Malachi 3:8
“ਪਰਮੇਸ਼ੁਰ ਦੇ ਘਰ ਚੋ ਠੱਗਣਾ ਬੰਦ ਕਰ ਦੇਵੋ ਲੋਕਾਂ ਨੂੰ ਪਰਮੇਸ਼ੁਰ ਦੇ ਘਰ ਚੋ ਵਸਤਾਂ ਨਹੀਂ ਚੁਰਾਉਣੀਆਂ ਚਾਹੀਦੀਆਂ, ਪਰ ਤੁਸੀਂ ਮੇਰੇ ਨਾਲ ਹੀ ਠੱਗੀ ਕੀਤੀ। “ਤੁਸੀਂ ਕਿਹਾ, ‘ਭਲਾ ਅਸੀਂ ਤੇਰਾ ਕੀ ਚੁਰਾਇਆ ਹੈ?’ “ਤੁਹਾਨੂੰ ਆਪਣੀਆਂ ਵਸਤਾਂ ਦਾ ਦਸਵੰਧ ਮੈਨੂੰ ਦੇਣਾ ਚਾਹੀਦਾ ਹੈ, ਤੁਹਾਨੂੰ ਮੇਰੇ ਲਈ ਖਾਸ ਤੋਹਫ਼ੇ ਭੇਟ ਕਰਨੇ ਚਾਹੀਦੇ ਹਨ, ਪਰ ਤੁਸੀਂ ਮੈਨੂੰ ਅਜਿਹਾ ਕੁਝ ਨਾ ਦਿੱਤਾ।
Malachi 3:8 in Other Translations
King James Version (KJV)
Will a man rob God? Yet ye have robbed me. But ye say, Wherein have we robbed thee? In tithes and offerings.
American Standard Version (ASV)
Will a man rob God? yet ye rob me. But ye say, Wherein have we robbed thee? In tithes and offerings.
Bible in Basic English (BBE)
Will a man keep back from God what is right? But you have kept back what is mine. But you say, What have we kept back from you? Tenths and offerings.
Darby English Bible (DBY)
Will a man rob God? But ye rob me. And ye say, Wherein do we rob thee? [In] tithes and heave-offerings.
World English Bible (WEB)
Will a man rob God? Yet you rob me! But you say, 'How have we robbed you?' In tithes and offerings.
Young's Literal Translation (YLT)
Doth man deceive God? but ye are deceiving Me, And ye have said: `In what have we deceived Thee?' The tithe and the heave-offering!
| Will a man | הֲיִקְבַּ֨ע | hăyiqbaʿ | huh-yeek-BA |
