John 5:38
ਉਸ ਪਿਤਾ ਦੇ ਉਪਦੇਸ਼ ਵੀ ਤੁਹਾਡੇ ਅੰਦਰ ਨਹੀਂ ਹਨ। ਕਿਉਂਕਿ, ਤੁਸੀਂ ਉਸ ਵਿੱਚ ਵਿਸ਼ਵਾਸ ਨਹੀਂ ਕਰਦੇ ਜਿਸ ਨੂੰ ਪਿਤਾ ਨੇ ਭੇਜਿਆ ਹੈ।
John 5:38 in Other Translations
King James Version (KJV)
And ye have not his word abiding in you: for whom he hath sent, him ye believe not.
American Standard Version (ASV)
And ye have not his word abiding in you: for whom he sent, him ye believe not.
Bible in Basic English (BBE)
And you have not kept his word in your hearts, because you have not faith in him whom he has sent.
Darby English Bible (DBY)
and ye have not his word abiding in you; for whom *he* hath sent, him ye do not believe.
World English Bible (WEB)
You don't have his word living in you; because you don't believe him whom he sent.
Young's Literal Translation (YLT)
and His word ye have not remaining in you, because whom He sent, him ye do not believe.
| And | καὶ | kai | kay |
| ye have | τὸν | ton | tone |
| not | λόγον | logon | LOH-gone |
| his | αὐτοῦ | autou | af-TOO |
| οὐκ | ouk | ook | |
| word | ἔχετε | echete | A-hay-tay |
| abiding | μένοντα | menonta | MAY-none-ta |
| in | ἐν | en | ane |
| you: | ὑμῖν | hymin | yoo-MEEN |
| for | ὅτι | hoti | OH-tee |
| whom | ὃν | hon | one |
| he | ἀπέστειλεν | apesteilen | ah-PAY-stee-lane |
| hath sent, | ἐκεῖνος | ekeinos | ake-EE-nose |
| him | τούτῳ | toutō | TOO-toh |
| ye | ὑμεῖς | hymeis | yoo-MEES |
| believe | οὐ | ou | oo |
| not. | πιστεύετε | pisteuete | pee-STAVE-ay-tay |
