Acts 21:9
ਉਸ ਦੀਆਂ ਚਾਰ ਕੁੜੀਆਂ ਸਨ ਇਨ੍ਹਾਂ ਦੇ ਹਾਲੇ ਵਿਆਹ ਨਹੀਂ ਹੋਏ ਸਨ। ਇਨ੍ਹਾਂ ਕੁੜੀਆਂ ਕੋਲ ਅਗੰਮ ਵਾਕ ਕਰਨ ਦੀ ਬਖਸ਼ਸ਼ ਸੀ।
Acts 21:9 in Other Translations
King James Version (KJV)
And the same man had four daughters, virgins, which did prophesy.
American Standard Version (ASV)
Now this man had four virgin daughters, who prophesied.
Bible in Basic English (BBE)
And he had four daughters, virgins, who were prophets.
Darby English Bible (DBY)
Now this man had four virgin daughters who prophesied.
World English Bible (WEB)
Now this man had four virgin daughters who prophesied.
Young's Literal Translation (YLT)
and this one had four daughters, virgins, prophesying.
| And | τούτῳ | toutō | TOO-toh |
| the same man | δὲ | de | thay |
| had | ἦσαν | ēsan | A-sahn |
| four | θυγατέρες | thygateres | thyoo-ga-TAY-rase |
| daughters, | παρθένοι | parthenoi | pahr-THAY-noo |
| virgins, | τέσσαρες | tessares | TASE-sa-rase |
| which did prophesy. | προφητεύουσαι | prophēteuousai | proh-fay-TAVE-oo-say |
Cross Reference
ਰਸੂਲਾਂ ਦੇ ਕਰਤੱਬ 2:17
‘ਪਰਮੇਸ਼ੁਰ ਆਖਦਾ ਹੈ ਅੰਤ ਦੇ ਦਿਨਾਂ ਵਿੱਚ, ਮੈਂ ਸਾਰੇ ਲੋਕਾਂ ਉੱਤੇ ਆਪਣਾ ਆਤਮਾ ਵਗਾਵਾਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਨਗੇ ਤੁਹਾਡੇ ਜਵਾਨ ਦਰਸ਼ਨ ਵੇਖਣਗੇ ਅਤੇ ਤੁਹਾਡੇ ਬਜ਼ੁਰਗਾਂ ਨੂੰ ਖਾਸ ਸੁਪਨੇ ਆਉਣਗੇ।
