2 Timothy 2 - WEB (Punjabi)
1 You therefore, my child, be strengthened in the grace that is in Christ Jesus.ਮਸੀਹ ਯਿਸੂ ਦਾ ਵਫ਼ਾਦਾਰ ਸਿਪਾਹੀ ਤਿਮੋਥਿਉਸ ਤੂੰ ਮੇਰੇ ਲਈ ਇੱਕ ਪੁੱਤਰ ਵਰਗਾ ਹੈਂ। ਉਸ ਵਿਸ਼ਵਾਸ ਵਿੱਚ ਮਜ਼ਬੂਤ ਰਹਿ ਜਿਹੜਾ ਸਾਨੂੰ ਮਸੀਹ ਯਿਸੂ ਵਿੱਚ ਹੈ।
2 The things which you have heard from me among many witnesses, commit the same to faithful men, who will be able to teach others also.ਤੁਸੀਂ ਉਹ ਗੱਲਾਂ ਸੁਣੀਆਂ ਹਨ ਜੋ ਮੈਂ ਸਮਝਾਈਆਂ। ਹੋਰ ਵੀ ਬਹੁਤ ਸਾਰੇ ਲੋਕਾਂ ਨੇ ਇਨ੍ਹਾਂ ਉਪਦੇਸ਼ਾਂ ਨੂੰ ਸੁਣਿਆ ਹੈ। ਤੁਹਾਨੂੰ ਇਹੀ ਉਪਦੇਸ਼ ਉਨ੍ਹਾਂ ਨੂੰ ਵੀ ਦੇਣੇ ਚਾਹੀਦੇ ਹਨ ਜਿਨ੍ਹਾਂ ਤੇ ਤੁਸੀਂ ਭਰੋਸਾ ਕਰ ਸੱਕਦੇ ਹੋ। ਫ਼ੇਰ ਉਹ ਉਹੀ ਗੱਲਾਂ ਹੋਰਾਂ ਲੋਕਾਂ ਨੂੰ ਵੀ ਸਿੱਖਾ ਸੱਕਣਗੇ।
3 You therefore must endure hardship, as a good soldier of Christ Jesus.ਸਾਡੀਆਂ ਔਕੜਾਂ ਦੇ ਭਾਗੀ ਬਣੋ। ਇਨ੍ਹਾਂ ਔਕੜਾਂ ਨੂੰ ਮਸੀਹ ਯਿਸੂ ਦੇ ਸੱਚੇ ਸਿਪਾਹੀ ਵਾਂਗ ਝੱਲੋ।
4 No soldier on service entangles himself in the affairs of life, that he may please him who enrolled him as a soldier.ਇੱਕ ਸਿਪਾਹੀ ਆਪਣੇ ਸੈਨਾਪਤੀ ਨੂੰ ਖੁਸ਼ ਕਰਨਾ ਚਾਹੁੰਦਾ ਹੈ। ਇਸੇ ਲਈ ਉਹ ਸਿਪਾਹੀ ਆਪਣਾ ਸਮਾਂ ਉਨ੍ਹਾਂ ਗੱਲਾਂ ਵਿੱਚ ਨਹੀਂ ਲਾਉਂਦਾ ਜਿਨ੍ਹਾਂ ਵਿੱਚ ਬਹੁਤ ਹੋਰ ਲੋਕ ਲਾਉਂਦੇ ਹਨ।
5 Also, if anyone competes in athletics, he isn't crowned unless he has competed by the rules.ਜੋ ਕੋਈ ਵਿਅਕਤੀ ਦੌੜ ਲਾ ਰਿਹਾ ਤਾਂ ਉਸ ਨੂੰ ਜਿੱਤਣ ਲਈ ਨੇਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ।
