Isaiah 63:6 in Punjabi

Punjabi Punjabi Bible Isaiah Isaiah 63 Isaiah 63:6

Isaiah 63:6
ਜਦੋਂ ਮੈਂ ਗੁੱਸੇ ਸਾਂ, ਮੈਂ ਲੋਕਾਂ ਨੂੰ ਕੁਚਲਦਾ ਰਿਹਾ ਮੈਂ ਉਨ੍ਹਾਂ ਨੂੰ ਆਪਣੀ ਤੈਸ਼ ਵਿੱਚ ਸਜ਼ਾ ਦਿੱਤੀ ਮੈਂ ਉਨ੍ਹਾਂ ਦਾ ਲਹੂ ਧਰਤੀ ਉੱਤੇ ਡੋਲ੍ਹਿਆ।”

Isaiah 63:5Isaiah 63Isaiah 63:7

Isaiah 63:6 in Other Translations

King James Version (KJV)
And I will tread down the people in mine anger, and make them drunk in my fury, and I will bring down their strength to the earth.

American Standard Version (ASV)
And I trod down the peoples in mine anger, and made them drunk in my wrath, and I poured out their lifeblood on the earth.

Bible in Basic English (BBE)
And in my passion the peoples were crushed under my feet, and broken in my wrath, and I put down their strength to the earth.

Darby English Bible (DBY)
And I have trodden down the peoples in mine anger, and made them drunk in my fury; and their blood have I brought down to the earth.

World English Bible (WEB)
I trod down the peoples in my anger, and made them drunk in my wrath, and I poured out their lifeblood on the earth.

Young's Literal Translation (YLT)
And I tread down peoples in mine anger, And I make them drunk in my fury, And I bring down to earth their strength.

And
I
will
tread
down
וְאָב֤וּסwĕʾābûsveh-ah-VOOS
people
the
עַמִּים֙ʿammîmah-MEEM
in
mine
anger,
בְּאַפִּ֔יbĕʾappîbeh-ah-PEE
drunk
them
make
and
וַאֲשַׁכְּרֵ֖םwaʾăšakkĕrēmva-uh-sha-keh-RAME
in
my
fury,
בַּחֲמָתִ֑יbaḥămātîba-huh-ma-TEE
down
bring
will
I
and
וְאוֹרִ֥ידwĕʾôrîdveh-oh-REED
their
strength
לָאָ֖רֶץlāʾāreṣla-AH-rets
to
the
earth.
נִצְחָֽם׃niṣḥāmneets-HAHM

Cross Reference

ਪਰਕਾਸ਼ ਦੀ ਪੋਥੀ 16:19
ਵੱਡਾ ਸ਼ਹਿਰ ਤਿੰਨ ਹਿੱਸਿਆਂ ਵਿੱਚ ਪਾਟ ਗਿਆ। ਕੌਮਾਂ ਦੇ ਸ਼ਹਿਰ ਤਬਾਹ ਹੋ ਗਏ। ਅਤੇ ਪਰਮੇਸ਼ੁਰ ਬੇਬੀਲੋਨ ਨੂੰ ਸਜ਼ਾ ਦੇਣੀ ਨਹੀਂ ਭੁੱਲਿਆ। ਉਸ ਨੇ ਉਸ ਨੂੰ ਆਪਣੇ ਭਿਆਨਕ ਕਰੋਧ ਨਾਲ ਭਰਿਆ ਇੱਕ ਮੈਅ ਦਾ ਪਿਆਲਾ ਦਿੱਤਾ।

ਪਰਕਾਸ਼ ਦੀ ਪੋਥੀ 14:10
ਉਹ ਵਿਅਕਤੀ ਪਰਮੇਸ਼ੁਰ ਦੇ ਗੁੱਸੇ ਦੀ ਮੈਅ ਪੀਂਦਾ ਹੈ। ਇਹ ਮੈਅ ਪਰਮੇਸ਼ੁਰ ਦੇ ਗੁੱਸੇ ਵਾਲੇ ਪਿਆਲੇ ਵਿੱਚ ਬਿਨ ਪਤਲੀ ਕੀਤਿਆਂ ਵਰਤਾਈ ਜਾਵੇਗੀ। ਇਸ ਵਿਅਕਤੀ ਨੂੰ ਬਲਦੀ ਹੋਈ ਗੰਧਕ ਨਾਲ ਪਵਿੱਤਰ ਦੂਤਾਂ ਅਤੇ ਲੇਲੇ ਦੇ ਸਾਹਮਣੇ ਕਸ਼ਟ ਦਿੱਤੇ ਜਾਣਗੇ।

