Ezekiel 32:19 in Punjabi

Punjabi Punjabi Bible Ezekiel Ezekiel 32 Ezekiel 32:19

Ezekiel 32:19
“ਮਿਸਰ, ਤੂੰ ਕਿਸੇ ਹੋਰ ਨਾਲੋਂ ਬਿਹਤਰ ਨਹੀਂ ਹੈ। ਮੌਤ ਦੇ ਸਥਾਨ ਵਿੱਚ ਜਾ। ਜਾਕੇ ਉਨ੍ਹਾਂ ਅਸੁੰਨਤੀਆਂ ਸੰਗ ਲੇਟ।

Ezekiel 32:18Ezekiel 32Ezekiel 32:20

Ezekiel 32:19 in Other Translations

King James Version (KJV)
Whom dost thou pass in beauty? go down, and be thou laid with the uncircumcised.

American Standard Version (ASV)
Whom dost thou pass in beauty? go down, and be thou laid with the uncircumcised.

Bible in Basic English (BBE)
Are you more beautiful than any? go down, and take your rest among those without circumcision,

Darby English Bible (DBY)
Whom dost thou surpass in beauty? Go down, and be thou laid with the uncircumcised.

World English Bible (WEB)
Whom do you pass in beauty? Go down, and be laid with the uncircumcised.

Young's Literal Translation (YLT)
Than whom hast thou been more pleasant? Go down, and be laid with the uncircumcised.

Whom
מִמִּ֖יmimmîmee-MEE
dost
thou
pass
in
beauty?
נָעָ֑מְתָּnāʿāmĕttāna-AH-meh-ta
down,
go
רְדָ֥הrĕdâreh-DA
and
be
thou
laid
וְהָשְׁכְּבָ֖הwĕhoškĕbâveh-hohsh-keh-VA
with
אֶתʾetet
the
uncircumcised.
עֲרֵלִֽים׃ʿărēlîmuh-ray-LEEM

Cross Reference

ਹਿਜ਼ ਕੀ ਐਲ 32:29
“ਅਦੋਮ ਵੀ ਓੱਥੇ ਹੈ। ਉਸ ਦੇ ਰਾਜੇ ਅਤੇ ਬਾਕੀ ਆਗੂ ਵੀ ਓੱਥੇ ਉਸ ਦੇ ਨਾਲ ਹਨ। ਉਹ ਵੀ ਤਾਕਤਵਰ ਸਿਪਾਹੀ ਸਨ। ਪਰ ਹੁਣ ਉਹ ਓੱਥੇ ਹੋਰਨਾਂ ਲੋਕਾਂ ਨਾਲ ਲੇਟੇ ਹੋਏ ਹਨ ਜੋ ਜੰਗ ਵਿੱਚ ਮਾਰੇ ਗਏ ਸਨ। ਉਹ ਓੱਥੇ ਉਨ੍ਹਾਂ ਅਸੁੰਨਤੀਆਂ ਨਾਲ ਲੇਟੇ ਹੋਏ ਹਨ। ਉਹ ਓੱਥੇ ਹੋਰਨਾਂ ਲੋਕਾਂ ਨਾਲ ਹਨ ਜਿਹੜੇ ਉਸ ਡੂੰਘੀ ਖੱਡ ਅੰਦਰ ਚੱਲੇ ਗਏ ਸਨ।

ਹਿਜ਼ ਕੀ ਐਲ 31:18
“ਮਿਸਰ, ਉਬੇ ਅਦਨ ਵਿੱਚ ਬਹੁਤ ਸਾਰੇ ਵੱਡੇ ਅਤੇ ਤਾਕਤਵਰ ਰੁੱਖ ਸਨ। ਮੈਂ ਉਨ੍ਹਾਂ ਵਿੱਚੋਂ ਕਿਹੜੇ ਰੁੱਖ ਨਾਲ ਤੇਰਾ ਮੁਕਾਬਲਾ ਕਰਾਂ! ਉਹ ਸਾਰੇ ਹੀ ਹੇਠਾਂ ਹੇਠਲੀ ਧਰਤੀ ਵਿੱਚ ਚੱਲੇ ਗਏ ਅਤੇ ਤੂੰ ਵੀ ਜਾਕੇ ਉਨ੍ਹਾਂ ਵਿਦੇਸ਼ੀਆਂ ਨਾਲ ਮੌਤ ਦੀ ਥਾਂ ਤੇ ਸ਼ਾਮਿਲ ਹੋ ਜਾਵੇਂਗਾ। ਤੂੰ ਓੱਥੇ ਉਨ੍ਹਾਂ ਲੋਕਾਂ ਦਰਮਿਆਨ ਲੇਟਿਆ ਹੋਵੇਂਗਾ ਜਿਹੜੇ ਜੰਗ ਵਿੱਚ ਮਾਰੇ ਗਏ ਸਨ। “ਹਾਂ, ਇਹ ਕੁਝ ਫਿਰਊਨ ਅਤੇ ਉਸ ਦੇ ਨਾਲ ਦੀ ਲੋਕਾਂ ਦੀ ਭੀੜ ਨਾਲ ਵਾਪਰੇਗਾ!” ਮੇਰੇ ਪ੍ਰਭੂ ਯਹੋਵਾਹ ਨੇ ਇਹ ਗੱਲਾਂ ਆਖੀਆਂ।