6 The farmers who labor must be the first to get a share of the crops.ਜਿਹੜਾ ਕਿਸਾਨ ਸਖਤ ਮਿਹਨਤ ਕਰਦਾ ਹੈ ਉਹ ਖੇਤ ਦੀ ਫ਼ਸਲ ਦਾ ਆਨੰਦ ਮਾਨਣ ਵਾਲਾ ਪਹਿਲਾ ਵਿਅਕਤੀ ਹੋਣਾ ਚਾਹੀਦਾ ਹੈ।
7 Consider what I say, and may the Lord give you understanding in all things.ਜੋ ਗੱਲਾਂ ਮੈਂ ਆਖ ਰਿਹਾ ਹਾਂ ਇਨ੍ਹਾਂ ਬਾਰੇ ਸੋਚੋ। ਪ੍ਰਭੂ ਤੁਹਾਨੂੰ ਇਨ੍ਹਾਂ ਸਾਰੀਆਂ ਗੱਲਾਂ ਨੂੰ ਸਮਝਣ ਦੀ ਸਮਰਥਾ ਦੇਵੇਗਾ।
8 Remember Jesus Christ, risen from the dead, of the seed of David, according to my Gospel,ਯਿਸੂ ਮਸੀਹ ਨੂੰ ਚੇਤੇ ਰੱਖੋ। ਉਹ ਦਾਊਦ ਦੇ ਪਰਿਵਾਰ ਵਿੱਚੋਂ ਹੈ। ਜਦੋਂ ਯਿਸੂ ਮਰਿਆ ਤਾਂ ਉਸ ਨੂੰ ਮੌਤ ਤੋਂ ਜਿਵਾਲਿਆ ਗਿਆ। ਇਹੀ ਖੁਸ਼ਖਬਰੀ ਹੈ ਜਿਸ ਬਾਰੇ ਮੈਂ ਲੋਕਾਂ ਨੂੰ ਦੱਸਦਾ ਹਾਂ।
9 in which I suffer hardship to the point of chains as a criminal. But God's word isn't chained.ਮੈਂ ਇਸ ਲਈ ਕਸ਼ਟ ਸਹਿ ਰਿਹਾ ਹਾਂ ਕਿਉਂ ਜੋ ਮੈਂ ਖੁਸ਼ਖਬਰੀ ਬਾਰੇ ਲੋਕਾਂ ਨੂੰ ਦੱਸਦਾ ਹਾਂ। ਮੈਨੂੰ ਉਸ ਵਿਅਕਤੀ ਵਾਂਗ ਜੰਜ਼ੀਰਾਂ ਨਾਲ ਜਕੜਿਆ ਹੋਇਆ ਹੈ ਜਿਸਨੇ ਸੱਚਮੁੱਚ ਕੋਈ ਮਾੜਾ ਕੰਮ ਕੀਤਾ ਹੋਵੇ। ਮੈਂ ਜੰਜ਼ੀਰਾਂ ਨਾਲ ਬੰਨ੍ਹਿਆ ਹੋਇਆ ਹਾਂ, ਪਰ ਪਰਮੇਸ਼ੁਰ ਦੇ ਉਪਦੇਸ਼ਾਂ ਨੂੰ ਜੰਜ਼ੀਰਾਂ ਨਹੀਂ ਪਾਈਆਂ ਜਾ ਸੱਕਦੀਆਂ।
10 Therefore I endure all things for the chosen ones' sake, that they also may obtain the salvation which is in Christ Jesus with eternal glory.ਇਸ ਲਈ ਮੈਂ ਸਬਰ ਨਾਲ ਇਨ੍ਹਾਂ ਸਾਰੀਆਂ ਔਕੜਾਂ ਨੂੰ ਝੱਲਦਾ ਹਾਂ। ਅਜਿਹਾ ਮੈਂ ਉਨ੍ਹਾਂ ਲੋਕਾਂ ਦੀ ਸਹਾਇਤਾ ਲਈ ਕਰ ਰਿਹਾ ਹਾਂ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਚੁਣਿਆ ਹੋਇਆ ਹੈ। ਮੈਂ ਇਹ ਔਕੜਾਂ ਇਸ ਲਈ ਸਹਾਰ ਰਿਹਾ ਤਾਂ ਜੋ ਇਹ ਲੋਕ ਮਸੀਹ ਯਿਸੂ ਰਾਹੀਂ ਮੁਕਤੀ ਪ੍ਰਾਪਤ ਕਰ ਸੱਕਣ। ਉਸ ਮੁਕਤੀ ਨਾਲ ਸਦੀਵੀ ਮਹਿਮਾ ਆਉਂਦੀ ਹੈ।