ਯਸਈਆਹ 49:26
ਉਨ੍ਹਾਂ ਲੋਕਾਂ ਤੁਹਾਨੂੰ ਦੁੱਖ ਦਿੱਤਾ ਸੀ। ਪਰ ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਹੀ ਜਿਸਮ ਖਾਣ ਤੇ ਮਜ਼ਬੂਰ ਕਰ ਦਿਆਂਗਾ। ਉਨ੍ਹਾਂ ਦਾ ਆਪਣਾ ਹੀ ਖੂਨ ਮੈਅ ਹੋਵੇਗਾ, ਜਿਹੜੀ ਉਨ੍ਹਾਂ ਨੂੰ ਬਦਮਸਤ ਕਰਦੀ ਹੈ। ਫ਼ੇਰ ਹਰ ਬੰਦਾ ਜਾਣ ਜਾਵੇਗਾ ਕਿ ਯਹੋਵਾਹ ਨੇ ਤੁਹਾਨੂੰ ਬਚਾਇਆ। ਸਾਰੇ ਹੀ ਬੰਦੇ ਜਾਣ ਲੈਣਗੇ ਕਿ ਤੁਹਾਨੂੰ ਯਾਕੂਬ ਦੇ ਸ਼ਕਤੀਸ਼ਾਲੀ ਪੁਰੱਖ ਨੇ ਬਚਾਇਆ।”

ਪਰਕਾਸ਼ ਦੀ ਪੋਥੀ 18:21
ਫ਼ਿਰ ਇੱਕ ਸ਼ਕਤੀਸ਼ਾਲੀ ਦੂਤ ਨੇ ਇੱਕ ਵੱਡਾ ਪੱਥਰ ਚੁੱਕਿਆ। ਇਹ ਪੱਥਰ ਚੱਕੀ ਦੇ ਪੁੜ੍ਹ ਜਿੰਨਾ ਵੱਡਾ ਸੀ। ਦੂਤ ਨੇ ਪੱਥਰ ਸਮੁੰਦਰ ਵਿੱਚ ਸੁੱਟਿਆ, ਅਤੇ ਆਖਿਆ। “ਇਸੇ ਤਰ੍ਹਾਂ ਹੀ, ਬੇਬੀਲੋਨ ਦੀ ਮਹਾਂਨਗਰੀ ਨੂੰ ਥੱਲੇ ਸੁੱਟ ਦਿੱਤਾ ਜਾਵੇਗਾ। ਅਤੇ ਇਸ ਨੂੰ ਹੋਰ ਵੱਧੇਰੇ ਨਹੀਂ ਵੇਖਿਆ ਜਾਵੇਗਾ।

ਪਰਕਾਸ਼ ਦੀ ਪੋਥੀ 18:3
ਧਰਤੀ ਦੇ ਸਾਰੇ ਲੋਕਾਂ ਨੇ ਉਸ ਦੇ ਜਿਨਸੀ ਪਾਪਾਂ ਅਤੇ ਪਰਮੇਸ਼ੁਰ ਦੇ ਗੁੱਸੇ ਦੀ ਮੈਅ ਪੀਤੀ ਹੈ। ਧਰਤੀ ਦੇ ਰਾਜਿਆਂ ਨੇ ਉਸ ਨਾਲ ਜਿਨਸੀ ਪਾਪ ਕੀਤੇ, ਅਤੇ ਧਰਤੀ ਦੇ ਵਪਾਰੀ ਉਸ ਦੇ ਐਸ਼ ਭਰੇ ਜੀਵਨ ਰਾਹੀਂ ਅਮੀਰ ਬਣ ਗਏ।”

