Luke 6:24
“ਤੁਹਾਡੇ ਤੇ ਲਾਹਨਤ, ਅਮੀਰ ਲੋਕੋ, ਕਿਉਂਕਿ ਤੁਹਾਡੇ ਕੋਲ ਸਭ ਸੁੱਖ ਹਨ।
Luke 6:24 in Other Translations
King James Version (KJV)
But woe unto you that are rich! for ye have received your consolation.
American Standard Version (ASV)
But woe unto you that are rich! for ye have received your consolation.
Bible in Basic English (BBE)
But unhappy are you who have wealth: for you have been comforted now.
Darby English Bible (DBY)
But woe to you rich, for ye have received your consolation.
World English Bible (WEB)
"But woe to you who are rich! For you have received your consolation.
Young's Literal Translation (YLT)
`But wo to you -- the rich, because ye have got your comfort.
| But | Πλὴν | plēn | plane |
| woe | οὐαὶ | ouai | oo-A |
| unto you | ὑμῖν | hymin | yoo-MEEN |
| τοῖς | tois | toos | |
| rich! are that | πλουσίοις | plousiois | ploo-SEE-oos |
| for | ὅτι | hoti | OH-tee |
| ye have received | ἀπέχετε | apechete | ah-PAY-hay-tay |
| your | τὴν | tēn | tane |
| παράκλησιν | paraklēsin | pa-RA-klay-seen | |
| consolation. | ὑμῶν | hymōn | yoo-MONE |
Cross Reference
ਮੱਤੀ 6:2