Cross Reference
੧ ਯੂਹੰਨਾ 2:14
ਬੱਚਿਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਪਰਮੇਸ਼ੁਰ ਪਿਤਾ ਨੂੰ ਜਾਣਦੇ ਹੋ। ਪਿਤਾਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ ਕਿਉਂ ਕਿ ਤੁਸੀਂ ਉਸ ਨੂੰ ਜਾਣਦੇ ਹੋ ਜੋ ਮੁੱਢ ਤੋਂ ਮੌਜ਼ੂਦ ਸੀ। ਹੇ ਨੌਜਵਾਨ ਆਦਮੀਓ, ਮੈਂ ਤੁਹਾਨੂੰ ਇਸ ਲਈ ਲਿਖ ਰਿਹਾ ਹਾਂ, ਕਿਉਂ ਕਿ ਤੁਸੀਂ ਮਜ਼ਬੂਤ ਹੋ; ਪਰਮੇਸ਼ੁਰ ਦਾ ਸ਼ਬਦ ਤੁਹਾਡੇ ਅੰਦਰ ਵੱਸਦਾ ਹੈ, ਅਤੇ ਤੁਸੀਂ ਉਸ ਦੁਸ਼ਟ (ਸ਼ੈਤਾਨ) ਨੂੰ ਹਰਾ ਦਿੱਤਾ ਹੈ।
ਅਸਤਸਨਾ 6:6
ਜਿਹੜੇ ਆਦੇਸ਼ ਮੈਂ ਤੁਹਾਨੂੰ ਅੱਜ ਦਿੰਦਾ ਹਾਂ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖਣਾ।
ਯਾਕੂਬ 1:21
ਇਸ ਲਈ ਆਪਣੇ ਜੀਵਨ ਵਿੱਚੋਂ ਹਰ ਬਦੀ ਨੂੰ ਕੱਢ ਦਿਉ ਅਤੇ ਹਰ ਉਹ ਮੰਦੀ ਗੱਲ ਜਿਹੜੀ ਤੁਸੀਂ ਕਰਦੇ ਹੋ। ਨਿਮਾਣੇ ਬਣੋ ਅਤੇ ਪਰਮੇਸ਼ੁਰ ਦੇ ਉਸ ਉਪਦੇਸ਼ ਨੰ ਪ੍ਰਵਾਨ ਕਰੋ ਜਿਹੜਾ ਤੁਹਾਡੇ ਹਿਰਦੇ ਵਿੱਚ ਬੀਜਿਆ ਗਿਆ ਹੈ। ਇਹ ਉਪਦੇਸ਼ ਤੁਹਾਨੂੰ ਬਚਾ ਸੱਕਦਾ ਹੈ।
ਕੁਲੁੱਸੀਆਂ 3:16
ਆਪਣੇ ਅੰਦਰ ਮਸੀਹ ਦੀ ਸਿੱਖਿਆ ਨੂੰ ਅਮੀਰੀ ਨਾਲ ਵਸਣ ਦਿਉ। ਸਾਰੀ ਸਿਆਣਪ ਨੂੰ ਇੱਕ ਦੂਸਰੇ ਨੂੰ ਉਪਦੇਸ਼ ਦੇਣ ਅਤੇ ਇੱਕ ਦੂਸਰੇ ਨੂੰ ਮਜ਼ਬੂਤ ਬਨਾਉਣ ਲਈ ਵਰਤੋ। ਪਰਮੇਸ਼ੁਰ ਨੂੰ ਉਦਾਰ ਦਿਲਾਂ ਨਾਲ ਭਜਨ, ਸ਼ਬਦ ਅਤੇ ਆਤਮਕ ਗੀਤ ਗਾਓ।
ਯੂਹੰਨਾ 15:7
ਜੇਕਰ ਤੁਸੀਂ ਮੇਰੇ ਵਿੱਚ ਰਹੋ ਅਤੇ ਮੇਰੀਆਂ ਸਿੱਖਿਆਵਾਂ ਤੁਹਾਡੇ ਵਿੱਚ ਰਹਿਣ ਤਾਂ ਜੋ ਤੁਸੀਂ ਚਾਹੋ ਸੋ ਮੰਗੋ ਅਤੇ ਉਹ ਦਿੱਤਾ ਜਾਵੇਗ਼ਾ।
ਯੂਹੰਨਾ 12:44
ਯਿਸੂ ਦੇ ਉਪਦੇਸ਼ਾਂ ਦੇ ਆਧਾਰ ਤੇ ਨਿਆਂ ਤਦ ਯਿਸੂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਜੋ ਵਿਅਕਤੀ ਮੇਰੇ ਵਿੱਚ ਨਿਹਚਾ ਰੱਖਦਾ ਹੈ ਅਸਲ ਵਿੱਚ ਉਹ ਮੇਰੇ ਵਿੱਚ ਨਹੀਂ ਸਗੋਂ ਉਸ ਇੱਕ ਵਿੱਚ ਨਿਹਚਾ ਰੱਖਦਾ ਹੈ ਜਿਸਨੇ ਮੈਨੂੰ ਭੇਜਿਆ ਹੈ।
ਯੂਹੰਨਾ 8:46
ਕੀ ਤੁਹਾਡੇ ਵਿੱਚੋਂ ਕੋਈ ਹੈ ਜੋ ਇਹ ਸਾਬਤ ਕਰ ਸੱਕੇ ਕਿ ਮੈਂ ਪਾਪ ਦਾ ਦੋਸ਼ੀ ਹਾਂ? ਜੇਕਰ ਮੈਂ ਸੱਚ ਦੱਸ ਰਿਹਾ ਹਾਂ ਤੁਸੀਂ ਮੇਰਾ ਵਿਸ਼ਵਾਸ ਕਿਉਂ ਨਹੀਂ ਕਰਦੇ?