ਪਰਕਾਸ਼ ਦੀ ਪੋਥੀ 16:6
ਲੋਕਾਂ ਨੇ ਲਹੂ ਡੋਲ੍ਹਿਆ ਹੈ ਤੁਹਾਡੇ ਪਵਿੱਤਰ ਲੋਕਾਂ ਦਾ ਅਤੇ ਤੁਹਾਡੇ ਨਬੀਆਂ ਦਾ। ਹੁਣ ਤੂੰ ਉਨ੍ਹਾਂ ਲੋਕਾਂ ਨੂੰ ਲਹੂ ਪੀਣ ਲਈ ਦਿੱਤਾ ਹੈ। ਇਹੀ ਹੈ ਜੋ ਉਨ੍ਹਾਂ ਲਈ ਢੁੱਕਵਾਂ ਹੈ।”

ਨੂਹ 3:15
ਯਹੋਵਾਹ ਨੇ ਇਹ ਜ਼ਹਿਰ (ਸਜ਼ਾ) ਮੈਨੂੰ ਪੀਣ ਲਈ ਦਿੱਤਾ। ਉਸ ਨੇ ਮੈਨੂੰ ਇਸ ਕੌੜੇ ਜ਼ਹਿਰ ਨਾਲ ਭਰ ਦਿੱਤਾ ਹੈ।

ਯਰਮਿਆਹ 25:26
ਮੈਂ ਉੱਤਰ ਦੇ ਸਾਰੇ ਰਾਜਿਆਂ, ਜਿਹੜੇ ਦੂਰ ਨੇੜੇ ਸਨ, ਨੂੰ ਪਿਆਲਾ ਪਿਲਾਇਆ। ਮੈਂ ਉਨ੍ਹਾਂ ਨੂੰ ਇੱਕ ਦੂਜੇ ਤੋਂ ਬਾਦ ਪਿਆਲਾ ਪਿਲਾਇਆ। ਮੈਂ ਉਨ੍ਹਾਂ ਸਾਰੇ ਰਾਜਾਂ ਨੂੰ ਯਹੋਵਾਹ ਦੇ ਕਹਿਰ ਦਾ ਪਿਆਲਾ ਪਿਲਾਇਆ ਜਿਹੜੇ ਧਰਤੀ ਉੱਤੇ ਹਨ। ਪਰ “ਸ਼ੇਸ਼ਾਕ” ਦਾ ਰਾਜਾ ਇਹ ਪਿਆਲਾ ਉਦੋਂ ਪੀਵੇਗਾ ਜਦੋਂ ਇਹ ਸਾਰੀਆਂ ਕੌਮਾਂ ਪੀਚੁਕਣਗੀਆਂ।

ਯਰਮਿਆਹ 25:16
ਉਹ ਇਹ ਸ਼ਰਾਬ ਪੀਣਗੇ। ਫ਼ੇਰ ਉਹ ਉਲਟੀਆਂ ਕਰਨਗੇ ਅਤੇ ਪਾਗਲਾਂ ਵਾਲੀਆਂ ਹਰਕਤਾਂ ਕਰਨਗੇ। ਅਜਿਹਾ ਉਹ ਉਸ ਤਲਵਾਰ ਕਾਰਣ ਕਰਨਗੇ ਜਿਹੜੀ ਮੈਂ ਉਨ੍ਹਾਂ ਦੇ ਖਿਲਾਫ਼ ਭੇਜਾਂਗਾ।”

ਯਸਈਆਹ 63:2
“ਤੁਹਾਡੇ ਬਸਤਰ ਲਾਲ ਸੂਹੇ ਕਿਉਂ ਨੇ? ਉਹ ਬਸਤਰ ਉਸ ਬੰਦੇ ਵਰਗੇ ਨੇ ਜਿਹੜਾ ਅੰਗੂਰਾਂ ਨੂੰ ਮੈਅ ਬਨਾਉਣ ਲਈ ਕੁਚਲਦਾ ਹੈ।”

ਯਸਈਆਹ 51:21
ਗਰੀਬ ਯਰੂਸ਼ਲਮ, ਸੁਣ ਮੇਰੀ ਗੱਲ। ਤੂੰ ਸ਼ਰਾਬੀ ਆਦਮੀ ਦੀ ਤਰ੍ਹਾਂ ਕਮਜ਼ੋਰ ਹੈਂ ਪਰ ਤੈਨੂੰ ਸ਼ਰਾਬ ਦਾ ਨਸ਼ਾ ਨਹੀਂ ਹੈ। ਤੂੰ ਜ਼ਹਿਰ ਦੇ ਉਸ ਪਿਆਲੇ ਕਾਰਣ ਕਮਜ਼ੋਰ ਹੈ।