ਪਰਕਾਸ਼ ਦੀ ਪੋਥੀ 2:20
ਪਰ ਤੁਹਾਡੇ ਖਿਲਾਫ਼ ਮੇਰੀ ਇੱਕ ਸ਼ਿਕਾਇਤ ਹੈ; ਤੁਸੀਂ ਈਜ਼ਬਲ ਨਾਮੇਂ ਉਸ ਔਰਤ ਨੂੰ ਉਹੀ ਕਰਦੇ ਰਹੇ ਹੋ ਜੋ ਵੀ ਉਸ ਨੂੰ ਕਰਨਾ ਪਸੰਦ ਹੈ। ਉਹ ਆਖਦੀ ਹੈ ਕਿ ਉਹ ਇੱਕ ਨਬੀਆ ਹੈ ਪਰ ਉਹ ਆਪਣੇ ਉਪਦੇਸ਼ਾਂ ਨਾਲ ਮੇਰੇ ਲੋਕਾਂ ਨੂੰ ਕੁਰਾਹੇ ਪਾ ਰਹੀ ਹੈ। ਉਹ ਮੇਰੇ ਲੋਕਾਂ ਨੂੰ ਜਿਨਸੀ ਪਾਪ ਕਰਨ ਲਈ ਅਤੇ ਮੂਰਤੀਆਂ ਨੂੰ ਭੇਂਟ ਭੋਜਨ ਖਾਣ ਲਈ ਪ੍ਰੇਰ ਰਹੀ ਹੈ।
ਲੋਕਾ 2:36
ਆੱਨਾ ਦਾ ਯਿਸੂ ਨੂੰ ਵੇਖਣਾ ਆੱਨਾ ਨਾਉਂ ਦੀ ਇੱਕ ਨਬੀਆ ਸੀ, ਅਤੇ ਉਹ ਅਸ਼ੇਰ ਦੇ ਘਰਾਣੇ ਵਿੱਚੋਂ ਫ਼ਨੂਏਲ ਦੀ ਧੀ ਸੀ। ਉਹ ਬੜੀ ਬਜ਼ੁਰਗ ਸੀ। ਉਹ ਵਿਆਹ ਤੋਂ ਬਾਅਦ ਆਪਣੇ ਪਤੀ ਨਾਲ 7 ਸਾਲ ਰਹੀ ਸੀ।
ਯਵਾਐਲ 2:28
ਪਰਮੇਸ਼ੁਰ ਸਭ ਨੂੰ ਆਪਣਾ ਆਤਮਾ ਦੇਵੇਗਾ “ਇਸ ਉਪਰੰਤ, ਮੈਂ ਸਾਰੇ ਲੋਕਾਂ ਉੱਪਰ ਆਪਣਾ ਆਤਮਾ ਵਹਾਵਾਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਣਗੇ ਤੁਹਾਡੇ ਬੁੱਢੇ ਆਦਮੀ ਸੁਪਨੇ ਵੇਖਣਗੇ ਅਤੇ ਤੁਹਾਡੇ ਨੌਜੁਆਨਾਂ ਨੂੰ ਦਰਸ਼ਨ ਹੋਣਗੇ।
ਖ਼ਰੋਜ 15:20
ਤਾਂ ਹਾਰੂਨ ਦੀ ਭੈਣ, ਔਰਤ ਨਬੀਆ ਮਿਰਯਮ, ਨੇ ਤੰਬੂਰੀ ਚੁੱਕ ਲਈ। ਮਿਰਯਮ ਅਤੇ ਹੋਰ ਔਰਤਾਂ ਗਾਉਣ ਤੇ ਨੱਚਣ ਲੱਗੀਆਂ।
੧ ਕੁਰਿੰਥੀਆਂ 11:4
ਜੇਕਰ ਕੋਈ ਵੀ ਆਦਮੀ ਜਿਹੜਾ ਸਿਰ ਢੱਕਕੇ ਪ੍ਰਾਰਥਨਾ ਜਾਂ ਭਵਿੱਖਬਾਣੀ ਕਰਦਾ ਹੈ, ਉਹ ਆਪਣੇ ਸਿਰ ਸ਼ਰਮਸਾਰੀ ਲਿਆਉਂਦਾ ਹੈ।
ਨਹਮਿਆਹ 6:14
ਹੇ ਮੇਰੇ ਪਰਮੇਸ਼ੁਰ, ਟੋਬੀਯਾਹ ਅਤੇ ਸਨੱਬਲਟ ਨੂੰ ਉਨ੍ਹਾਂ ਦੇ ਇਨ੍ਹਾਂ ਕੰਮ ਮੁਤਾਬਕ ਅਤੇ ਨੋਆਦਯਾਹ ਨਬੀ ਔਰਤ ਅਤੇ ਬਾਕੀ ਦੇ ਨਬੀਆਂ ਨੂੰ ਜਿਹੜੇ ਮੈਨੂੰ ਡਰਾਉਣਾ ਚਾਹੁੰਦੇ ਸਨ, ਉਨ੍ਹਾਂ ਦੇ ਮਾੜੇ ਕੰਮਾਂ ਨੂੰ ਚੇਤੇ ਰੱਖ!