ਯੂਹੰਨਾ 8:37
ਮੈਂ ਜਾਣਦਾ ਹਾਂ ਕਿ ਤੁਸੀਂ ਅਬਰਾਹਾਮ ਦੀ ਅੰਸ਼ ਹੋ। ਪਰ ਤੁਸੀਂ ਮੈਨੂੰ ਮਾਰਨਾ ਚਾਹੁੰਦੇ ਹੋ ਕਿਉਂਕਿ ਤੁਸੀਂ ਮੇਰੇ ਉਪਦੇਸ਼ ਨੂੰ ਕਬੂਲਣ ਲਈ ਰਾਜੀ ਨਹੀਂ ਹੋ।
ਯੂਹੰਨਾ 5:46
ਜੇਕਰ ਤੁਸੀਂ ਮੂਸਾ ਤੇ ਵਿਸ਼ਵਾਸ ਕੀਤਾ ਹੁੰਦਾ। ਤੁਸੀਂ ਮੇਰੇ ਤੇ ਵਿਸ਼ਵਾਸ ਕੀਤਾ ਹੁੰਦਾ ਕਿਉਂਕਿ ਉਸ ਨੇ ਮੇਰੇ ਬਾਰੇ ਲਿਖਿਆ।
ਯੂਹੰਨਾ 5:42
ਪਰ ਮੈਂ ਤੁਹਾਨੂੰ ਜਾਣਦਾ ਹਾਂ ਅਤੇ ਮੈਂ ਜਾਣਦਾ ਹਾਂ ਕਿ ਤੁਹਾਡੇ ਅੰਦਰ ਪਰਮੇਸ਼ੁਰ ਦਾ ਪਿਆਰ ਨਹੀਂ।
ਯੂਹੰਨਾ 3:17
ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਦੁਨੀਆਂ ਵਿੱਚ ਭੇਜ ਦਿੱਤਾ। ਪਰਮੇਸ਼ੁਰ ਨੇ ਆਪਣੇ ਪੁੱਤਰ ਨੂੰ ਇਸ ਦੁਨੀਆਂ ਅੰਦਰ ਲੋਕਾਂ ਨੂੰ ਦੋਸ਼ੀ ਠਹਿਰਾਣ ਲਈ ਨਹੀਂ ਭੇਜਿਆ ਸਗੋਂ ਉਸ ਨੇ ਆਪਣੇ ਪੁੱਤਰ ਨੂੰ ਦੁਨੀਆਂ ਨੂੰ ਉਸ ਰਾਹੀਂ ਬਚਾਉਣ ਲਈ ਭੇਜਿਆ।
ਯੂਹੰਨਾ 1:11
ਉਹ ਆਪਣੇ ਘਰ ਵਿੱਚ ਆਇਆ ਸੀ, ਪਰ ਉਸ ਦੇ ਆਪਣੇ ਹੀ ਲੋਕਾਂ ਨੇ ਉਸ ਨੂੰ ਕਬੂਲ ਨਾ ਕੀਤਾ।
ਯਸਈਆਹ 53:1
ਜਿਨ੍ਹਾਂ ਗੱਲਾਂ ਦਾ ਅਸੀਂ ਐਲਾਨ ਕੀਤਾ ਸੀ ਉਨ੍ਹਾਂ ਬਾਰੇ ਕਿਸਨੇ ਯਕੀਨ ਕੀਤਾ? ਕਿਸਨੇ ਸੱਚਮੁੱਚ ਯਹੋਵਾਹ ਦੀ ਸਜ਼ਾ ਨੂੰ ਪ੍ਰਵਾਨ ਕੀਤਾ ਸੀ?
