Psalm 148:4
ਯਹੋਵਾਹ ਦੀ ਉਸਤਤਿ ਕਰੋ, ਸਭ ਤੋਂ ਉੱਚੇ ਸਵਰਗ ਵਿੱਚ ਆਕਾਸ਼ ਉਤਲੇ ਪਾਣੀਉ, ਉਸਦੀ ਉਸਤਤਿ ਕਰੋ।
Psalm 148:4 in Other Translations
King James Version (KJV)
Praise him, ye heavens of heavens, and ye waters that be above the heavens.
American Standard Version (ASV)
Praise him, ye heavens of heavens, And ye waters that are above the heavens.
Bible in Basic English (BBE)
Give praise to him, you highest heavens, and you waters which are over the heavens.
Darby English Bible (DBY)
Praise him, ye heavens of heavens, and ye waters that are above the heavens.
World English Bible (WEB)
Praise him, you heavens of heavens, You waters that are above the heavens.
Young's Literal Translation (YLT)
Praise ye Him, heavens of heavens, And ye waters that are above the heavens.
| Praise | הַֽ֭לְלוּהוּ | hallûhû | HAHL-loo-hoo |
| him, ye heavens | שְׁמֵ֣י | šĕmê | sheh-MAY |
| of heavens, | הַשָּׁמָ֑יִם | haššāmāyim | ha-sha-MA-yeem |
| waters ye and | וְ֝הַמַּ֗יִם | wĕhammayim | VEH-ha-MA-yeem |
| that | אֲשֶׁ֤ר׀ | ʾăšer | uh-SHER |
| be above | מֵעַ֬ל | mēʿal | may-AL |
| the heavens. | הַשָּׁמָֽיִם׃ | haššāmāyim | ha-sha-MA-yeem |
Cross Reference
ਪੈਦਾਇਸ਼ 1:7
ਇਸ ਲਈ ਪਰਮੇਸ਼ੁਰ ਨੇ ਵਾਯੂਮੰਡਲ ਸਾਜਿਆ ਅਤੇ ਵਾਯੂਮੰਡਲ ਦੇ ਹੇਠਲੇ ਪਾਣੀ ਨੂੰ ਵਾਯੂਮੰਡਲ ਦੇ ਉੱਪਰ ਪਾਣੀ ਤੋਂ ਵੱਖ ਕੀਤਾ। ਇਹੀ ਕੁਝ ਵਾਪਰਿਆ।
੧ ਸਲਾਤੀਨ 8:27
