ਮੱਤੀ 1:16
ਯਾਕੂਬ ਯੂਸੁਫ਼ ਦਾ ਪਿਤਾ ਸੀ। ਮਰਿਯਮ ਯੂਸੁਫ਼ ਦੀ ਪਤਨੀ ਸੀ। ਮਰਿਯਮ ਯਿਸੂ ਦੀ ਮਾਂ ਸੀ। ਯਿਸੂ ਹੀ ਮਸੀਹ ਕਹਾਉਂਦਾ ਹੈ।
ਮੱਤੀ 1:18
ਯਿਸੂ ਮਸੀਹ ਦਾ ਜਨਮ ਯਿਸੂ ਮਸੀਹ ਦੀ ਮਾਤਾ ਮਰਿਯਮ ਸੀ। ਯਿਸੂ ਮਸੀਹ ਦਾ ਜਨਮ ਇਸ ਤਰ੍ਹਾਂ ਹੋਇਆ। ਮਰਿਯਮ ਦੀ ਕੁੜਮਾਈ ਯੂਸੁਫ਼ ਦੇ ਨਾਲ ਹੋਈ। ਪਰ ਵਿਆਹ ਹੋਣ ਤੋਂ ਪਹਿਲਾਂ ਹੀ ਮਰਿਯਮ ਨੇ ਦੇਖਿਆ ਕਿ ਉਹ ਗਰਭਵਤੀ ਹੈ। ਮਰਿਯਮ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਰਭਵਤੀ ਹੋਈ ਸੀ।
ਮੱਤੀ 1:19
ਮਰਿਯਮ ਦਾ ਪਤੀ ਯੂਸੁਫ਼ ਇੱਕ ਚੰਗਾ ਮਨੁੱਖ ਸੀ। ਉਹ ਇਹ ਨਹੀਂ ਚਾਹੁੰਦਾ ਸੀ ਕਿ ਉਹ ਮਰਿਯਮ ਨੂੰ ਲੋਕਾਂ ਸਾਹਮਣੇ ਕਲੰਕਨ ਪਰਗਟ ਕਰੇ। ਤਾਂ ਉਸ ਨੇ ਉਸ ਨੂੰ ਚੁੱਪ-ਚਾਪ ਛੱਡ ਦੇਣ ਦੀ ਸੋਚੀ।
ਮੱਤੀ 1:20
ਪਰ ਜਦੋਂ ਉਸ ਨੇ ਇਸ ਬਾਰੇ ਸੋਚਿਆ ਤਾਂ ਪ੍ਰਭੂ ਦੇ ਇੱਕ ਦੂਤ ਨੇ ਉਸ ਦੇ ਸੁਪਨੇ ਵਿੱਚ ਦਰਸ਼ਨ ਦਿੱਤੇ। ਤੇ ਦੂਤ ਨੇ ਕਿਹਾ, “ਹੇ ਯੂਸੁਫ਼, ਦਾਊਦ ਦੇ ਪੁੱਤਰ, ਤੂੰ ਮਰਿਯਮ ਨੂੰ ਆਪਣੀ ਪਤਨੀ ਸਵਿਕਾਰ ਕਰਨ ਤੋਂ ਨਾ ਘਬਰਾ। ਜਿਹੜਾ ਬੱਚਾ ਉਸਦੀ ਕੁੱਖ ਵਿੱਚ ਆਇਆ ਹੈ ਉਹ ਪਵਿੱਤਰ ਆਤਮਾ ਤੋਂ ਹੈ।
ਮੱਤੀ 1:24
ਜਦੋਂ ਯੂਸੁਫ਼ ਜਾਗਿਆ ਤਾਂ ਉਸ ਨੇ ਉਵੇਂ ਹੀ ਕੀਤਾ ਜਿਵੇਂ ਪ੍ਰਭੂ ਦੇ ਦੂਤ ਨੇ ਉਸ ਨੂੰ ਕਰਨ ਲਈ ਕਿਹਾ ਸੀ। ਯੂਸੁਫ਼ ਨੇ ਮਰਿਯਮ ਨਾਲ ਵਿਆਹ ਕੀਤਾ।
ਮੱਤੀ 2:13