| rob | אָדָ֜ם | ʾādām | ah-DAHM |
| God? | אֱלֹהִ֗ים | ʾĕlōhîm | ay-loh-HEEM |
| Yet | כִּ֤י | kî | kee |
| ye | אַתֶּם֙ | ʾattem | ah-TEM |
| have robbed | קֹבְעִ֣ים | qōbĕʿîm | koh-veh-EEM |
| say, ye But me. | אֹתִ֔י | ʾōtî | oh-TEE |
| Wherein | וַאֲמַרְתֶּ֖ם | waʾămartem | va-uh-mahr-TEM |
| robbed we have | בַּמֶּ֣ה | bamme | ba-MEH |
| thee? In tithes | קְבַעֲנ֑וּךָ | qĕbaʿănûkā | keh-va-uh-NOO-ha |
| and offerings. | הַֽמַּעֲשֵׂ֖ר | hammaʿăśēr | ha-ma-uh-SARE |
| וְהַתְּרוּמָֽה׃ | wĕhattĕrûmâ | veh-ha-teh-roo-MA |
Cross Reference
ਰੋਮੀਆਂ 13:7
ਸਭਨਾਂ ਨੂੰ ਉਹ ਕੁਝ ਦੇ ਦਿਉ ਜਿਸਦੇ ਵੀ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਇੱਜ਼ਤ ਦਿਉ, ਜਿਨ੍ਹਾਂ ਨੂੰ ਤੁਸੀਂ ਇੱਜ਼ਤ ਦੇ ਦੇਣਦਾਰ ਹੋ। ਉਨ੍ਹਾਂ ਨੂੰ ਮਹਿਸੂਲ ਦਿਉ ਜਿਸਦੇ ਤੁਸੀਂ ਦੇਣਦਾਰ ਹੋ। ਉਨ੍ਹਾਂ ਲੋਕਾਂ ਨੂੰ ਸਤਿਕਾਰ ਦਿਉ ਜਿਨ੍ਹਾਂ ਲਈ ਸਤਿਕਾਰ ਦੇ ਤੁਸੀਂ ਦੇਣਦਾਰ ਹੋ।
ਅਮਸਾਲ 3:9
ਆਪਣੀ ਦੌਲਤ ਤੋਂ ਅਤੇ ਆਪਣੀਆਂ ਫ਼ਸਲਾਂ ਦੇ ਪਹਿਲੇ ਫ਼ਲਾਂ ਤੋਂ ਯਹੋਵਾਹ ਦਾ ਸਤਿਕਾਰ ਕਰੋ।
ਮੱਤੀ 22:21
ਉਨ੍ਹਾਂ ਨੇ ਉੱਤਰ ਦਿੱਤਾ, “ਇਹ ਕੈਸਰ ਦੀ ਤਸਵੀਰ ਅਤੇ ਕੈਸਰ ਦਾ ਨਾਂ ਹੈ।” ਤਦ ਉਸ ਨੇ ਉਨ੍ਹਾਂ ਨੂੰ ਆਖਿਆ, “ਤਾਂ ਫ਼ਿਰ ਜਿਹੜੀਆਂ ਵਸਤਾਂ ਕੈਸਰ ਦੀਆਂ ਹਨ ਉਹ ਕੈਸਰ ਨੂੰ ਦਿਉ ਅਤੇ ਜਿਹੜੀਆਂ ਵਸਤਾਂ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦਿਉ।”
ਮਰਕੁਸ 12:17
ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, “ਜੋ ਵਸਤਾਂ ਕੈਸਰ ਦੀਆਂ ਨੇ ਉਹ ਉਸ ਨੂੰ ਦੇਵੋ ਅਤੇ ਜੋ ਪਰਮੇਸ਼ੁਰ ਦੀਆਂ ਹਨ ਉਹ ਪਰਮੇਸ਼ੁਰ ਨੂੰ ਦੇਵੋ।” ਲੋਕ ਉਸਤੇ ਹੈਰਾਨ ਸਨ, ਜੋ ਯਿਸੂ ਨੇ ਉਨ੍ਹਾਂ ਨੂੰ ਸਮਝਾਇਆ ਸੀ।