“ਪਰ ਪਰਮੇਸ਼ੁਰ, ਕੀ ਤੂੰ ਸੱਚਮੁੱਚ ਇਸ ਧਰਤੀ ਤੇ ਰਹੇਂਗਾ? ਜਦੋਂ ਕਿ ਅਕਾਸ਼ ਅਤੇ ਉਨ੍ਹਾਂ ਦਿਆਂ ਅੱਤ ਉੱਚੀਆਂ ਥਾਵਾਂ ਵੀ ਤੈਨੂੰ ਨਹੀਂ ਸਮਾ ਸੱਕਦੀਆਂ, ਤਾਂ ਅਵੱਸ਼ ਹੀ ਇਹ ਮੰਦਰ ਜਿਹੜਾ ਮੈਂ ਤੇਰੇ ਲਈ ਬਣਾਇਆ, ਤੈਨੂੰ ਨਹੀਂ ਸਮਾ ਸੱਕਦਾ।
ਪੈਦਾਇਸ਼ 7:11
ਨੂਹ ਦੇ 600 ਵਰ੍ਹੇ ਦੀ ਉਮਰ ਦੇ ਦੂਸਰੇ ਮਹੀਨੇ ਦੇ 17ਵੇਂ ਦਿਨ ਨੂੰ ਧਰਤੀ ਹੇਠਲੇ ਸਮੂਜ ਝਰਨੇ ਫ਼ਟ ਕੇ ਫੁੱਟ ਪਏ ਓਸੇ ਦਿਨ, ਧਰਤੀ ਉੱਤੇ ਭਾਰੀ ਬਾਰਿਸ਼ ਹੋਣ ਲੱਗ ਪਈ ਜਿਵੇਂ ਕਿ ਅਕਾਸ਼ ਦੀਆਂ ਖਿੜਕੀਆਂ ਖੁਲ੍ਹ ਗਈਆਂ ਹੋਣ।
ਅਸਤਸਨਾ 10:14
“ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ। ਆਕਾਸ਼, ਉੱਚੇ ਤੋਂ ਉੱਚੇ ਅਕਾਸ਼ ਵੀ ਯਹੋਵਾਹ ਦੇ ਹਨ। ਧਰਤੀ ਅਤੇ ਇਸਦੀ ਹਰ ਸ਼ੈਅ ਯਹੋਵਾਹ, ਤੁਹਾਡੇ ਪਰਮੇਸ਼ੁਰ ਦੀ ਹੈ।
ਨਹਮਿਆਹ 9:6
ਸਿਰਫ਼ ਤੂੰ ਹੀ ਯਹੋਵਾਹ ਪਰਮੇਸ਼ੁਰ ਹੈਂ! ਇੱਕ ਤੂੰ ਹੀ ਪਰਮੇਸ਼ੁਰ ਹੈ। ਤੂੰ ਹੀ ਅਕਾਸ਼ਾਂ, ਉੱਚੇ ਅਕਾਸ਼ਾਂ ਅਤੇ ਉਨ੍ਹਾਂ ਵਿੱਚਲੀਆਂ ਸਭ ਵਸਤਾਂ ਸਾਜੀਆਂ ਹਨ। ਤੂੰ ਹੀ ਧਰਤੀ ਤੇ ਉਸ ਉਤ੍ਤਲੀਆਂ ਜੀਵਿਤ ਸਭ ਚੀਜ਼ਾਂ ਨੂੰ ਸਾਜਿਆ ਤੂੰ ਹੀ ਸਮੁੰਦਰਾਂ ਤੇ ਉਨ੍ਹਾਂ ਵਿੱਚ ਰਹਿੰਦੀਆਂ ਚੀਜ਼ਾਂ ਦਾ ਯਹੋਵਾਹ ਹੈਂ। ਤੂੰ ਸਭ ਨੂੰ ਜੀਵਨ ਦਿੰਦਾ ਹੈਂ ਅਤੇ ਅਕਾਸ਼ ਵਿੱਚਲਾ ਸਭ ਕੁਝ ਝੁਕ ਕੇ ਤੇਰੀ ਉਪਾਸਨਾ ਕਰਦਾ ਹੈ।
ਜ਼ਬੂਰ 68:33
ਪਰਮੇਸ਼ੁਰ ਲਈ ਗੀਤ ਗਾਵੋ। ਉਹ ਪ੍ਰਾਚੀਨ ਅਕਾਸ਼ਾਂ ਰਾਹੀਂ ਆਪਣਾ ਹੱਥ ਚਲਾਉਂਦਾ ਹੈ। ਉਸਦੀ ਸ਼ਕਤੀਸ਼ਾਲੀ ਅਵਾਜ਼ ਨੂੰ ਸੁਣੋ।
ਜ਼ਬੂਰ 104:3
ਹੇ ਪਰਮੇਸ਼ੁਰ ਤੁਸੀਂ ਆਪਣਾ ਘਰ ਉਨ੍ਹਾਂ ਤੋਂ ਉੱਪਰ ਬਣਾਇਆ। ਤੁਸੀਂ ਮੋਟੇ ਬੱਦਲਾਂ ਦੀ ਰੱਥ ਵਾਂਗ ਵਰਤੋਂ ਕਰਦੇ ਹੋ ਅਤੇ ਅਕਾਸ਼ ਦੇ ਆਰ-ਪਾਰ ਹਵਾ ਦੇ ਖੰਬਾਂ ਉੱਤੇ ਸਵਾਰੀ ਕਰਦੇ ਹੋ।
ਜ਼ਬੂਰ 113:6
ਪਰਮੇਸ਼ੁਰ ਸਾਡੇ ਕੋਲੋਂ ਇੰਨਾ ਉੱਚਾ ਹੈ ਕਿ ਉਸ ਨੂੰ ਧਰਤੀ ਅਤੇ ਅਕਾਸ਼ ਵੇਖਣ ਲਈ ਹੇਠਾਂ ਦੇਖਣਾ ਪੈਂਦਾ ਹੈ।
੨ ਕੁਰਿੰਥੀਆਂ 12:2
ਮੈਂ ਮਸੀਹ ਵਿੱਚ ਇੱਕ ਆਦਮੀ ਨੂੰ ਜਾਣਦਾ ਹਾਂ ਜਿਸ ਨੂੰ ਉਤਾਹਾਂ ਤੀਸਰੇ ਸਵਰਗ ਨੂੰ ਲਿਜਾਇਆ ਗਿਆ ਸੀ। ਇਹ ਲਗਭੱਗ ਚੌਦਾਂ ਸਾਲਾਂ ਪਹਿਲਾਂ ਹੋਇਆ ਸੀ। ਮੈਨੂੰ ਪਤਾ ਨਹੀਂ ਕਿ ਉਹ ਆਦਮੀ ਸਰੀਰ ਵਿੱਚ ਗਿਆ ਸੀ ਜਾਂ ਸਰੀਰ ਤੋਂ ਬਿਨਾ। ਪਰ ਪਰਮੇਸ਼ੁਰ ਜਾਣਦਾ ਹੈ।