ਮੱਤੀ 26:50
ਯਿਸੂ ਨੇ ਉੱਤਰ ਦਿੱਤਾ, “ਮਿੱਤਰ, ਤੂੰ ਜੋ ਇੱਥੇ ਕਰਨ ਆਇਆ ਹੈਂ ਉਹ ਕਰ।” ਉਦੋਂ ਹੀ ਆਦਮੀ ਆ ਗਏ ਉਨ੍ਹਾਂ ਨੇ ਯਿਸੂ ਨੂੰ ਫ਼ੜਿਆ ਅਤੇ ਗਿਰਫ਼ਤਾਰ ਕਰ ਲਿਆ।
ਲੋਕਾ 13:1
ਆਪਣੇ ਦਿਲ ਬਦਲੋ ਉਸ ਵਕਤ ਯਿਸੂ ਦੇ ਨਾਲ ਕੁਝ ਲੋਕ ਸਨ। ਇਨ੍ਹਾਂ ਲੋਕਾਂ ਨੇ ਉਸ ਨੂੰ ਦੱਸਿਆ ਕਿ ਗਲੀਲ ਵਿੱਚ ਕੁਝ ਲੋਕਾਂ ਨਾਲ ਕਿਵੇਂ ਵਾਪਰੀ ਪਿਲਾਤੁਸ ਨੇ ਉਨ੍ਹਾਂ ਲੋਕਾਂ ਨੂੰ ਉਪਾਸਨਾ ਕਰਦੇ ਹੋਇਆਂ ਨੂੰ ਮਰਵਾਇਆ ਸੀ। ਪਿਲਾਤੁਸ ਨੇ ਜਾਨਵਰਾਂ ਦੇ ਬਲੀਦਾਨ ਦੇ ਲਹੂ ਨਾਲ ਉਨ੍ਹਾਂ ਦਾ ਲਹੂ ਮਿਲਾਇਆ ਸੀ, ਜਿਹੜੇ ਕਿ ਉਪਾਸਨਾ ਦੇ ਵਕਤ ਜਾਨਵਰਾਂ ਦੀ ਬਲੀ ਦੇ ਰਹੇ ਸਨ।
ਯੂਹੰਨਾ 7:6
ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਸਹੀ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ।
ਯੂਹੰਨਾ 11:28
ਯਿਸੂ ਰੋਇਆ ਯਿਸੂ ਨੂੰ ਇਹ ਆਖਣ ਤੋਂ ਬਾਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇੱਕਲਿਆਂ ਗੱਲ ਕੀਤੀ ਅਤੇ ਆਖਿਆ, “ਗੁਰੂ ਇੱਥੇ ਹੈ ਅਤੇ ਉਹ ਤੇਰੇ ਬਾਰੇ ਪੁੱਛ ਰਿਹਾ ਹੈ।”
ਰਸੂਲਾਂ ਦੇ ਕਰਤੱਬ 10:21
ਫ਼ੇਰ ਪਤਰਸ ਹੇਠਾਂ ਉਤਰਿਆ ਅਤੇ ਆਦਮੀਆਂ ਨੂੰ ਆਖਿਆ, “ਮੈਂ ਹੀ ਉਹ ਆਦਮੀ ਹਾਂ ਜਿਸ ਨੂੰ ਤੁਸੀਂ ਲੱਭਣ ਆਏ ਹੋ। ਤੁਸੀਂ ਇੱਥੇ ਕਿਸ ਵਾਸਤੇ ਆਏ ਹੋ?”
