Revelation 14:5
ਇਹ ਲੋਕ ਝੂਠ ਬੋਲਣ ਦੇ ਦੋਸ਼ੀ ਨਹੀਂ ਸਨ। ਇਹ ਲੋਕ ਬਿਨਾ ਕਿਸੇ ਦੋਸ਼ ਤੋਂ ਸਨ।
Revelation 14:5 in Other Translations
King James Version (KJV)
And in their mouth was found no guile: for they are without fault before the throne of God.
American Standard Version (ASV)
And in their mouth was found no lie: they are without blemish.
Bible in Basic English (BBE)
And in their mouth there was no false word, for they are untouched by evil.
Darby English Bible (DBY)
and in their mouths was no lie found; [for] they are blameless.
World English Bible (WEB)
In their mouth was found no lie, for they are blameless.{TR adds "before the throne of God"}
Young's Literal Translation (YLT)
and in their mouth there was not found guile, for unblemished are they before the throne of God.
| And | καὶ | kai | kay |
| in | ἐν | en | ane |
| their | τῷ | tō | toh |
| στόματι | stomati | STOH-ma-tee | |
| was mouth | αὐτῶν | autōn | af-TONE |
| found | οὐχ | ouch | ook |
| no | εὑρέθη | heurethē | ave-RAY-thay |
| guile: | δόλος· | dolos | THOH-lose |