ਹਿਜ਼ ਕੀ ਐਲ 32:24
“ਏਲਾਮ ਵੀ ਓੱਥੇ ਹੀ ਹੈ ਅਤੇ ਉਸਦੀ ਸਾਰੀ ਫ਼ੌਜ ਉਸਦੀ ਕਬਰ ਦੁਆਲੇ ਹੈ। ਉਹ ਸਾਰੇ ਹੀ ਜੰਗ ਵਿੱਚ ਮਾਰੇ ਗਏ ਸਨ। ਉਹ ਵਿਦੇਸ਼ੀ ਧਰਤੀ ਹੇਠਾਂ ਡੂੰਘੇ ਚੱਲੇ ਗਏ। ਜਦੋਂ ਉਹ ਜਿਉਂਦੇ ਸਨ ਤਾਂ ਉਹ ਲੋਕਾਂ ਨੂੰ ਡਰਾਉਂਦੇ ਸਨ। ਪਰ ਉਹ ਆਪਣੀ ਸ਼ਰਮ ਲੈ ਕੇ ਉਸ ਡੂੰਘੀ ਖੱਡ ਵਿੱਚ ਹੇਠਾਂ ਚੱਲੇ ਗਏ।

ਹਿਜ਼ ਕੀ ਐਲ 32:21
“ਮਜ਼ਬੂਤ ਅਤੇ ਤਾਕਤਵਰ ਲੋਕ ਜੰਗ ਵਿੱਚ ਮਾਰੇ ਗਏ ਸਨ। ਉਹ ਵਿਦੇਸ਼ੀ ਹੇਠਾਂ ਮੌਤ ਦੇ ਸਥਾਨ ਨੂੰ ਚੱਲੇ ਗਏ। ਅਤੇ ਉਸ ਥਾਂ ਤੋਂ ਉਹ ਲੋਕ, ਜਿਹੜੇ ਮਾਰੇ ਗਏ ਸਨ, ਮਿਸਰ ਅਤੇ ਉਸ ਦੇ ਹਿਮਾਇਤੀਆਂ ਨਾਲ ਗੱਲ ਕਰਨਗੇ।

ਹਿਜ਼ ਕੀ ਐਲ 31:2
“ਆਦਮੀ ਦੇ ਪੁੱਤਰ, ਇਹ ਗੱਲਾਂ ਮਿਸਰ ਦੇ ਰਾਜੇ ਫਿਰਊਨ ਨੂੰ ਅਤੇ ਉਸ ਦੇ ਲੋਕਾਂ ਨੂੰ ਆਖ: “‘ਤੁਸੀਂ ਮਹਾਨ ਹੋ ਇੰਨੇ! ਕਿਸ ਨਾਲ ਕਰਾਂ ਮੈਂ ਤੁਲਨਾ ਤੁਹਾਡੀ?

ਹਿਜ਼ ਕੀ ਐਲ 28:10
ਤੂੰ ਇੱਕ ਅਸੁੰਨਤੀਏ ਵਿਦੇਸ਼ੀ ਵਾਂਗ ਮਰ ਜਾਵੇਂਗਾ। ਅਜਨਬੀ ਤੈਨੂੰ ਮਾਰ ਦੇਣਗੇ। ਵਾਪਰਨਗੀਆਂ ਇਹ ਗੱਲਾਂ ਕਿਉਂ ਕਿ ਆਦੇਸ਼ ਦਿੱਤਾ ਸੀ ਮੈਂ!’” ਮੇਰੇ ਪ੍ਰਭੂ ਯਹੋਵਾਹ ਨੇ ਆਖੀਆਂ ਇਹ ਗੱਲਾਂ।

ਯਰਮਿਆਹ 9:25
ਇਹ ਸੰਦੇਸ਼ ਯਹੋਵਾਹ ਵੱਲੋਂ ਹੈ। “ਸਮਾਂ ਆ ਰਿਹਾ ਹੈ ਜਦੋਂ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਸਜ਼ਾ ਦੇਵਾਂਗਾ ਜਿਨ੍ਹਾਂ ਨੇ ਸਿਰਫ਼ ਸਰੀਰਕ ਤੌਰ ਤੇ ਹੀ ਸੁੰਨਤ ਕਰਵਾਈ ਹੈ।

ਹਿਜ਼ ਕੀ ਐਲ 28:12
“ਆਦਮੀ ਦੇ ਪੁੱਤਰ, ਸੂਰ ਦੇ ਰਾਜੇ ਲਈ ਇਹ ਉਦਾਸ ਗੀਤ ਗਾ। ਉਸ ਨੂੰ ਆਖ, ‘ਮੇਰਾ ਪ੍ਰਭੂ ਯਹੋਵਾਹ ਇਹ ਗੱਲਾਂ ਆਖਦਾ ਹੈ: “‘ਤੂੰ ਸੀ ਇੱਕ ਪ੍ਰਾਰਥਨਾ ਬੰਦਾ। ਭਰਪੂਰ ਸੀ ਤੂੰ ਸਿਆਣਪ ਨਾਲ। ਪੂਰਨ ਤੌਰ ਤੇ ਖੂਬਸੂਰਤ ਸੀ ਤੂੰ।

