Luke 22:33
ਪਰ ਪਤਰਸ ਨੇ ਉਸ ਨੂੰ ਕਿਹਾ, “ਪ੍ਰਭੂ! ਮੈਂ ਤੇਰੇ ਨਾਲ ਕੈਦ ਹੋਣ ਨੂੰ ਵੀ ਤਿਆਰ ਹਾਂ, ਅਤੇ ਤੇਰੇ ਨਾਲ ਮਰਨ ਨੂੰ ਵੀ।”
Luke 22:33 in Other Translations
King James Version (KJV)
And he said unto him, Lord, I am ready to go with thee, both into prison, and to death.
American Standard Version (ASV)
And he said unto him, Lord, with thee I am ready to go both to prison and to death.
Bible in Basic English (BBE)
And he said to him, Lord, I am ready to go with you to prison and to death.
Darby English Bible (DBY)
And he said to him, Lord, with thee I am ready to go both to prison and to death.
World English Bible (WEB)
He said to him, "Lord, I am ready to go with you both to prison and to death!"
Young's Literal Translation (YLT)
And he said to him, `Sir, with thee I am ready both to prison and to death to go;'
| And | ὁ | ho | oh |
| he | δὲ | de | thay |
| said | εἶπεν | eipen | EE-pane |
| unto him, | αὐτῷ | autō | af-TOH |
| Lord, | Κύριε | kyrie | KYOO-ree-ay |
| I am | μετὰ | meta | may-TA |
| ready | σοῦ | sou | soo |
| go to | ἕτοιμός | hetoimos | AY-too-MOSE |
| with | εἰμι | eimi | ee-mee |
| thee, | καὶ | kai | kay |
| both | εἰς | eis | ees |
| into | φυλακὴν | phylakēn | fyoo-la-KANE |
| prison, | καὶ | kai | kay |
| and | εἰς | eis | ees |
| to | θάνατον | thanaton | THA-na-tone |