| for | ἄμωμοί | amōmoi | AH-moh-MOO |
| are they | γάρ | gar | gahr |
| without fault | εἰσιν | eisin | ees-een |
| before | ἐνώπιον | enōpion | ane-OH-pee-one |
| the | τοῦ | tou | too |
| throne | θρόνου | thronou | THROH-noo |
| of | τοῦ | tou | too |
| God. | θεοῦ | theou | thay-OO |
Cross Reference
ਸਫ਼ਨਿਆਹ 3:13
ਇਸਰਾਏਲ ਦੇ ਬਚੇ ਹੋਏ ਮਨੁੱਖ ਬਦੀ ਨਾ ਕਰਣਗੇ ਤੇ ਨਾ ਹੀ ਉਹ ਝੂਠ ਬੋਲਣਗੇ ਅਤੇ ਨਾ ਹੀ ਫ਼ਰੇਬ ਨਾਲ ਲੋਕਾਂ ਨੂੰ ਲੁੱਟਣਗੇ। ਉਹ ਤਾਂ ਪਤਨੀਆਂ ਭੇਡਾਂ ਵਾਂਗ ਚਰਨਗੇ ਅਤੇ ਲੰਮੇ ਪੈ ਜਾਣਗੇ। ਤੇ ਕੋਈ ਵੀ ਉਨ੍ਹਾਂ ਨੂੰ ਤੰਗ ਨਾ ਕਰੇਗਾ।”
ਜ਼ਬੂਰ 32:2
ਉਹ ਵਿਅਕਤੀ ਵੜਭਾਗਾ ਹੈ ਜਿਹੜਾ ਪਰਮੇਸ਼ੁਰ ਦੁਆਰਾ ਨਿਰਦੋਸ਼ ਘੋਸ਼ਿਤ ਕੀਤਾ ਜਾਵੇਗਾ। ਉਹ ਆਦਮੀ ਬਹੁਤ ਸੁਭਾਗਾ ਹੈ ਜਿਸਨੇ ਆਪਣੇ ਗੁਪਤ ਪਾਪ ਵੀ ਨਹੀਂ ਛੁਪਾਏ।
ਯਹੂ ਦਾਹ 1:24
ਪਰਮੇਸ਼ੁਰ ਦੀ ਵਡਿਆਈ ਕਰੋ ਪਰਮੇਸ਼ੁਰ ਸ਼ਕਤੀਸ਼ਾਲੀ ਹੈ ਅਤੇ ਉਹ ਡਿੱਗਣ ਤੋਂ ਤੁਹਾਡੀ ਰੱਖਿਆ ਕਰ ਸੱਕਦਾ ਹੈ। ਉਹ ਤੁਹਾਨੂੰ ਬਿਨਾ ਕਿਸੇ ਬੁਰਾਈ ਦੇ ਆਪਣੀ ਮਹਿਮਾ ਦੇ ਸਨਮੁੱਖ ਲਿਆ ਸੱਕਦਾ ਹੈ ਅਤੇ ਤੁਹਾਨੂੰ ਵੱਡੀ ਖੁਸ਼ੀ ਪ੍ਰਦਾਨ ਕਰੇਗਾ।
ਅਫ਼ਸੀਆਂ 5:27
ਮਸੀਹ ਮਰਿਆ ਤਾਂ ਜੋ ਉਹ ਕਲੀਸਿਯਾ ਨੂੰ ਆਪਣੇ ਆਪ ਲਈ ਇੱਕ ਵਹੁਟੀ ਵਾਂਗ ਮਹਿਮਾ ਨਾਲ ਸਮਰਪਿਤ ਕਰ ਸੱਕੇ ਜੋ ਮਹਿਮਾ (ਸੁੰਦਰਤਾ) ਨਾਲ ਭਰਪੂਰ ਹੈ। ਉਹ ਮਰਿਆ ਤਾਂ ਜੋ ਕਲੀਸਿਯਾ ਪਵਿੱਤਰ ਅਤੇ ਦੋਸ਼ ਰਹਿਤ ਹੋ ਸੱਕੇ ਅਤੇ ਬਦੀ ਤੋਂ ਬਿਨਾ ਹੋ ਸੱਕੇ ਜਾਂ ਪਾਪ ਜਾਂ ਹੋਰ ਕਿਸੇ ਵੀ ਗੱਲ ਤੋਂ ਜੋ ਗਲਤ ਹੈ।