ਗਿਣਤੀ 18:21
“ਇਸਰਾਏਲ ਦੇ ਲੋਕ ਆਪਣੇ ਹਰੇਕ ਧਨ ਦਾ ਦਸਵੰਧ ਦੇਣਗੇ। ਇਸ ਲਈ ਉਹ ਦਸਵੰਧ ਮੈਂ ਲੇਵੀ ਦੇ ਸਮੂਹ ਉੱਤਰਾਧਿਕਾਰੀਆਂ ਨੂੰ ਦਿੰਦਾ ਹਾਂ। ਇਹ ਉਨ੍ਹਾਂ ਦੇ ਮੰਡਲੀ ਵਾਲੇ ਤੰਬੂ ਵਿੱਚ ਕੀਤੇ ਕੰਮ ਦੀ ਤਨਖਾਹ ਹੈ।
ਰੋਮੀਆਂ 2:22
ਤੁਸੀਂ ਜੋ ਦੂਜਿਆਂ ਨੂੰ ਆਖਦੇ ਹੋ ਬਦਕਾਰੀ ਦਾ ਪਾਪ ਨਾ ਕਰੋ, ਕੀ ਤੁਸੀਂ ਨਹੀਂ ਕਰਦੇ? ਤੁਸੀਂ ਮੂਰਤੀਆਂ, ਨੂੰ ਘਿਰਣਾ ਕਰਦੇ ਹੋ ਪਰ ਮੰਦਰਾਂ ਵਿੱਚੋਂ ਚੁਰਾਉਂਦੇ ਹੋ।
ਲੋਕਾ 20:25
ਯਿਸੂ ਨੇ ਉਨ੍ਹਾਂ ਨੂੰ ਕਿਹਾ, “ਤਾਂ ਫ਼ੇਰ ਜੋ ਕੈਸਰ ਦਾ ਹੈ ਉਹ ਕੈਸਰ ਨੂੰ ਦੇਵੋ ਅਤੇ ਜੋ ਪਰਮੇਸ਼ੁਰ ਦਾ ਹੈ ਉਹ ਪਰਮੇਸ਼ੁਰ ਨੂੰ ਦੇਵੋ।”
ਜ਼ਬੂਰ 29:2
ਯਹੋਵਾਹ ਦੀ ਉਸਤਤਿ ਕਰੋ ਅਤੇ ਉਸ ਦੇ ਨਾਂ ਦੀ ਇੱਜ਼ਤ ਕਰੋ। ਆਪਣੀ ਖਾਸ ਪੁਸ਼ਾਕ ਵਿੱਚ ਉਸਦੀ ਉਪਾਸਨਾ ਕਰੋ।
ਨਹਮਿਆਹ 13:4
ਪਰ ਇਸਤੋਂ ਪਹਿਲਾਂ, ਟੋਬੀਯਾਹ ਦੇ ਨਜ਼ਦੀਕੀ ਮਿੱਤਰ ਅਲਯਾਸ਼ੀਬ ਜਾਜਕ ਨੇ ਜੋ ਕਿ ਸਾਡੇ ਪਰਮੇਸ਼ੁਰ ਦੇ ਮੰਦਰ ਦੇ ਗੋਦਾਮਾਂ ਦਾ ਇੰਚਾਰਜ ਸੀ, ਉਸ ਲਈ ਇੱਕ ਵੱਡਾ ਕਮਰਾ ਬਣਵਾਇਆ। ਇਸ ਕਮਰੇ ਨੂੰ ਭੇਟਾ ਦੀ ਸਮੱਗ੍ਰਰੀ ਰੱਖਣ ਲਈ ਵਰਤਿਆ ਜਾਂਦਾ ਸੀ, ਜਿਸ ਵਿੱਚ ਅਨਾਜ ਦੀ ਭੇਟ, ਧੂਫ਼, ਭਾਂਡੇ, ਅਨਾਜ ਦਾ ਦਸਵੰਧ, ਨਵੀਂ ਮੈਅ ਅਤੇ ਤੇਲ ਜੋ ਕਿ ਬਿਧੀ ਦੇ ਮੁਤਾਬਕ ਲੇਵੀਆਂ, ਗਵਈਆਂ ਅਤੇ ਦਰਬਾਨਾਂ ਦਾ ਸੀ, ਅਤੇ ਉਨ੍ਹਾਂ ਨੇ ਜਾਜਕਾਂ ਦੀਆਂ ਭੇਂਟਾ ਵੀ ਉਸ ਕਮਰੇ ਵਿੱਚ ਰੱਖੀਆਂ, ਪਰ ਅਲਯਾਸ਼ੀਬ ਨੇ ਉਹ ਕਮਰਾ ਟੋਬੀਯਾਹ ਨੂੰ ਦੇ ਦਿੱਤਾ।
ਯਸ਼ਵਾ 7:11
ਇਸਰਾਏਲ ਦੇ ਲੋਕਾਂ ਨੇ ਮੇਰੇ ਵਿਰੁੱਧ ਗੁਨਾਹ ਕੀਤਾ। ਉਨ੍ਹਾਂ ਨੇ ਮੇਰਾ ਉਹ ਇਕਰਾਰਨਾਮਾ ਤੋੜਿਆ ਜਿਸ ਨੂੰ ਮੰਨਣ ਦਾ ਮੈਂ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਕੁਝ ਉਹ ਚੀਜ਼ਾਂ ਚੁੱਕੇ ਰੱਖ ਲਈਆਂ ਜਿਨ੍ਹਾਂ ਨੂੰ ਮੈਂ ਤਬਾਹ ਕਰਨ ਦਾ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਮੇਰੀ ਚੋਰੀ ਕੀਤੀ ਹੈ। ਉਨ੍ਹਾਂ ਨੇ ਝੂਠ ਬੋਲਿਆ ਹੈ। ਉਨ੍ਹਾਂ ਨੇ ਉਹ ਚੀਜ਼ਾਂ ਆਪਣੇ ਵਾਸਤੇ ਰੱਖ ਲਈਆਂ ਹਨ।