11 This saying is faithful: For if we died with him, We will also live with him.ਇਹ ਉਪਦੇਸ਼ ਸੱਚ ਹੈ: ਜੇ ਅਸੀਂ ਉਸ ਨਾਲ ਮਰੇ, ਤਾਂ ਅਸੀਂ ਵੀ ਉਸ ਦੇ ਨਾਲ ਰਹਾਂਗੇ।
12 If we endure, We will also reign with him. If we deny him, He also will deny us.ਜੇ ਅਸੀਂ ਦੁੱਖਾਂ ਨੂੰ ਪ੍ਰਵਾਨ ਕਰਦੇ ਹਾਂ, ਤਾਂ ਅਸੀਂ ਉਸ ਦੇ ਨਾਲ ਰਾਜ ਕਰਾਂਗੇ। ਜੇ ਅਸੀਂ ਉਸ ਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵਾਂਗੇ, ਤਾਂ ਉਹ ਸਾਨੂੰ ਪ੍ਰਵਾਨ ਕਰਨ ਤੋਂ ਇਨਕਾਰੀ ਹੋਵੇਗਾ।
13 If we are faithless, He remains faithful. He can't deny himself.ਜੇ ਅਸੀਂ ਵਫ਼ਾਦਾਰ ਨਹੀਂ ਹਾਂ ਤਾਂ ਵੀ ਉਹ ਵਫ਼ਾਦਾਰ ਹੋਵੇਗਾ ਕਿਉਂਕਿ ਉਹ ਆਪਣੇ ਆਪ ਤੋਂ ਮੁਨਕਰ ਨਹੀਂ ਹੋ ਸੱਕਦਾ।
14 Remind them of these things, charging them in the sight of the Lord, that they don't argue about words, to no profit, to the subverting of those who hear.ਇੱਕ ਸਵੀਕ੍ਰਤ ਮਜ਼ਦੂਰ ਲੋਕਾਂ ਨੂੰ ਇਹ ਗੱਲਾਂ ਦੱਸਦੇ ਰਹੋ। ਅਤੇ ਉਨ੍ਹਾਂ ਲੋਕਾਂ ਨੂੰ ਪਰਮੇਸ਼ੁਰ ਦੇ ਸਨਮੁੱਖ ਚੇਤਾਵਨੀ ਦਿਉ ਕਿ ਸ਼ਬਦਾਂ ਬਾਰੇ ਦਲੀਲਬਾਜ਼ੀ ਕਰਨ ਨਾਲ ਕਿਸੇ ਨੂੰ ਵੀ ਕੋਈ ਲਾਭ ਨਹੀਂ ਹੋਵੇਗਾ, ਬਲਕਿ, ਇਹ ਉਨ੍ਹਾਂ ਨੂੰ ਬਰਬਾਦ ਕਰ ਦੇਵੇਗਾ ਜੋ ਇਸ ਨੂੰ ਸੁਣਦੇ ਹਨ।
15 Give diligence to present yourself approved by God, a workman who doesn't need to be ashamed, properly handling the Word of Truth.ਉਹੋ ਜਿਹਾ ਬਣਨ ਦੀ ਪੂਰਨ ਕੋਸ਼ਿਸ਼ ਕਰੋ ਜਿਸ ਨੂੰ ਪਰਮੇਸ਼ੁਰ ਪ੍ਰਵਾਨ ਕਰੇ ਅਤੇ ਆਪਣੇ ਆਪ ਨੂੰ ਉਸ ਅੱਗੇ ਅਰਪਨ ਕਰ ਦਿਉ। ਇੱਕ ਅਜਿਹਾ ਮਜ਼ਦੂਰ ਬਣੋ ਜਿਹੜਾ ਆਪਣੇ ਕੰਮ ਉੱਤੇ ਸ਼ਰਮਿੰਦਾ ਨਹੀਂ ਅਜਿਹਾ ਮਜ਼ਦੂਰ ਜਿਹੜਾ ਸੱਚੇ ਉਪਦੇਸ਼ ਨੂੰ ਸਹੀ ਢੰਗ ਨਾਲ ਇਸਤੇਮਾਲ ਕਰਦਾ ਹੈ।