ਯੂਹੰਨਾ 1:47
ਯਿਸੂ ਨੇ ਨਥਾਨਿਏਲ ਨੂੰ ਆਪਣੇ ਵੱਲ ਆਉਂਦਿਆਂ ਵੇਖਿਆ ਅਤੇ ਉਸ ਬਾਰੇ ਇਹ ਆਖਿਆ, “ਉਹ ਇੱਕ ਸੱਚਾ ਇਸਰਾਏਲੀ ਹੈ ਉਸ ਵਿੱਚ ਕੋਈ ਛੱਲ ਨਹੀਂ ਹੈ।”
ਕੁਲੁੱਸੀਆਂ 1:22
ਪਰ ਹੁਣ ਮਸੀਹ ਨੇ ਤੁਹਾਨੂੰ ਫ਼ੇਰ ਪਰਮੇਸ਼ੁਰ ਦੇ ਮਿੱਤਰ ਬਣਾ ਦਿੱਤਾ ਹੈ। ਮਸੀਹ ਨੇ ਅਜਿਹਾ ਉਦੋਂ ਕੀਤਾ ਜਦੋਂ ਉਹ ਸਰੀਰ ਧਾਰੀ ਸੀ। ਮਸੀਹ ਨੇ ਅਜਿਹਾ ਇਸ ਲਈ ਕੀਤਾ ਤਾ ਜੋ ਉਹ ਤੁਹਾਨੂੰ ਪਰਮੇਸ਼ੁਰ ਅੱਗੇ ਪਵਿੱਤਰ, ਦੋਸ਼ ਰਹਿਤ, ਬਿਨਾ ਇਲਜ਼ਾਮ ਦੇ ਲਿਆ ਸੱਕੇ।
੧ ਪਤਰਸ 3:10
ਪੋਥੀਆਂ ਦਾ ਕਥਨ ਹੈ, “ਉਹ ਵਿਅਕਤੀ ਜਿਹੜਾ ਇੱਕ ਖੁਸ਼ ਜੀਵਨ ਵਤੀਤ ਕਰਨਾ ਚਾਹੁੰਦਾ ਹੈ ਅਤੇ ਚੰਗੇ ਦਿਨ ਬਿਤਾਉਣਾ ਚਾਹੁੰਦਾ ਹੈ, ਉਸ ਨੂੰ ਮੰਦਾ ਬੋਲਣ ਤੋਂ ਆਪਣੀ ਜੀਭ ਨੂੰ ਰੋਕਣਾ ਚਾਹੀਦਾ ਹੈ ਅਤੇ, ਝੂਠ ਬੋਲਣ ਤੋਂ ਆਪਣੇ ਬੁਲ੍ਹਾਂ ਨੂੰ ਰੋਕਣਾ ਚਾਹੀਦਾ।
ਲੋਕਾ 23:4
ਪਿਲਾਤੁਸ ਨੇ ਪ੍ਰਧਾਨ ਜਾਜਕਾਂ ਅਤੇ ਲੋਕਾਂ ਨੂੰ ਕਿਹਾ, “ਮੈਨੂੰ ਇਸ ਮਨੁੱਖ ਵਿੱਚ ਕੋਈ ਮਾੜੀ ਗੱਲ ਨਜ਼ਰ ਨਹੀਂ ਆਈ।”
ਮੱਤੀ 12:34
ਹੇ ਸੱਪਾਂ ਦੇ ਬੱਚਿਓ! ਕੀ ਤੁਸੀਂ ਬੁਰੇ ਹੋਕੇ ਚੰਗੀਆਂ ਗੱਲਾਂ ਕਰ ਸੱਕਦੇ ਹੋਂ? ਤੁਹਾਡਾ ਦਿਲ ਜਿਸ ਨਾਲ ਭਰਿਆ ਹੈ, ਤੁਹਾਡਾ ਮੂੰਹ ਵੀ ਉਹੀ ਬੋਲਦਾ ਹੈ।
ਹੋ ਸੀਅ 10:2
ਇਸਰਾਏਲ ਦੇ ਲੋਕਾਂ ਨੇ ਪਰਮੇਸ਼ੁਰ ਨਾਲ ਚਲਾਕੀ ਕਰਨ ਦੀ ਕੋਸ਼ਿਸ ਕੀਤੀ, ਪਰ ਹੁਣ ਉਨ੍ਹਾਂ ਨੂੰ ਆਪਣਾ ਦੋਸ਼ ਸਵੀਕਾਰ ਕਰਨਾ ਪਵੇਗਾ। ਯਹੋਵਾਹ ਉਨ੍ਹਾਂ ਦੀਆਂ ਜਗਵੇਦੀਆਂ ਢਾਹ ਸੁੱਟੇਗਾ ਅਤੇ ਉਨ੍ਹਾਂ ਦੇ ਯਾਦਗਾਰੀ ਥੰਮਾਂ ਨੂੰ ਨਸ਼ਟ ਕਰ ਦੇਵੇਗਾ।
