ਮੱਤੀ 25:27
ਸੋ ਤੈਨੂੰ ਚਾਹੀਦਾ ਸੀ ਕਿ ਤੂੰ ਮੇਰਾ ਧਨ ਸਰਾਫ਼ਾਂ ਨੂੰ ਦੇ ਦਿੰਦਾ ਤਾਂ ਜੋ ਜਦੋਂ ਮੈਂ ਵਾਪਿਸ ਮੁੜਦਾ ਤਾਂ ਮੈਨੂੰ ਇਸ ਧਨ ਨਾਲ ਬਿਆਜ ਮਿਲਦਾ।
ਲੋਕਾ 7:37
ਉਸ ਨਗਰ ਵਿੱਚ ਇੱਕ ਪਾਪਣ ਔਰਤ ਸੀ ਅਤੇ ਉਹ ਜਾਣਦੀ ਸੀ ਕਿ ਯਿਸੂ ਇੱਕ ਫ਼ਰੀਸੀ ਦੇ ਘਰ ਭੋਜਨ ਖਾ ਰਿਹਾ ਸੀ, ਤਾਂ ਉਹ ਇੱਕ ਸੰਗਮਰਮਰ ਦੀ ਸ਼ੀਸ਼ੀ ਵਿੱਚ ਅਤਰ ਲਿਆਈ।
੨ ਕੁਰਿੰਥੀਆਂ 5:10
ਸਾਨੂੰ ਸਾਰਿਆਂ ਨੂੰ ਅਵਸ਼ ਹੀ ਮਸੀਹ ਦੇ ਸਾਹਮਣੇ ਨਿਆਂ ਲਈ ਖਲੋਣਾ ਪਵੇਗਾ। ਹਰ ਵਿਅਕਤੀ ਉਹੀ ਪ੍ਰਾਪਤ ਕਰੇਗਾ ਜੋ ਉਸ ਨੂੰ ਦੇਣ ਯੋਗ ਹੈ। ਜੋ ਕੁਝ ਵੀ ਉਸ ਨੇ ਇਸ ਭੌਤਿਕ ਸਰੀਰ ਵਿੱਚ ਰਹਿੰਦਿਆਂ ਕੀਤਾ ਭਾਵੇਂ ਉਹ ਚੰਗਾ ਸੀ ਜਾਂ ਬੁਰਾ।
ਅਫ਼ਸੀਆਂ 6:8
ਯਾਦ ਰੱਖੋ ਕਿ ਪ੍ਰਭੂ ਹਰ ਉਸ ਵਿਅਕਤੀ ਨੂੰ ਫ਼ਲ ਦੇਵੇਗਾ ਜੋ ਚੰਗੀਆਂ ਕਰਨੀਆਂ ਕਰਦਾ ਹੈ। ਹਰ ਵਿਅਕਤੀ ਨੂੰ ਉਸ ਦੀਆਂ ਚੰਗੀਆਂ ਕਰਨੀਆਂ ਲਈ, ਲਿਹਾਜ ਕੀਤੇ ਬਿਨਾ ਕਿ ਉਹ ਇੱਕ ਗੁਲਾਮ ਹੈ ਜਾ ਅਜ਼ਾਦ ਆਦਮੀ, ਫ਼ਲ ਦਿੱਤਾ ਜਾਏਗਾ।
ਕੁਲੁੱਸੀਆਂ 3:25
ਯਾਦ ਰੱਖੋ ਕਿ ਜਿਹੜਾ ਵਿਅਕਤੀ ਗਲਤ ਕੰਮ ਕਰਦਾ ਹੈ ਉਸ ਨੂੰ ਉਸਦੀ ਗਲਤੀ ਦੀ ਸਜ਼ਾ ਮਿਲੇਗੀ। ਅਤੇ ਪ੍ਰਭੂ ਹਰ ਵਿਅਕਤੀ ਨਾਲ ਇੱਕੋ ਜਿਹਾ ਸਲੂਕ ਕਰਦਾ ਹੈ।
ਇਬਰਾਨੀਆਂ 10:36
ਤੁਹਾਨੂੰ ਅਵੱਸ਼ ਹੀ ਸਬਰ ਰੱਖਣਾ ਚਾਹੀਦਾ ਹੈ। ਫ਼ੇਰ, ਤੁਹਾਡੇ ਉਹੀ ਕਰਨ ਤੋਂ ਬਾਦ, ਜੋ ਪਰਮੇਸ਼ੁਰ ਚਾਹੁੰਦਾ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਪ੍ਰਾਪਤ ਕਰੋਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ।
ਇਬਰਾਨੀਆਂ 11:19
ਅਬਰਾਹਾਮ ਨੇ ਵਿਸ਼ਵਾਸ ਕੀਤਾ ਕਿ ਪਰਮੇਸ਼ੁਰ ਲੋਕਾਂ ਨੂੰ ਮੌਤ ਤੋਂ ਜੀਵਨ ਵੱਲ ਵਾਪਸ ਲਿਆ ਸੱਕਦਾ ਹੈ। ਅਤੇ ਸੱਚਮੁੱਚ ਅਸੀਂ ਆਖ਼ ਸੱਕਦੇ ਹਾਂ ਕਿ ਇੱਕ ਤਰੀਕੇ ਨਾਲ, ਜਦੋਂ ਪਰਮੇਸ਼ੁਰ ਨੇ ਅਬਰਾਹਾਮ ਨੂੰ ਉਸ ਨੂੰ ਮਾਰਨ ਤੋਂ ਰੋਕਿਆ, ਤਾਂ ਇਹ ਬਿਲਕੁਲ ਇੰਝ ਸੀ ਜਿਵੇਂ ਉਸ ਨੇ ਇਸਹਾਕ ਨੂੰ ਮੌਤ ਤੋਂ ਵਾਪਸ ਪ੍ਰਾਪਤ ਕਰ ਲਿਆ ਹੋਵੇ।
ਇਬਰਾਨੀਆਂ 11:39
ਇਹ ਸਾਰੇ ਲੋਕ ਆਪਣੀ ਨਿਹਚਾ ਲਈ ਮਸ਼ਹੂਰ ਹੋ ਗਏ। ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਉਹ ਪ੍ਰਾਪਤ ਨਹੀਂ ਕੀਤਾ ਜਿਸਦਾ ਪਰਮੇਸ਼ੁਰ ਨੇ ਵਾਇਦਾ ਕੀਤਾ ਸੀ।
੧ ਪਤਰਸ 1:9
ਤੁਹਾਡੀ ਨਿਹਚਾ ਦਾ ਇੱਕ ਟੀਚਾ ਹੈ ਅਤੇ ਤੁਸੀਂ ਉਹ ਟੀਚਾ ਪ੍ਰਾਪਤ ਕਰ ਰਹੇ ਹੋਂ, ਜੋ ਕਿ ਤੁਹਾਡੀ ਮੁਕਤੀ ਹੈ।
੧ ਪਤਰਸ 5:4
ਅਤੇ ਜਦੋਂ ਮੁੱਖ ਆਜੜੀ ਆਵੇਗਾ, ਤੁਸੀਂ ਸ਼ਾਨਦਾਰ ਤਾਜ ਪ੍ਰਾਪਤ ਕਰੋਂਗੇ, ਜੋ ਆਪਣੀ ਸੁੰਦਰਤਾ ਨਹੀਂ ਗੁਆਉਂਦਾ।
Occurences : 11
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்