16 But shun empty chatter, for they will proceed further in ungodliness,ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਅਜਿਹੀਆਂ ਵਿਹਲੀਆਂ ਗੱਲਾਂ ਕਰਦੇ ਹਨ ਜਿਹੜੀਆਂ ਪਰਮੇਸ਼ੁਰ ਵੱਲੋਂ ਨਹੀਂ ਹਨ। ਇਹ ਗੱਲਾਂ ਲੋਕਾਂ ਨੂੰ ਪਰਮੇਸ਼ੁਰ ਤੋਂ ਹੋਰ ਵੱਧੇਰੇ ਦੂਰ ਲੈ ਜਾਣਗੀਆਂ।
17 and their word will consume like gangrene, of whom is Hymenaeus and Philetus;ਉਨ੍ਹਾਂ ਦੇ ਉਪਦੇਸ਼ ਤੁਹਾਡੇ ਸਰੀਰ ਅੰਦਰ ਬਿਮਾਰੀ ਵਾਂਗ ਫ਼ੈਲ ਜਾਣਗੇ। ਹੁਮਿਨਾਯੁਸ ਅਤੇ ਫ਼ਿਲੇਤੁਸ ਇਹੋ ਜਿਹੇ ਬੰਦੇ ਹੀ ਹਨ।
18 men who have erred concerning the truth, saying that the resurrection is already past, and overthrowing the faith of some.ਉਨ੍ਹਾਂ ਨੇ ਸੱਚੇ ਉਪਦੇਸ਼ ਛੱਡ ਦਿੱਤੇ। ਉਹ ਆਖਦੇ ਹਨ ਸਮੂਹ ਲੋਕਾਂ ਦਾ ਮੌਤ ਤੋਂ ਜੀ ਉੱਠਣਾ ਪਹਿਲਾਂ ਹੀ ਵਾਪਰ ਚੁੱਕਿਆ ਹੈ। ਅਤੇ ਇਹ ਦੋਵੇ ਬੰਦੇ ਕੁਝ ਲੋਕਾਂ ਦੇ ਵਿਸ਼ਵਾਸ ਤਬਾਹ ਕਰ ਰਹੇ ਹਨ।
19 However God's firm foundation stands, having this seal, "The Lord knows those who are his," and, "Let every one who names the name of the Lord{TR reads "Christ" instead of "the Lord"} depart from unrighteousness."ਪਰ ਪਰਮੇਸ਼ੁਰ ਦੀ ਮਜ਼ਬੂਤ ਬੁਨਿਆਦ ਉਸੇ ਤਰ੍ਹਾਂ ਬਣੀ ਰਹਿੰਦੀ ਹੈ। ਇਹ ਸ਼ਬਦ ਵੀ ਉਸ ਬੁਨਿਆਦ ਉੱਪਰ ਲਿਖੇ ਹੋਏ ਹਨ: “ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਜਾਣਦਾ ਹੈ ਜਿਹੜੇ ਉਸ ਨਾਲ ਸੰਬੰਧਿਤ ਹਨ।” ਇਹ ਸ਼ਬਦ ਵੀ ਉਸ ਬੁਨਿਆਦ ਉੱਤੇ ਲਿਖੇ ਹੋਏ ਹਨ: “ਹਰ ਕੋਈ ਜਿਹੜਾ ਆਖਦਾ ਹੈ ਕਿ ਉਹ ਪ੍ਰਭੂ ਵਿੱਚ ਨਿਹਚਾ ਰੱਖਦਾ ਹੈ ਉਸ ਨੂੰ ਦੁਸ਼ਟ ਗੱਲਾਂ ਕਰਨੀਆਂ ਬੰਦ ਕਰ ਦੇਣੀਆਂ ਚਾਹੀਦੀਆਂ ਹਨ।”