| death. | πορεύεσθαι | poreuesthai | poh-RAVE-ay-sthay |
Cross Reference
ਮਰਕੁਸ 14:31
ਪਰ ਪਤਰਸ ਨੇ ਬੜੀ ਦ੍ਰਿੜ੍ਹਤਾ ਨਾਲ ਕਿਹਾ, “ਮੈਂ ਇਹ ਕਦੇ ਵੀ ਨਹੀਂ ਕਹਾਂਗਾ।” ਬਾਕੀ ਸਾਰੇ ਚੇਲਿਆਂ ਨੇ ਵੀ ਉਸ ਨੂੰ ਇੰਝ ਹੀ ਆਖਿਆ।
ਮਰਕੁਸ 14:29
ਤਾਂ ਪਤਰਸ ਨੇ ਕਿਹਾ, “ਭਾਵੇ ਸਾਰੇ ਚੇਲੇ ਤੇਰੇ ਤੇ ਵਿਸ਼ਵਾਸ ਛੱਡ ਦੇਣ ਪਰ ਮੈਂ ਨਹੀਂ ਛੱਡਾਂਗਾ।”
ਮੱਤੀ 26:33
ਤਦ ਪਤਰਸ ਨੇ ਉਸ ਨੂੰ ਉੱਤਰ ਦਿੱਤਾ, “ਭਾਵੇਂ ਤੇਰੇ ਕਾਰਨ ਬਾਕੀ ਸਾਰੇ ਚੇਲੇ ਭਰੋਸਾ ਗੁਆ ਬੈਠਣ, ਮੈਂ ਆਪਣਾ ਭਰੋਸਾ ਕਦੇ ਨਹੀਂ ਗੁਆਵਾਂਗਾ।”
ਰਸੂਲਾਂ ਦੇ ਕਰਤੱਬ 21:13
ਪਰ ਪੌਲੁਸ ਨੇ ਕਿਹਾ, “ਤੁਸੀਂ ਰੋ ਕਿਉਂ ਰਹੇ ਹੋ? ਤੁਸੀਂ ਮੇਰਾ ਦਿਲ ਕਿਉਂ ਤੋੜ ਰਹੇ ਹੋ। ਮੈਂ ਯਰੂਸ਼ਲਮ ਵਿੱਚ ਬੰਨ੍ਹੇ ਜਾਣ ਨੂੰ ਤਿਆਰ ਹਾਂ ਇਹੀ ਨਹੀਂ ਸਗੋਂ ਮੈਂ ਤਾਂ ਪ੍ਰਭੂ ਯਿਸੂ ਦੇ ਨਾਂ ਤੇ ਮਰ ਮਿਟਣ ਨੂੰ ਵੀ ਤਿਆਰ ਹਾਂ।”
ਰਸੂਲਾਂ ਦੇ ਕਰਤੱਬ 20:23
ਮੈਂ ਇੰਨਾ ਹੀ ਜਾਣਦਾ ਹਾਂ ਕਿ ਹਮੇਸ਼ਾ ਪਵਿੱਤਰ ਆਤਮਾ ਮੈਨੂੰ ਹਰ ਸ਼ਹਿਰ ਵਿੱਚ ਦੱਸਦਾ ਹੈ ਕਿ ਤਕਲੀਫ਼ਾਂ ਅਤੇ ਕੈਦਾਂ ਮੇਰਾ ਇੰਤਹਾਰ ਕਰ ਰਹੇ ਹਨ।
ਯੂਹੰਨਾ 13:36
ਯਿਸੂ ਕਹਿੰਦਾ ਕਿ ਪਤਰਸ ਉਸ ਨੂੰ ਪਛਾਨਣ ਤੋਂ ਇਨਕਾਰੀ ਹੋਵੇਗਾ ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਤੁਸੀਂ ਕਿੱਥੇ ਜਾ ਰਹੇ ਹੋ?” ਯਿਸੂ ਨੇ ਆਖਿਆ, “ਜਿੱਥੇ ਮੈਂ ਜਾ ਰਿਹਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸੱਕਦਾ ਪਰ ਬਾਦ ਵਿੱਚ ਤੂੰ ਆ ਜਾਵੇਗਾ।”
ਮਰਕੁਸ 14:37
ਤਾਂ ਉਹ ਵਾਪਸ ਆਪਣੇ ਚੇਲਿਆਂ ਕੋਲ ਗਿਆ ਤਾਂ ਉਸ ਨੇ ਉਨ੍ਹਾਂ ਨੂੰ ਸੁੱਤਿਆਂ ਹੋਇਆਂ ਵੇਖਿਆ। ਉਸ ਨੇ ਪਤਰਸ ਨੂੰ ਕਿਹਾ, “ਹੇ ਸ਼ਮਊਨ! ਕੀ ਤੂੰ ਸੌਂ ਰਿਹਾ ਹੈ? ਕੀ ਤੂੰ ਇੱਕ ਘੜੀ ਵਾਸਤੇ ਨਹੀਂ ਜਾਗ ਸੱਕਦਾ?
ਮੱਤੀ 26:40
ਤਦ ਯਿਸੂ ਆਪਣੇ ਚੇਲਿਆਂ ਕੋਲ ਆਇਆ ਅਤੇ ਉਨ੍ਹਾਂ ਨੂੰ ਸੁਤਿਆਂ ਪਾਇਆ। ਯਿਸੂ ਨੇ ਪਤਰਸ ਨੂੰ ਆਖਿਆ, “ਕੀ ਤੁਸੀਂ ਮੇਰੇ ਨਾਲ ਇੱਕ ਘੜੀ ਲਈ ਵੀ ਨਹੀਂ ਜਾਗ ਸੱਕਦੇ?