ਦਾਨੀ ਐਲ 6:4
ਪਰ ਜਦੋਂ ਹੋਰਨਾਂ ਨਿਗਰਾਨਾਂ ਨੇ ਇਸ ਬਾਰੇ ਸੁਣਿਆ ਉਹ ਬਹੁਤ ਈਰਖਾਲੂ ਹੋ ਗਏ। ਉਨ੍ਹਾਂ ਨੇ ਦਾਨੀਏਲ ਨੂੰ ਦੋਸ਼ੀ ਠਹਿਰਾਉਣ ਦੇ ਕਾਰਣ ਲੱਭਣ ਦੀ ਕੋਸ਼ਿਸ਼ ਕੀਤੀ। ਇਸ ਲਈ ਜਦੋਂ ਉਹ ਸਰਕਾਰ ਦਾ ਕੰਮ ਕਰਦਾ ਤਾਂ ਉਹ ਦਾਨੀਏਲ ਦੇ ਕੀਤੇ ਕੰਮਾਂ ਦੀ ਨਿਗਰਾਨੀ ਕਰਦੇ। ਪਰ ਉਨ੍ਹਾਂ ਨੂੰ ਦਾਨੀਏਲ ਵਿੱਚ ਕੋਈ ਗ਼ਲਤ ਗੱਲ ਨਜ਼ਰ ਨਹੀਂ ਆਈ। ਇਸ ਲਈ ਉਹ ਉਸ ਨੂੰ ਕਿਸੇ ਵੀ ਗ਼ਲਤ ਗੱਲ ਦਾ ਦੋਸ਼ੀ ਨਹੀਂ ਠਹਿਰਾ ਸੱਕੇ। ਦਾਨੀਏਲ ਅਜਿਹਾ ਬੰਦਾ ਸੀ ਜਿਸ ਉੱਤੇ ਲੋਕ ਭਰੋਸਾ ਕਰ ਸੱਕਦੇ ਸਨ। ਉਸ ਨੇ ਰਾਜਾ ਨੂੰ ਧੋਖਾ ਨਹੀਂ ਦਿੱਤਾ ਅਤੇ ਸਖਤ ਮਿਹਨਤ ਨਾਲ ਕੰਮ ਕੀਤਾ।
ਯਸਈਆਹ 53:9
ਉਹ ਮਰ ਗਿਆ ਅਤੇ ਉਸ ਨੂੰ ਅਮੀਰ ਲੋਕਾਂ ਦੇ ਨਾਲ ਦਫ਼ਨਾਇਆ ਗਿਆ। ਉਸ ਨੂੰ ਮੰਦੇ ਲੋਕਾਂ ਦੇ ਨਾਲ ਦਫ਼ਨਾਇਆ ਗਿਆ। ਉਸ ਨੇ ਕੁਝ ਵੀ ਗ਼ਲਤ ਨਹੀਂ ਸੀ ਕੀਤਾ ਉਸ ਨੇ ਕਦੇ ਝੂਠ ਨਹੀਂ ਸੀ ਬੋਲਿਆ-ਪਰ ਫ਼ੇਰ ਵੀ ਇਹ ਗੱਲਾਂ ਉਸ ਨਾਲ ਵਾਪਰੀਆ।
ਗ਼ਜ਼ਲ ਅਲਗ਼ਜ਼ਲਾਤ 4:7
ਮੇਰੀ ਪ੍ਰੀਤਮਾ ਖੂਬਸੂਰਤ ਹੈ ਤੂੰ ਸਾਰੀ ਦੀ ਸਾਰੀ ਦਾਗ ਨਹੀਂ ਕਿਧਰੇ ਵੀ ਤੇਰੇ ਜਿਸਮ ਉੱਤੇ!
ਅਮਸਾਲ 8:8
ਆਖਦਾ ਹਾਂ ਮੈਂ ਜੋ ਗੱਲਾਂ ਸਹੀ ਨੇ। ਰਤਾ ਨਹੀਂ ਝੂਠ ਜਾਂ ਗ਼ਲਤ ਮੇਰੇ ਸ਼ਬਦਾਂ ਵਿੱਚ।
ਜ਼ਬੂਰ 55:11
ਮੁਹੱਲਿਆਂ ਵਿੱਚ ਬਹੁਤ ਹੀ ਜੁਰਮ ਹੁੰਦਾ ਹੈ। ਲੋਕ ਹਰ ਥਾਂ ਝੂਠ ਬੋਲਦੇ ਹਨ ਅਤੇ ਧੋਖਾ ਦਿੰਦੇ ਹਨ।
ਜ਼ਬੂਰ 34:13
ਤਾਂ ਉਸ ਬੰਦੇ ਨੂੰ ਚਾਹੀਦਾ ਕਿ ਉਹ ਬਿਲਕੁਲ ਵੀ ਮੰਦੀਆਂ ਗੱਲਾਂ ਨਾ ਆਖੇ ਅਤੇ ਉਹ ਬੰਦਾ ਬਿਲਕੁਲ ਵੀ ਝੂਠ ਨਾ ਬੋਲੇ।