ਯਿਸੂ ਆਪਣੇ ਮਾਤਾ ਪਿਤਾ ਨਾਲ ਮਿਸਰ ਨੂੰ ਜਦੋਂ ਜੋਤਸ਼ੀ ਦੂਰ ਚੱਲੇ ਗਏ, ਤਾਂ ਪ੍ਰਭੂ ਦੇ ਦੂਤ ਨੇ ਯੂਸੁਫ ਦੇ ਸੁਫਨੇ ਵਿੱਚ ਦਰਸ਼ਨ ਦੇਕੇ ਆਖਿਆ, “ਉੱਠ! ਬਾਲਕ ਤੇ ਉਸਦੀ ਮਾਤਾ ਨੂੰ ਲੈ ਕੇ ਮਿਸਰ ਦੇਸ਼ ਵਿੱਚ ਚੱਲਾ ਜਾ। ਅਤੇ ਜਦ ਤੀਕਰ ਮੈਂ ਤੈਨੂੰ ਨਾ ਆਖਾਂ ਉੱਥੇ ਹੀ ਰਹਿਣਾ ਕਿਉਂਕਿ ਹੇਰੋਦੇਸ ਬਾਲਕ ਨੂੰ ਮਾਰਣ ਵਾਸਤੇ ਲੱਭੇਗਾ।”
ਮੱਤੀ 2:19
ਯੂਸੁਫ਼ ਅਤੇ ਮਰਿਯਮ ਮਿਸਰ ਤੋਂ ਮੁੜੇ ਹੇਰੋਦੇਸ ਦੇ ਮਰਨ ਤੋਂ ਬਾਅਦ, ਪ੍ਰਭੂ ਦਾ ਇੱਕ ਦੂਤ ਮਿਸਰ ਵਿੱਚ ਯੂਸੁਫ਼ ਦੇ ਸੁਪਨੇ ਵਿੱਚ ਪ੍ਰਗਟਿਆ।
ਮੱਤੀ 27:57
ਯਿਸੂ ਨੂੰ ਦਫ਼ਨਾਉਣਾ ਉਸ ਸ਼ਾਮ, ਯੂਸੁਫ਼ ਨਾਉਂ ਦਾ ਇੱਕ ਅਮੀਰ ਆਦਮੀ ਪਿਲਾਤੁਸ ਕੋਲ ਆਇਆ। ਯੂਸੁਫ਼ ਅਰੀਮਥੈਆ ਤੋਂ ਸੀ, ਅਤੇ ਉਹ ਵੀ ਯਿਸੂ ਦਾ ਚੇਲਾ ਸੀ। ਉਸ ਨੇ ਪਿਲਾਤੁਸ ਤੋਂ ਯਿਸੂ ਦਾ ਸ਼ਰੀਰ ਮੰਗਿਆ। ਪਿਲਾਤੁਸ ਨੇ ਯਿਸੂ ਦੀ ਲੋਥ ਉਸ ਨੂੰ ਦੇ ਦੇਣ ਲਈ ਆਪਣੇ ਸੈਨਕਾਂ ਨੂੰ ਹੁਕਮ ਦਿੱਤਾ।
ਮੱਤੀ 27:59
ਯੂਸੁਫ਼ ਨੇ ਸ਼ਰੀਰ ਲਿਆ ਅਤੇ ਉਸ ਨੂੰ ਨਵੇਂ ਮਹੀਨ ਕੱਪੜੇ ਵਿੱਚ ਲਪੇਟਿਆ।
ਮਰਕੁਸ 15:43
ਅਰਿਮਥੈਆ ਦਾ ਯੂਸੁਫ਼ ਇੱਕ ਯਹੂਦੀ ਸਭਾ ਦਾ ਮੰਨਿਆ ਹੋਇਆ ਪ੍ਰਸ਼ਿਧ ਸਦੱਸ ਸੀ ਅਤੇ ਉਹ ਵੀ ਪਰਮੇਸ਼ੁਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ। ਉਹ ਬੜੀ ਬਹਾਦੁਰੀ ਨਾਲ ਪਿਲਾਤੁਸ ਕੋਲ ਆਇਆ ਤੇ ਯਿਸੂ ਦੇ ਸਰੀਰ ਦੀ ਮੰਗ ਕੀਤੀ।
Occurences : 35
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்