ਯਸਈਆਹ 49:7
ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਇਸਰਾਏਲ ਦਾ ਰਾਖਾ ਆਖਦਾ ਹੈ, “ਮੇਰਾ ਸੇਵਕ ਨਿਮਾਣਾ ਹੈ। ਉਹ ਹਾਕਮਾਂ ਦੀ ਸੇਵਾ ਕਰਦਾ ਹੈ। ਪਰ ਲੋਕ ਉਸ ਨੂੰ ਨਫ਼ਰਤ ਕਰਦੇ ਨੇ। ਪਰ ਰਾਜੇ ਉਸ ਨੂੰ ਦੇਖਣਗੇ। ਤੇ ਉਸ ਦੇ ਆਦਰ ਵਿੱਚ ਖਲੋ ਜਾਣਗੇ। ਮਹਾਨ ਨੇਤਾ ਉਸ ਦੇ ਸਾਹਮਣੇ ਝੁਕਣਗੇ।” ਇਹ ਵਾਪਰੇਗਾ ਕਿਉਂ ਕਿ ਯਹੋਵਾਹ, ਇਸਰਾਏਲ ਦਾ ਪਵਿੱਤਰ ਪੁਰੱਖ, ਇਹ ਚਾਹੁੰਦਾ ਹੈ। ਅਤੇ ਯਹੋਵਾਹ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ। ਓਹੀ ਹੈ ਜਿਸਨੇ ਤੁਹਾਨੂੰ ਚੁਣਿਆ ਸੀ।
ਅਮਸਾਲ 7:1
ਸਿਆਣਪ ਤੁਹਾਨੂੰ ਵਿਭਚਾਰ ਤੋਂ ਦੂਰ ਰੱਖੇਗੀ ਮੇਰੇ ਬੇਟੇ, ਮੇਰੇ ਸ਼ਬਦਾਂ ਨੂੰ ਚੇਤੇ ਰੱਖਣਾ, ਉਨ੍ਹਾਂ ਹੁਕਮਾਂ ਨੂੰ ਕਦੇ ਨਾ ਭੁੱਲਣਾ ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ।
ਅਮਸਾਲ 2:1
ਸਿਆਣਪ ਦੀ ਗੱਲ ਸੁਣੋ ਮੇਰੇ ਬੇਟੇ, ਜੇਕਰ ਤੁਸੀਂ ਉਸ ਨੂੰ ਸੁਣੋਗੇ ਜੋ ਮੈਂ ਆਖਣਾ ਚਾਹੁੰਦਾ, ਅਤੇ ਜੇਕਰ ਤੁਸੀਂ ਮੇਰੇ ਹੁਕਮਾਂ ਨੂੰ ਦਿਲ ਵਿੱਚ ਰੱਖੋਂਗੇ।
ਜ਼ਬੂਰ 119:11
ਮੈਂ ਤੁਹਾਡੀਆਂ ਸਿੱਖਿਆਵਾਂ ਦਾ ਅਧਿਐਨ ਬੜੇ ਧਿਆਨ ਨਾਲ ਕਰਦਾ ਹਾਂ। ਕਿਉ? ਤਾਂ ਜੋ ਮੈਂ ਤੁਹਾਡੇ ਵਿਰੁੱਧ ਗੁਨਾਹ ਨਾ ਕਰ ਸੱਕਾਂ।
ਯਸ਼ਵਾ 1:8
ਹਮੇਸ਼ਾ ਉਨ੍ਹਾਂ ਗੱਲਾਂ ਨੂੰ ਚੇਤੇ ਰੱਖਣਾ ਜਿਹੜੀਆਂ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ। ਉਸ ਪੁਸਤਕ ਦਾ ਅਧਿਐਨ ਦਿਨ-ਰਾਤ ਕਰਨਾ। ਫ਼ੇਰ ਤੂੰ ਉਨ੍ਹਾਂ ਗੱਲਾਂ ਨੂੰ ਮੰਨਣ ਬਾਰੇ ਯਕੀਨ ਕਰ ਸੱਕਦਾ ਹੈਂ ਜਿਹੜੀਆਂ ਉੱਥੇ ਲਿਖੀਆਂ ਹੋਈਆਂ ਹਨ। ਜੇ ਤੂੰ ਅਜਿਹਾ ਕਰੇਂਗਾ, ਤਾਂ ਤੂੰ ਜੋ ਕੁਝ ਵੀ ਕਰੇਂਗਾ ਉਸ ਬਾਰੇ ਸਿਆਣਪ ਅਤੇ ਸਫ਼ਲਤਾ ਹਾਸਿਲ ਕਰ ਸੱਕੇਂਗਾ।