੨ ਸਲਾਤੀਨ 22:14
ਯੋਸੀਯਾਹ ਅਤੇ ਹੁਲਦਾਹ ਨਬੀਆਂ ਤਦ ਹਿਲਕੀਯਾਹ ਜਾਜਕ, ਅਹੀਕਾਮ, ਅਕਬੋਰ, ਸ਼ਾਫ਼ਾਨ ਅਤੇ ਅਸਾਯਾਹ ਹੁਲਦਾਹ ਨਬੀਆਂ ਕੋਲ ਗਏ ਉਹ ਤਿਕਵਾਹ ਦੇ ਪੁੱਤਰ ਅਤੇ ਹਰਹਸ ਦੇ ਪੋਤਰੇ ਸੱਲੁਮ ਦੀ ਪਤਨੀ ਸੀ। ਸੱਲੁਮ ਦੇ ਕੱਪੜਿਆਂ ਦੀ ਸ਼ਾਂਭ-ਸੰਭਾਲ ਕਰਦਾ ਹੁੰਦਾ ਸੀ। ਹੁਲਦਾਹ ਯਰੂਸ਼ਲਮ ਦੇ ਨਵੇਂ ਹਿੱਸੇ ਵਿੱਚ ਰਹਿੰਦੀ ਸੀ। ਉਨ੍ਹਾਂ ਨੇ ਉਸ ਨੇ ਉਸ ਕੋਲ ਜਾਕੇ ਗੱਲ ਕੀਤੀ।
ਕਜ਼ਾૃ 4:4
ਉੱਥੇ ਇੱਕ ਔਰਤ ਨਬੀ ਸੀ ਜਿਸਦਾ ਨਾਮ ਦਬੋਰਾਹ ਸੀ। ਉਹ ਲੱਪੀਦੋਥ ਨਾਮ ਦੇ ਇੱਕ ਆਦਮੀ ਦੀ ਪਤਨੀ ਸੀ। ਉਹ ਉਸ ਵੇਲੇ ਇਸਰਾਏਲ ਦੀ ਨਿਆਂਕਾਰ ਸੀ।
੧ ਕੁਰਿੰਥੀਆਂ 7:38
ਇਸ ਲਈ ਉਹ ਵਿਅਕਤੀ ਜਿਹੜਾ ਆਪਣੀ ਕੁਆਰੀ ਧੀ ਦਾ ਵਿਆਹ ਕਰਦਾ ਹੈ, ਜੋ ਸਹੀ ਹੈ ਉਹੀ ਕਰ ਰਿਹਾ ਹੈ। ਅਤੇ ਜਿਹੜਾ ਵਿਅਕਤੀ ਆਪਣੀ ਕੁਆਰੀ ਧੀ ਦਾ ਵਿਆਹ ਨਹੀਂ ਕਰਦਾ ਉਹ ਹੋਰ ਵੀ ਸਹੀ ਕਰਦਾ ਹੈ।
੧ ਕੁਰਿੰਥੀਆਂ 7:25
ਵਿਆਹ ਕਰਵਾਉਣ ਸੰਬੰਧੀ ਪ੍ਰਸ਼ਨ ਹੁਣ ਮੈਂ ਉਨ੍ਹਾਂ ਲੋਕਾਂ ਬਾਰੇ ਲਿਖਦਾ ਹਾਂ ਜਿਹੜੇ ਵਿਆਹੇ ਹੋਏ ਨਹੀਂ ਹਨ। ਇਸ ਬਾਰੇ ਮੇਰੇ ਕੋਲ ਪ੍ਰਭੂ ਵੱਲੋਂ ਹੁਕਮ ਨਹੀਂ ਹੈ। ਪਰ ਮੈਂ ਆਪਣੀ ਰਾਇ ਦਿੰਦਾ ਹਾਂ। ਤੁਸੀਂ ਮੇਰੇ ਵਿੱਚ ਭਰੋਸਾ ਰੱਖ ਸੱਕਦੇ ਹੋ ਕਿਉਂਕਿ ਪ੍ਰਭੂ ਮੇਰੇ ਉੱਤੇ ਮਿਹਰਬਾਨ ਸੀ।
ਰਸੂਲਾਂ ਦੇ ਕਰਤੱਬ 13:1
ਬਰਨਬਾਸ ਅਤੇ ਸੌਲੁਸ ਨੂੰ ਵਿਸ਼ੇਸ਼ ਕੰਮ ਦਾ ਸੌਂਪਣਾ ਅੰਤਾਕਿਯਾ ਦੇ ਗਿਰਜੇ ਵਿੱਚ ਕਈ ਨਬੀ ਅਤੇ ਉਪਦੇਸ਼ਕ ਸਨ। ਉਹ ਸਨ; ਬਰਨਬਾਸ, ਸ਼ਿਮਓਨ, ਜੋ ਨੀਗਰ ਵੀ ਕਹਾਉਂਦਾ ਸੀ, ਕੂਰੈਨੇ ਦੇ ਸ਼ਹਿਰ ਤੋਂ ਲੂਕਿਯੁਸ, ਮਨਏਨ ਜੋ ਕਿ ਹੇਰੋਦੇਸ ਨਾਲ ਪਲਿਆ ਸੀ, ਅਤੇ ਸੌਲੁਸ।