ਅਹਬਾਰ 27:2
“ਇਸਰਾਲਏਲ ਦੇ ਲੋਕਾਂ ਨੂੰ ਆਖ; ਜੇਕਰ ਕੋਈ ਵਿਅਕਤੀ ਯਹੋਵਾਹ ਨੂੰ ਇੱਕ ਵਿਅਕਤੀ ਨੂੰ ਅਰਪਨ ਕਰਨ ਦੀ ਖਾਸ ਸੌਂਹ ਖਾਂਦਾ ਹੈ, ਤਾਂ ਜਾਜਕ ਨੂੰ ਉਸ ਵਿਅਕਤੀ ਦੀ ਕੀਮਤ ਨਿਰਧਾਰਿਤ ਕਰਨੀ ਚਾਹੀਦੀ ਹੈ।
ਅਹਬਾਰ 5:15
“ਹੋ ਸੱਕਦਾ ਹੈ ਕੋਈ ਬੰਦਾ ਯਹੋਵਾਹ ਦੀਆਂ ਪਵਿੱਤਰ ਚੀਜ਼ਾਂ ਨਾਲ ਅਚਨਚੇਤ ਕੋਈ ਗਲਤ ਗੱਲ ਕਰ ਬੈਠੇ। ਉਸ ਬੰਦੇ ਨੂੰ ਬਿਨਾ ਨੁਕਸ ਵਾਲਾ ਭੇਡੂ ਲੈ ਕੇ ਆਉਣਾ ਚਾਹੀਦਾ ਹੈ। ਇਹ ਯਹੋਵਾਹ ਨੂੰ ਉਸ ਦੇ ਦੋਸ਼ ਦੀ ਭੇਟ ਹੋਵੇਗੀ। ਤੁਹਾਨੂੰ ਸਰਕਾਰੀ ਨਾਪ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਭੇਡੂ ਦੀ ਕੀਮਤ ਨਿਸ਼ਚਿੰਤ ਕਰਨੀ ਚਾਹੀਦੀ ਹੈ।
ਮਲਾਕੀ 1:13
ਅਤੇ ਤੁਸੀਂ ਉਸ ਮੇਜ਼ (ਜਗਵੇਦੀ) ਤੋਂ ਖਾਣਾ ਪਸੰਦ ਨਹੀਂ ਕਰਦੇ। ਤੁਸੀਂ ਭੋਜਨ ਨੂੰ ਸੁੰਘ ਕੇ ਖਾਣ ਤੋਂ ਮੁਨਕਰ ਹੋ ਜਾਂਦੇ ਹੋ। ਅਤੇ ਆਖਦੇ ਹੋ ਕਿ ਇਹ ਮਾੜਾ ਹੈ ਪਰ ਇਹ ਗੱਲ ਝੂਠ ਹੈ। ਫ਼ਿਰ ਤੁਸੀਂ ਮੇਰੇ ਲਈ ਬੀਮਾਰ, ਲੰਗੜ੍ਹੇ ਅਤੇ ਦਾਗ਼ੀ ਜਾਨਵਰ, ਮੇਰੀ ਬਲੀ ਲਈ ਲੈ ਆਉਂਦੇ ਹੋ। ਤੁਸੀਂ ਬਲੀ ਲਈ ਮੇਰੇ ਕੋਲ ਬੀਮਾਰ ਜਾਨਵਰਾਂ ਦੀ ਚਢ਼ਤ ਲੈ ਆਉਂਦੇ ਹੋ। ਪਰ ਮੈਂ ਤੁਹਾਡੇ ਕੋਲੋਂ ਅਜਿਹੇ ਬੀਮਾਰ ਜਾਨਵਰ ਸਵੀਕਾਰ ਨਾ ਕਰਾਂਗਾ।
ਮਲਾਕੀ 1:8
ਤੁਸੀਂ ਬਲੀ ਲਈ ਅੰਨ੍ਹੇ ਜਾਨਵਰ ਚੜ੍ਹਾਉਂਦੇ ਹੋ। ਅਤੇ ਇਹ ਬੜੀ ਗ਼ਲਤ ਗੱਲ ਹੈ। ਤੁਸੀਂ ਮੇਰੀ ਜਗਵੇਦੀ ਲਈ ਬੀਮਾਰ ਅਤੇ ਲੰਗੜ੍ਹੇ ਜਾਨਵਰਾਂ ਦੀ ਬਲੀ ਲਿਆਉਂਦੇ ਹੋ ਜੋ ਕਿ ਬੜੀ ਗ਼ਲਤ ਗੱਲ ਹੈ। ਕਦੇ ਅਜਿਹੇ ਬੀਮਾਰ ਜਾਨਵਰ ਆਪਣੇ ਹਾਕਮ ਨੂੰ ਦੇਕੇ ਵੇਖੋ, ਕੀ ਉਹ ਬੀਮਾਰ ਜਾਨਵਰਾਂ ਦਾ ਤੋਹਫਾ ਸਵੀਕਾਰ ਕਰ ਲਵੇਗਾ? ਨਹੀਂ! ਉਹ ਅਜਿਹੇ ਤੋਹਫ਼ੇ ਕਦੇ ਵੀ ਸਵੀਕਾਰ ਨਹੀਂ ਕਰੇਗਾ।” ਸਰਬ ਸ਼ਕਤੀਮਾਨ ਯਹੋਵਾਹ ਨੇ ਅਜਿਹੀਆਂ ਗੱਲਾਂ ਆਖੀਆਂ।