠੇ ਹੋਏ। ਇਸ ਤਰ੍ਹਾਂ ਉਨ੍ਹਾਂ ਨੇ ਧਰਤੀ ਵੰਡਣ ਦਾ ਕੰਮ ਮੁਕਾਇਆ।

Joshua 21:2
ਇਹ ਗੱਲ ਕਨਾਨ ਦੀ ਧਰਤੀ ਉੱਤੇ ਸ਼ੀਲੋਹ ਕਸਬੇ ਵਿੱਚ ਵਾਪਰੀ। ਲੇਵੀ ਹਾਕਮਾਂ ਨੇ ਉਨ੍ਹਾਂ ਨੂੰ ਆਖਿਆ, “ਯਹੋਵਾਹ ਨੇ ਮੂਸਾ ਨੂੰ ਇੱਕ ਆਦੇਸ਼ ਦਿੱਤਾ ਸੀ। ਉਸ ਨੇ ਆਦੇਸ਼ ਦਿੱਤਾ ਸੀ ਕਿ ਤੁਸੀਂ ਸਾਨੂੰ ਰਹਿਣ ਵਾਸਤੇ ਕਸਬੇ ਦੇਵੋਂਗੇ। ਅਤੇ ਉਸ ਨੇ ਆਦੇਸ਼ ਦਿੱਤਾ ਸੀ ਕਿ ਤੁਸੀਂ ਸਾਨੂੰ ਸਾਡੇ ਜਾਨਵਰਾਂ ਦੇ ਚਰਨ ਵਾਸਤੇ ਖੇਤ ਦੇਵੋਂਗੇ।”

Joshua 22:9
ਇਸ ਲਈ ਰਊਬੇਨ, ਗਾਦ ਅਤੇ ਮਨੱਸ਼ਹ ਦੇ ਪਰਿਵਾਰ-ਸਮੂਹ ਇਸਰਾਏਲ ਦੇ ਹੋਰਨਾ ਪਰਿਵਾਰ-ਸਮੁਹਾਂ ਨੂੰ ਛੱਡ ਗਏ। ਉਹ ਕਨਾਨ ਵਿੱਚ ਸ਼ੀਲੋਹ ਵਿਖੇ ਸਨ। ਉਨ੍ਹਾਂ ਨੇ ਉਹ ਥਾਂ ਛੱਡ ਦਿੱਤੀ ਅਤੇ ਗਿਲਆਦ ਨੂੰ ਵਾਪਸ ਚੱਲੇ ਗਏ। ਉਹ ਆਪਣੀ ਧਰਤੀ ਉੱਤੇ ਆਪਣੇ ਘਰ ਚੱਲੇ ਗਏ-ਜਿਹੜੀ ਧਰਤੀ ਉਨ੍ਹਾਂ ਨੂੰ ਮੂਸਾ ਨੇ ਦਿੱਤੀ ਸੀ। ਯਹੋਵਾਹ ਨੇ ਮੂਸਾ ਨੂੰ ਇਹ ਧਰਤੀ ਉਨ੍ਹਾਂ ਨੂੰ ਦੇਣ ਦਾ ਆਦੇਸ਼ ਦਿੱਤਾ ਸੀ।

Joshua 22:12
ਇਸਰਾਏਲ ਦੇ ਸਾਰੇ ਲੋਕ ਇਨ੍ਹਾਂ ਤਿੰਨਾ ਪਰਿਵਾਰ-ਸਮੂਹਾਂ ਨਾਲ ਬਹੁਤ ਨਾਰਾਜ਼ ਹੋਏ। ਉਹ ਇਕੱਠੋ ਹੋ ਗਏ ਅਤੇ ਉਨ੍ਹਾਂ ਦੇ ਵਿਰੁੱਧ ਲੜਨ ਦਾ ਨਿਆਂ ਕੀਤਾ।

Judges 18:31
ਦਾਨ ਦੇ ਲੋਕਾਂ ਨੇ ਆਪਣੇ ਲਈ ਉਹੀ ਬੁੱਤ ਸਥਾਪਿਤ ਕੀਤਾ ਜਿਹੜਾ ਮੀਕਾਹ ਨੇ ਬਣਾਇਆ ਸੀ। ਉਹ ਬੁੱਤ ਦਾਨ ਸ਼ਹਿਰ ਵਿੱਚ ਉਸ ਪੂਰੇ ਸਮੇਂ ਦੌਰਾਨ ਉੱਥੇ ਹੀ ਸੀ ਜਦੋਂ ਪਰਮੇਸ਼ੁਰ ਦਾ ਘਰ ਸ਼ੀਲੋਹ ਵਿਖੇ ਸੀ।

Judges 21:12
ਉਨ੍ਹਾਂ 12,000 ਸਿਪਾਹੀਆਂ ਨੂੰ ਯਾਬੇਸ਼ ਗਿਲਆਦ ਨੂੰ ਸ਼ਹਿਰ ਵਿੱਚ 400 ਮੁਟਿਆਰਾਂ ਅਜਿਹੀਆਂ ਮਿਲੀਆਂ ਜਿਨ੍ਹਾਂ ਨੇ ਕਦੇ ਵੀ ਕਿਸੇ ਆਦਮੀ ਨਾਲ ਸੰਭੋਗ ਨਹੀਂ ਸੀ ਕੀਤਾ। ਸਿਪਾਹੀਆਂ ਨੇ ਇਨ੍ਹਾਂ ਔਰਤਾਂ ਨੂੰ ਸ਼ੀਲੋਹ ਦੇ ਡੇਰੇ ਵਿਖੇ ਲਿਆਂਦਾ। ਸ਼ੀਲੋਹ ਕਨਾਨ ਦੀ ਧਰਤੀ ਉੱਤੇ ਹੈ।

Occurences : 32

எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்