“ਸੋ ਜਦ ਵੀ ਤੁਸੀਂ ਲੋੜਵੰਦ ਨੂੰ ਦਾਨ ਕਰੋ ਤਾਂ ਆਪਣੇ ਦਾਨ ਦਾ ਐਲਾਨ ਨਾ ਕਰਵਾਓ ਜਿਵੇਂ ਕਪਟੀ ਪ੍ਰਾਰਥਨਾ ਸਥਾਨਾਂ ਅਤੇ ਰਾਹਾਂ ਵਿੱਚ ਕਰਦੇ ਹਨ। ਉਹ ਲੋਕਾਂ ਤੋਂ ਉਸਤਤਿ ਕਰਾਉਣ ਲਈ ਤੁਰ੍ਹੀਆਂ ਵਜਵਾਉਂਦੇ ਹਨ। ਮੈਂ ਤੁਹਾਨੂੰ ਸੱਚ ਦੱਸਦਾ ਹਾਂ ਕਿ, ਉਨ੍ਹਾਂ ਦਾ ਇਹੀ ਫ਼ਲ ਹੈ।
ਜ਼ਬੂਰ 49:16
ਲੋਕਾਂ ਤੋਂ ਇਸ ਲਈ ਨਾ ਡਰੋ ਕਿ ਉਹ ਅਮੀਰ ਹਨ। ਲੋਕਾਂ ਤੋਂ ਇਸ ਲਈ ਨਾ ਡਰੋ ਕਿ ਉਹ ਆਲੀਸ਼ਾਨ ਮਕਾਨਾਂ ਵਿੱਚ ਰਹਿੰਦੇ ਹਨ।
ਜ਼ਬੂਰ 49:6
ਉਹ ਜਿਹੜੇ ਸੋਚਦੇ ਹਨ ਕਿ ਉਨ੍ਹਾਂ ਦੀ ਤਾਕਤ ਅਤੇ ਧਨ ਉਨ੍ਹਾਂ ਦੀ ਰੱਖਿਆ ਕਰੇਗੀ ਮੂਰਖ ਹਨ।
ਪਰਕਾਸ਼ ਦੀ ਪੋਥੀ 18:6
ਨਗਰ ਨੂੰ ਉਹੀ ਕੁਝ ਦਿਉ ਜੋ ਉਸ ਨੇ ਹੋਰਾਂ ਨੂੰ ਦਿੱਤਾ। ਦੂਣਾ ਕਰਕੇ ਮੋੜੋ ਜਿੰਨਾ ਉਸ ਨੇ ਤੁਹਾਡੇ ਨਾਲ ਕੀਤਾ ਉਸ ਲਈ ਇੱਕ ਪਿਆਲਾ ਤਿਆਰ ਕਰੋ ਜੋ ਉਸ ਪਿਆਲੇ ਨਾਲੋਂ ਦੂਣਾ ਨਸ਼ੀਲਾ ਹੋਵੇ ਜੋ ਉਸ ਨੇ ਤੁਹਾਡੇ ਲਈ ਤਿਆਰ ਕੀਤਾ ਹੈ।
ਯਾਕੂਬ 5:1
ਖੁਦਗਰਜ਼ ਅਮੀਰ ਲੋਕਾਂ ਨੂੰ ਸਜ਼ਾ ਮਿਲੇਗੀ ਅਮੀਰ ਲੋਕੋ ਤੁਸੀਂ ਸੁਣੋ। ਚੀਕੋ ਅਤੇ ਦਰਦ ਵਿੱਚ ਕੁਰਲਾਓ ਕਿਉਂਕਿ ਵੱਡੀਆਂ ਮੁਸ਼ਕਿਲਾਂ ਤੁਹਾਡੇ ਤੇ ਆ ਰਹੀਆਂ ਹਨ।
ਯਾਕੂਬ 2:6
ਪਰ ਤੁਸੀਂ ਗਰੀਬ ਆਦਮੀ ਨੂੰ ਕੋਈ ਆਦਰ ਮਾਣ ਨਹੀਂ ਦਿੰਦੇ। ਅਤੇ ਤੁਸੀਂ ਜਾਣਦੇ ਹੋ ਕਿ ਅਮੀਰ ਆਦਮੀ ਹੀ ਹਨ ਜਿਹੜੇ ਤੁਹਾਡੀਆਂ ਜ਼ਿੰਦਗੀਆਂ ਉੱਤੇ ਨਿਯੰਤ੍ਰਣ ਕਰਦੇ ਹਨ। ਤੇ ਇਹ ਉਹੀ ਲੋਕ ਹਨ ਜਿਹੜੇ ਤੁਹਾਨੂੰ ਕਚਿਹਰੀਆਂ ਵਿੱਚ ਲੈ ਜਾਂਦੇ ਹਨ।
੧ ਤਿਮੋਥਿਉਸ 6:17
ਇਹ ਆਦੇਸ਼ ਉਨ੍ਹਾਂ ਲੋਕਾਂ ਨੂੰ ਦਿਉ ਜਿਹੜੇ ਇਸ ਦੁਨੀਆਂ ਦੀ ਦੌਲਤ ਨਾਲ ਮਾਲਾ ਮਾਲ ਹਨ। ਉਨ੍ਹਾਂ ਨੂੰ ਆਖੋ ਕਿ ਗੁਮਾਨ ਨਾ ਕਰਨ। ਉਨ੍ਹਾਂ ਅਮੀਰ ਲੋਕਾਂ ਨੂੰ ਆਖੋ ਕਿ ਪਰਮੇਸ਼ੁਰ ਵਿੱਚ ਆਸ ਰੱਖਣ, ਅਪਣੀ ਦੌਲਤ ਵਿੱਚ ਨਹੀਂ। ਦੌਲਤ ਦਾ ਕੋਈ ਇਤਬਾਰ ਨਹੀਂ ਕੀਤਾ ਜਾ ਸੱਕਦਾ। ਪਰ ਪਰਮੇਸ਼ੁਰ ਅਮੀਰੀ ਨਾਲ ਸਾਡਾ ਧਿਆਨ ਰੱਖਦਾ ਹੈ। ਉਹ ਸਾਨੂੰ ਭੋਗਣ ਲਈ ਹਰ ਸ਼ੈਅ ਦਿੰਦਾ ਹੈ।