ਮੱਤੀ 20:22
ਯਿਸੂ ਨੇ ਉਸ ਦੇ ਪੁੱਤਰਾਂ ਨੂੰ ਕਿਹਾ, “ਤੁਸੀਂ ਨਹੀਂ ਜਾਣਦੇ ਤੁਸੀਂ ਕੀ ਮੰਗ ਰਹੇ ਹੋ?ਕੀ ਤੁਸੀਂ ਉਹ ਕਸ਼ਟ ਝੱਲ ਸੱਕਦੇ ਹੋਂ ਜਿਹੜੇ ਮੈਂ ਝੱਲਣੇ ਹਨ।” ਉਨ੍ਹਾਂ ਨੇ ਜਵਾਬ ਦਿੱਤਾ, “ਹਾਂ ਅਸੀਂ ਝੱਲ ਸੱਕਦੇ ਹਾਂ!”
ਯਰਮਿਆਹ 17:9
“ਬੰਦੇ ਦਾ ਮਨ ਬਹੁਤ ਚਲਾਕ ਹੁੰਦਾ ਹੈ! ਹੋ ਸੱਕਦਾ ਹੈ ਕਿ ਮਨ ਰੋਗੀ ਹੋਵੇ ਅਤੇ ਕੋਈ ਸੱਚਮੁੱਚ ਇਸ ਨੂੰ ਨਾ ਸਮਝੇ।
ਯਰਮਿਆਹ 10:23
ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਲੋਕ ਸੱਚਮੁੱਚ ਨਹੀਂ ਜਾਣਦੇ ਹਨ ਕਿ ਆਪਣਾ ਜੀਵਨ ਕਿਵੇਂ ਜਿਉਣਾ ਹੈ। ਲੋਕ ਸੱਚਮੁੱਚ ਜਿਉਣ ਦਾ ਸਹੀ ਤਰੀਕਾ ਨਹੀਂ ਜਾਣਦੇ ਹਨ।
ਅਮਸਾਲ 28:26
ਜਿਹੜਾ ਆਦਮੀ ਆਪਣੇ-ਆਪ ਵਿੱਚ ਭਰੋਸਾ ਰੱਖਦਾ ਹੈ ਮੂਰਖ ਹੈ, ਪਰ ਜਿਹੜਾ ਆਦਮੀ ਸਿਆਣਪਤਾ ਅਨੁਸਾਰ ਰਹਿੰਦਾ ਹੈ, ਸੁਰੱਖਿਅਤ ਹੈ।
੨ ਸਲਾਤੀਨ 8:12
ਹਜ਼ਾਏਲ ਨੇ ਪੁੱਛਿਆ, “ਸੁਆਮੀ, ਤੂੰ ਰੋ ਕਿਉਂ ਰਿਹਾ ਹੈ?” ਅਲੀਸ਼ਾ ਨੇ ਆਖਿਆ “ਮੈਂ ਇਸ ਲਈ ਰੋ ਰਿਹਾ ਹਾਂ ਕਿਉਂ ਕਿ ਮੈਂ ਜਾਣਦਾ ਹਾਂ ਜੋ ਬਦੀ ਤੂੰ ਇਸਰਾਏਲੀਆਂ ਨਾਲ ਕਰਨ ਵਾਲਾ ਹੈਂ। ਤੂੰ ਉਨ੍ਹਾਂ ਦੇ ਮਜ਼ਬੂਤ ਸ਼ਹਿਰਾਂ ਨੂੰ ਸਾੜ ਦੇਵੇਂਗਾ ਅਤੇ ਉਨ੍ਹਾਂ ਦੇ ਨੌਜੁਆਨਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ। ਤੂੰ ਉਨ੍ਹਾਂ ਦੇ ਮਾਸੂਮ ਬੱਚਿਆਂ ਨੂੰ ਵੀ ਮਾਰ ਮੁਕਾਵੇਂਗਾ ਅਤੇ ਉਨ੍ਹਾਂ ਦੀਆਂ ਗਰਭਵਤੀ ਔਰਤਾਂ ਨੂੰ ਵੀ ਚੀਰ ਸੁੱਟੇਂਗਾ।”