20 Now in a great house there are not only vessels of gold and of silver, but also of wood and of clay. Some are for honor, and some for dishonor.ਇੱਕ ਵੱਡੇ ਘਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਬਣੀਆਂ ਹੋਈਆਂ ਕੁਝ ਵਸਤਾਂ ਹਨ। ਪਰ ਕੁਝ ਵਸਤਾਂ ਲਕੜੀ ਤੇ ਮਿੱਟੀ ਦੀਆਂ ਵੀ ਬਣੀਆਂ ਹੋਈਆਂ ਹਨ। ਕੁਝ ਚੀਜ਼ਾਂ ਨੂੰ ਖਾਸ ਮੌਕਿਆਂ ਤੇ ਇਸਤੇਮਾਲ ਕੀਤਾ ਜਾਂਦਾ ਹੈ। ਹੋਰ ਕਈ ਚੀਜ਼ਾਂ ਮੰਦੇ ਕੰਮਾਂ ਲਈ ਵੀ ਇਸਤੇਮਾਲ ਕੀਤੀਆਂ ਜਾਂਦੀਆਂ ਹਨ।
21 If anyone therefore purges himself from these, he will be a vessel for honor, sanctified, and suitable for the master's use, prepared for every good work.ਜੇਕਰ ਇੱਕ ਵਿਅਕਤੀ ਆਪਣੇ ਆਪ ਨੂੰ ਸਭ ਮੰਦੀਆਂ ਗੱਲਾਂ ਤੋਂ ਸ਼ੁੱਧ ਬਣਾ ਲੈਂਦਾ ਹੈ, ਫ਼ੇਰ ਉਹ ਖਾਸ ਕੰਮਾ ਲਈ ਵਰਤਿਆ ਜਾਵੇਗਾ। ਉਹ ਵਿਅਕਤੀ ਪਵਿੱਤਰ ਬਣਾਇਆ ਜਾਵੇਗਾ ਅਤੇ ਮਾਲਕ ਉਸਦਾ ਇਸਤੇਮਾਲ ਕਰ ਸੱਕੇਗਾ। ਉਹ ਵਿਅਕਤੀ ਹਰ ਚੰਗਿਆਈ ਕਰਨ ਲਈ ਤਿਆਰ ਹੋਵੇਗਾ।
22 Flee from youthful lusts; but pursue righteousness, faith, love, and peace with those who call on the Lord out of a pure heart.ਉਨ੍ਹਾਂ ਦੁਸ਼ਟ ਗੱਲਾਂ ਤੋਂ ਦੂਰ ਰਹੋ ਜਿਹੜੀਆਂ ਇੱਕ ਜਵਾਨ ਆਦਮੀ ਕਰਨੀਆਂ ਚਾਹੁੰਦਾ ਹੈ। ਠੀਕ ਢੰਗ ਨਾਲ ਜਿਉਣ ਲਈ ਅਤੇ ਵਿਸ਼ਵਾਸ, ਪ੍ਰੇਮ ਅਤੇ ਸ਼ਾਂਤੀ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰੋ। ਇਹ ਗੱਲਾਂ ਉਨ੍ਹਾਂ ਲੋਕਾਂ ਨਾਲ ਮਿਲਕੇ ਕਰੋ ਜਿਨ੍ਹਾਂ ਦੇ ਹਿਰਦੇ ਸ਼ੁੱਧ ਹਨ ਅਤੇ ਜਿਨ੍ਹਾਂ ਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ।