ਲੋਕਾ 18:23
ਪਰ ਜਦੋਂ ਉਸ ਆਗੂ ਨੇ ਇਹ ਸੁਣਿਆ ਤਾਂ ਉਹ ਬੜਾ ਉਦਾਸ ਹੋਇਆ ਕਿਉਂਕਿ ਉਹ ਬੜਾ ਅਮੀਰ ਸੀ ਅਤੇ ਸਾਰੀ ਦੌਲਤ ਆਪਣੇ ਕੋਲ ਰੱਖਣੀ ਚਾਹੁੰਦਾ ਸੀ।
ਲੋਕਾ 16:19
ਅਮੀਰ ਆਦਮੀ ਅਤੇ ਲਾਜ਼ਰ ਯਿਸੂ ਨੇ ਆਖਿਆ, “ਇੱਕ ਅਮੀਰ ਆਦਮੀ ਸੀ। ਉਹ ਮਹੀਨ ਕੀਮਤੀ ਵਸਤਰ ਪਹਿਨਦਾ ਅਤੇ ਹਰ ਰੋਜ਼ ਐਸ਼ ਪ੍ਰਸਤੀ ਦੀ ਜਿੰਦਗੀ ਜਿਉਂਦਾ ਸੀ।
ਲੋਕਾ 12:15
ਤਾਂ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਸਾਵੱਧਾਨ ਰਹੋ! ਅਤੇ ਹਰ ਲੋਭ-ਲਾਲਚ ਤੋਂ ਆਪਣੇ ਆਪ ਨੂੰ ਦੂਰ ਰੱਖੋ ਕਿਉਂਕਿ ਕੋਈ ਬੰਦਾ ਆਪਣੀ ਵੱਡੀ ਦੌਲਤ ਤੋਂ ਜੀਵਨ ਪ੍ਰਾਪਤ ਨਹੀਂ ਕਰ ਸੱਕਦਾ।”
ਮੱਤੀ 6:16
ਯਿਸੂ ਦਾ ਵਰਤ ਬਾਰੇ ਉਪਦੇਸ਼ “ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਗ ਮੂੰਹ ਉਦਾਸ ਨਾ ਬਣਾਓ। ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਤਾਂ ਜੋ ਉਹ ਲੋਕਾਂ ਨੂੰ ਵਰਤ ਰੱਖਣ ਵਾਲੇ ਲੱਗਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਫ਼ਲ ਪਾ ਚੁੱਕੇ ਹਨ।
ਮੱਤੀ 6:5
ਯਿਸੂ ਦਾ ਪ੍ਰਾਰਥਨਾ ਬਾਰੇ ਉਪਦੇਸ਼ “ਜਦੋਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਗ ਨਾ ਕਰੋ ਕਿਉਂਕਿ ਉਹ ਰਾਹਾਂ ਦੇ ਖੂੰਜਿਆਂ ਅਤੇ ਪ੍ਰਾਰਥਨਾ ਸਥਾਨਾਂ ਵਿੱਚ ਖੜ੍ਹੇ ਹੋਕੇ ਪ੍ਰਾਰਥਨਾ ਕਰਨੀ ਪਸੰਦ ਕਰਦੇ ਹਨ ਤਾਂ ਕਿ ਲੋਕ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫ਼ਲ ਪਾ ਚੁੱਕੇ ਹਨ।