ਯਸਈਆਹ 29:9
ਹੈਰਾਨ ਹੋਵੋ ਅਤੇ ਅਚਂਭਾ ਕਰੋ! ਤੁਸੀਂ ਸ਼ਰਾਬੀ ਹੋ ਜਾਓਗੇ-ਪਰ ਸ਼ਰਾਬ ਨਾਲ ਨਹੀਂ। ਦੇਖੋ ਅਤੇ ਅਚਂਂਭਾ ਕਰੋ। ਤੁਸੀਂ ਠੋਕਰ ਖਾਓਗੇ ਤੇ ਡਿੱਗ ਪਵੋਗੇ ਪਰ ਬੀਅਰ ਪੀ ਕੇ ਨਹੀਂ।

ਯਸਈਆਹ 26:5
ਪਰ ਯਹੋਵਾਹ ਗੁਮਾਨੀ ਸ਼ਹਿਰ ਨੂੰ ਤਬਾਹ ਕਰ ਦੇਵੇਗਾ। ਅਤੇ ਉਹ ਉੱਥੇ ਰਹਿੰਦੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਉਸ ਉੱਚੇ ਸ਼ਹਿਰ ਨੂੰ ਹੇਠਾਂ ਧਰਤੀ ਉੱਤੇ ਸੁੱਟ ਦੇਵੇਗਾ ਇਹ ਧੂੜ ਅੰਦਰ ਮਿਲ ਜਾਵੇਗਾ।

ਯਸਈਆਹ 25:10
ਯਹੋਵਾਹ ਦੀ ਸ਼ਕਤੀ ਇਸ ਪਰਬਤ ਉੱਤੇ ਹੈ। ਅਤੇ ਮੋਆਬ ਨੂੰ ਹਰਾ ਦਿੱਤਾ ਜਾਵੇਗਾ। ਯਹੋਵਾਹ ਦੁਸ਼ਮਣ ਨੂੰ ਲਿਤਾੜ ਦੇਵੇਗਾ। ਇਹ ਕੂੜੇ ਕਰਕਟ ਦੇ ਤੀਲਿਆਂ ਦੇ ਢੇਰ ਉੱਤੇ ਤੁਰਨ ਵਾਂਗ ਹੋਵੇਗਾ।

ਜ਼ਬੂਰ 75:8
ਪਰਮੇਸ਼ੁਰ ਮੰਦੇ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈ। ਯਹੋਵਾਹ ਨੇ ਹੱਥਾਂ ਵਿੱਚ ਇੱਕ ਪਿਆਲਾ ਫ਼ੜਿਆ ਹੋਇਆ ਹੈ। ਇਹ ਪਿਆਲਾ ਜ਼ਹਿਰੀਲੀ ਮੈਅ ਨਾਲ ਭਰਿਆ ਹੋਇਆ ਹੈ। ਉਹ ਇਹ ਮੈਅ (ਸਜ਼ਾ) ਨੂੰ ਬਾਹਰ ਡੋਲ੍ਹੇਗਾ ਅਤੇ ਮੰਦੇ ਲੋਕ ਇਸ ਨੂੰ ਆਖਰੀ ਕਤਰੇ ਤੱਕ ਪੀ ਜਾਣਗੇ।

ਜ਼ਬੂਰ 60:3
ਤੁਸੀਂ ਆਪਣੇ ਬੰਦਿਆਂ ਨੂੰ ਬਹੁਤ ਤਕਲੀਫ਼ਾਂ ਦਿੱਤੀਆਂ ਹਨ। ਅਸੀਂ ਡਿੱਗਦੇ, ਲੜਖੜ੍ਹਾਉਂਦੇ ਸ਼ਰਾਬੀ ਆਦਮੀਆਂ ਵਰਗੇ ਹਾਂ।

ਅੱਯੂਬ 21:20
ਗੁਨਾਹਗਾਰ ਨੂੰ ਖੁਦ ਆਪਣੀ ਸਜ਼ਾ ਦੇਖਣ ਦਿਉ। ਉਸ ਨੂੰ ਸਰਬ-ਸ਼ਕਤੀਮਾਨ ਪਰਮੇਸ਼ੁਰ ਦਾ ਕ੍ਰੋਧ ਮਹਿਸੂਸ ਕਰਨ ਦਿਉ।