ਹਿਜ਼ ਕੀ ਐਲ 27:3
ਸੂਰ ਬਾਰੇ ਇਹ ਗੱਲਾਂ ਆਖ: ‘ਸੂਰ, ਤੂੰ ਦਰਵਾਜ਼ਾ ਹੈਂ ਸਮੁੰਦਰ ਦਾ। ਤੂੰ ਵਪਾਰੀ ਹੈ ਬਹੁਤ ਸਾਰੀਆਂ ਕੌਮਾਂ ਲਈ। ਤੂੰ ਸਫ਼ਰ ਕਰਦਾ ਹੈਂ ਸਮੁੰਦਰ ਕੰਢੇ ਦੇ ਬਹੁਤ ਸਾਰੇ ਦੇਸਾਂ ਵੱਲ। ਯਹੋਵਾਹ ਮੇਰਾ ਪ੍ਰਭੂ ਇਹ ਗੱਲਾਂ ਆਖਦਾ ਹੈ: “‘ਸੂਰ, ਤੂੰ ਸੋਚਦਾ ਹੈਂ ਕਿ ਤੂੰ ਬਹੁਤ ਸੁਹਣਾ ਹੈਂ। ਤੂੰ ਸੋਚਦਾ ਹੈਂ ਕਿ ਤੂੰ ਪੂਰੀ ਤਰ੍ਹਾਂ ਖੂਬਸੂਰਤ ਹੈਂ!

ਯਸਈਆਹ 14:9
ਸ਼ਿਓਲ ਮੌਤ ਦਾ ਸਥਾਨ ਉਤੇਜਿਤ ਹੈ ਕਿਉਂਕਿ ਤੂੰ ਆ ਰਿਹਾ ਹੈਂ। ਸ਼ਿਓਲ ਸਾਰਿਆਂ ਦੀਆਂ ਰੂਹਾਂ ਨੂੰ ਜਗਾ ਰਿਹਾ ਹੈ, ਤੇਰੇ ਲਈ ਧਰਤੀ ਦੇ ਆਗੂਆਂ ਨੂੰ। ਸ਼ਿਓਲ ਰਾਜਿਆਂ ਨੂੰ ਆਪਣੇ ਤਖਤਾਂ ਤੋਂ ਖੜ੍ਹੇ ਕਰ ਰਿਹਾ ਹੈ। ਉਹ ਤੇਰਾ ਸੁਆਗਤ ਕਰਨ ਲਈ ਤਿਆਰ ਹੋ ਜਾਣਗੇ।

੧ ਸਮੋਈਲ 17:36
ਮੈਂ ਇੱਕ ਸ਼ੇਰ ਅਤੇ ਇੱਕ ਰਿੱਛ ਮਾਰਿਆ ਅਤੇ ਮੈਂ ਉਸ ਅਸੁੰਨਤੀ ਫ਼ਲਿਸਤੀ ਗੋਲਿਆਥ ਨੂੰ ਵੀ ਉਨ੍ਹਾਂ ਵਾਂਗ ਹੀ ਮਾਰ ਮੁਕਾਵਾਂਗਾ। ਗੋਲਿਆਥ ਜ਼ਰੂਰ ਮਰੇਗਾ ਕਿਉਂਕਿ ਉਸ ਨੇ ਜਿਉਂਦੇ ਪਰਮੇਸ਼ੁਰ ਦੀ ਸੈਨਾ ਦਾ ਮਖੌਲ ਉਡਾਇਆ ਹੈ।

੧ ਸਮੋਈਲ 17:26
ਦਾਊਦ ਨੇ ਆਪਨੇ ਕੋਲ ਖਲੋਤੇ ਆਦਮੀਆਂ ਨੂੰ ਪੁੱਛਿਆ, “ਉਸਨੇ ਕੀ ਆਖਿਆ? ਇਸ ਫ਼ਲਿਸਤੀ ਨੂੰ ਮਾਰਨ ਅਤੇ ਇਸਰਾਏਲ ਤੋਂ ਇਹ ਬੇਇੱਜ਼ਤੀ ਹਟਾਉਣ ਦਾ ਕੀ ਇਨਾਮ ਹੈ? ਆਖਿਰ ਇਹ ਗੋਲਿਆਥ ਹੈ ਕੌਣ? ਉਹ ਸਿਰਫ਼ ਇੱਕ ਵਿਦੇਸ਼ੀ ਹੈ ਅਤੇ ਸਿਰਫ਼ ਇੱਕ ਫ਼ਲਿਸਤੀ ਹੀ ਹੈ। ਉਹ ਇਹ ਕਿਉਂ ਸੋਚਦਾ ਕਿ ਉਹ ਪਰਮੇਸ਼ੁਰ ਦੀ ਸੈਨਾ ਨੂੰ ਲਲਕਾਰ ਸੱਕਦਾ ਹੈ।”