ਹਜਿ 2:9
ਅਤੇ ਯਹੋਵਾਹ ਸਰਬ-ਸ਼ਕਤੀਮਾਨ ਆਖਦਾ ਹੈ ਕਿ ਇਹ ਆਖਿਰੀ ਮੰਦਰ ਪਹਿਲਾਂ ਵਾਲੇ ਮੰਦਰ ਨਾਲੋਂ ਵੱਧ ਖੂਬਸੂਰਤ ਹੋਵੇਗਾ ਅਤੇ ਮੈਂ ਇੱਥੇ ਸਾਂਤੀ ਲਿਆਵਾਂਗਾ। ਯਾਦ ਰੱਖਣਾ, ਕਿ ਯਹੋਵਾਹ ਸਰਬ ਸ਼ਕਤੀਮਾਨ ਇਹ ਆਖ ਰਿਹਾ ਹੈ।”
ਆਮੋਸ 6:1
ਇਸਰਾਏਲ ਚੋ ਚੰਗਾ ਸਮਾਂ ਲੈ ਲਿਆ ਜਾਵੇਗਾ ਹਾਇ! ਉਨ੍ਹਾਂ ਲਈ ਇਹ ਬੜੇ ਦੁੱਖ ਦੀ ਗੱਲ ਹੈ ਜੋ ਸੀਯੋਨ ਵਿੱਚ ਅਰਾਮ ਕਰ ਰਹੇ ਹਨ। ਅਤੇ ਉਹ ਲੋਕ ਜੋ ਸਾਮਰਿਯਾ ਦੇ ਪਰਬਤ ਤੇ ਆਪਣੇ-ਆਪ ਨੂੰ ਮਹਿਫ਼ੂਜ਼ ਸਮਝ ਰਹੇ ਹਨ। ਤੁਸੀਂ ਸਭ ਤੋਂ ਖਾਸ ਕੌਮ ਦੇ “ਮਹੱਤਵਪੂਰਣ” ਆਗੂ ਹੋ ਜਿਨ੍ਹਾਂ ਕੋਲ “ਇਸਰਾਏਲ ਦਾ ਘਰਾਣਾ” ਮੱਤ ਲੈਣ ਆਉਂਦਾ ਹੈ।
ਆਮੋਸ 4:1
ਵਿਲਾਸੀ ਔਰਤਾਂ ਸੁਣੋ ਸਾਮਰਿਯਾ ਪਹਾੜ ਉੱਤੇ ਰਹਿੰਦੀਓ ਬਾਸ਼ਾਨ ਦੀਓ ਗਊਓ ਤੁਸੀਂ ਗਰੀਬਾਂ ਨੂੰ ਦੁੱਖ ਦਿੰਦੀਆਂ ਹੋ ਅਤੇ ਉਨ੍ਹਾਂ ਨੂੰ ਮਸਲਦੀਆਂ ਹੋ। ਤੁਸੀਂ ਆਪਣੇ ਪਤੀਆਂ ਨੂੰ ਆਖਦੀਆਂ ਹੋ, “ਸਾਡੇ ਪੀਣ ਲਈ ਕੁਝ ਲਿਆਵੋ।”
ਯਰਮਿਆਹ 5:4
ਪਰ ਮੈਂ ਆਪਣੇ ਦਿਲ ਵਿੱਚ ਆਖਿਆ, “ਅਵੱਸ਼ ਹੀ ਸਿਰਫ਼ ਗਰੀਬ ਲੋਕ ਅਜਿਹੇ ਹੋਣਗੇ ਜਿਹੜੇ ਇੰਨੇ ਮੂਰਖ ਹਨ। ਗਰੀਬ ਲੋਕਾਂ ਨੇ ਯਹੋਵਾਹ ਦੇ ਮਾਰਗ ਦੀ ਸਿੱਖਿਆ ਨਹੀਂ ਲਈ। ਗਰੀਬ ਲੋਕ ਆਪਣੇ ਪਰਮੇਸ਼ੁਰ ਦੀ ਬਿਵਸਬਾ ਨਹੀਂ ਜਾਣਦੇ।
ਅਮਸਾਲ 1:32
“ਜੇਕਰ ਮੂਰਖ ਲੋਕ ਇਸਤੋਂ ਦੂਰ ਪਰਤ ਜਾਣਗੇ, ਇਹ ਉਨ੍ਹਾਂ ਨੂੰ ਮਾਰ ਦੇਵੇਗਾ, ਅਤੇ ਆਤਮ-ਸੰਤੁਸ਼ਟੀ ਮੂਰੱਖਾਂ ਨੂੰ ਤਬਾਹ ਕਰ ਦੇਵੇਗੀ।
ਜ਼ਬੂਰ 73:3
ਮੈਂ ਦੇਖਿਆ ਕਿ ਮੰਦੇ ਲੋਕ ਸਫ਼ਲ ਹੁੰਦੇ ਸਨ ਅਤੇ ਮੈਂ ਉਨ੍ਹਾਂ ਗੁਮਾਨੀ ਲੋਕਾਂ ਨਾਲ ਈਰਖਾ ਕਰਨ ਲੱਗਾ।
ਅੱਯੂਬ 21:7
ਬੁਰੇ ਆਦਮੀ ਲੰਮਾ ਜੀਵਨ ਕਿਉਂ ਜਿਉਂਦੇ ਨੇ? ਉਹ ਕਿਉਂ ਬਿਰਧ ਤੇ ਕਾਮਯਾਬ ਹੁੰਦੇ ਨੇ?