23 But refuse foolish and ignorant questionings, knowing that they generate strife.ਨਿਕੰਮੀਆਂ ਅਤੇ ਫ਼ਜ਼ੂਲ ਦਲੀਲਾਂ ਤੋਂ ਦੂਰ ਰਹੋ। ਤੁਸੀਂ ਜਾਣਦੇ ਹੀ ਹੋ ਕਿ ਉਹ ਬਹਿਸਾਂ ਵੱਡੀਆਂ ਬਹਿਸਾਂ ਬਣ ਜਾਂਦੀਆਂ ਹਨ।
24 The Lord's servant must not quarrel, but be gentle towards all, able to teach, patient,ਪ੍ਰਭੂ ਦੇ ਸੇਵਕ ਨੂੰ ਬਹਿਸ ਨਹੀਂ ਕਰਨੀ ਚਾਹੀਦੀ। ਉਸ ਨੂੰ ਹਰ ਕਿਸੇ ਨਾਲ ਨਿਮ੍ਰ ਹੋਣਾ ਚਾਹੀਦਾ ਹੈ। ਪ੍ਰਭੂ ਦੇ ਸੇਵਕ ਨੂੰ ਇੱਕ ਚੰਗਾ ਗੁਰੂ ਹੋਣਾ ਚਾਹੀਦਾ ਹੈ। ਉਸ ਨੂੰ ਸਬਰ ਵਾਲਾ ਹੋਣਾ ਚਾਹੀਦਾ ਹੈ।
25 in gentleness correcting those who oppose him: perhaps God may give them repentance leading to a full knowledge of the truth,ਪ੍ਰਭੂ ਦੇ ਸੇਵਕ ਨੂੰ ਚਾਹੀਦਾ ਹੈ ਕਿ ਉਹ ਉਨ੍ਹਾਂ ਲੋਕਾਂ ਨੂੰ ਨਰਮਾਈ ਨਾਲ ਉਪਦੇਸ਼ ਦੇਵੇ ਜਿਹੜੇ ਉਸ ਨਾਲ ਸਹਿਮਤ ਨਹੀਂ ਹਨ। ਸ਼ਾਇਦ ਪਰਮੇਸ਼ੁਰ ਉਨ੍ਹਾਂ ਲੋਕਾਂ ਦੇ ਮਨਾਂ ਨੂੰ ਇਸ ਤਰ੍ਹਾਂ ਤਬਦੀਲ ਕਰ ਦੇਵੇ ਕਿ ਉਹ ਸੱਚ ਨੂੰ ਪ੍ਰਵਾਨ ਕਰ ਲੈਣ।
26 and they may recover themselves out of the devil's snare, having been taken captive by him to his will.ਸ਼ੈਤਾਨ ਨੇ ਉਨ੍ਹਾਂ ਲੋਕਾਂ ਨੂੰ ਫ਼ਸਾ ਲਿਆ ਹੈ ਅਤੇ ਉਨ੍ਹਾਂ ਪਾਸੋਂ ਉਹੀ ਕਰਾਉਂਦਾ ਜੋ ਉਹ ਚਾਹੁੰਦਾ ਹੈ। ਪਰ ਹੋ ਸੱਕਦਾ ਹੈ ਉਹ ਜਾਗ ਜਾਣ ਅਤੇ ਇਹ ਪਤਾ ਲਾ ਲੈਣ ਕਿ ਸ਼ੈਤਾਨ ਉਨ੍ਹਾਂ ਦੀ ਵਰਤੋਂ ਕਰ ਰਿਹਾ ਹੈ ਅਤੇ ਆਪਣੇ ਆਪ ਨੂੰ ਸ਼ੈਤਾਨ ਦੇ ਸ਼ਿਕੰਜੇ ਤੋਂ ਮੁਕਤ ਕਰਾ ਲੈਣ।
Punjabi Bible