ਰਸੂਲਾਂ ਦੇ ਕਰਤੱਬ 10:33
ਤਾਂ ਮੈਂ ਉਸੇ ਵਕਤ ਤੈਨੂੰ ਬੁਲਾਉਣ ਲਈ ਇਨ੍ਹਾਂ ਆਦਮੀਆਂ ਨੂੰ ਭੇਜ ਦਿੱਤਾ। ਆਪਣੀ ਮਿਹਰਬਾਨੀ ਸਦਕਾ ਤੂੰ ਇੱਥੇ ਆਇਆ ਹੈਂ। ਹੁਣ ਅਸੀਂ ਸਭ ਇੱਥੇ ਉਹ ਸਭ ਕੁਝ ਸੁਣਨ ਲਈ ਪਰਮੇਸ਼ੁਰ ਦੀ ਹਜ਼ੂਰੀ ਵਿੱਚ ਹਾਂ, ਜੋ ਪ੍ਰਭੂ ਨੇ ਤੈਨੂੰ ਆਖਣ ਦਾ ਹੁਕਮ ਦਿੱਤਾ ਹੈ।”
ਰਸੂਲਾਂ ਦੇ ਕਰਤੱਬ 12:20
ਹੇਰੋਦੇਸ ਸੂਰ ਅਤੇ ਸੈਦਾ ਦੇ ਲੋਕਾਂ ਨਾਲ ਬੜਾ ਨਾਰਾਜ਼ ਸੀ। ਉਹ ਸਾਰੇ ਲੋਕ ਇਕੱਠੇ ਹੋਕੇ ਹੇਰੋਦੇਸ ਕੋਲ ਆਏ। ਉਹ ਬਲਾਸਤੁਸ ਦੀ, ਜਿਹੜਾ ਕਿ ਰਾਜੇ ਦੇ ਖਾਸ ਨੌਕਰ ਸੀ, ਹਮਾਇਤ ਪਾਉਣ ਵਿੱਚ ਕਾਮਯਾਬ ਹੋ ਗਏ। ਉਹ ਹੇਰੋਦੇਸ ਨੂੰ ਸ਼ਾਂਤੀ ਲਈ ਬੇਨਤੀ ਕਰਨ ਲੱਗੇ ਕਿਉਂਕਿ ਉਨ੍ਹਾਂ ਦਾ ਦੇਸ਼ ਭੋਜਨ ਦੀ ਸਮਗਰੀ ਹੇਰੋਦੇਸ ਦੇ ਦੇਸ਼ ਤੋਂ ਪ੍ਰਾਪਤ ਕਰਦਾ ਸੀ।
ਰਸੂਲਾਂ ਦੇ ਕਰਤੱਬ 17:6
ਪਰ ਉਨ੍ਹਾਂ ਨੂੰ ਪੌਲੁਸ ਅਤੇ ਸੀਲਾਸ ਉੱਥੇ ਨਾ ਮਿਲੇ ਤਾਂ ਲੋਕ ਯਾਸੋਨ ਅਤੇ ਕੁਝ ਹੋਰ ਨਿਹਚਾਵਾਨਾਂ ਨੂੰ ਖਿੱਚ ਕੇ ਸ਼ਹਿਰ ਦੇ ਆਗੂਆਂ ਸਾਹਮਣੇ ਲੈ ਆਏ ਅਤੇ ਡੰਡ ਪਾਉਣ ਲੱਗੇ ਕਿ, “ਇਨ੍ਹਾਂ ਨੇ ਸਾਰੇ ਸੰਸਾਰ ਵਿੱਚ ਸਭ ਨੂੰ ਦੁੱਖੀ ਕੀਤਾ ਹੋਇਆ ਹੈ। ਤੇ ਹੁਣ ਉਹ ਇੱਥੇ ਵੀ ਆ ਪਹੁੰਚੇ ਹਨ।
ਰਸੂਲਾਂ ਦੇ ਕਰਤੱਬ 24:19
ਪਰ ਉੱਥੇ ਕੁਝ ਯਹੂਦੀ ਅਸਿਯਾ ਤੋਂ ਸਨ। ਉਨ੍ਹਾਂ ਨੂੰ ਪਹਿਲਾਂ ਮੇਰੇ ਤੇ ਇਲਜ਼ਾਮ ਲਾਉਣ ਲਈ ਇੱਥੇ ਹੋਣਾ ਚਾਹੀਦਾ ਸੀ, ਜੇਕਰ ਸੱਚ ਮੁੱਚ ਹੀ ਮੈਂ ਕੁਝ ਵੀ ਗਲਤ ਕੀਤਾ ਹੈ। ਕਿਉਂਕਿ ਸਿਰਫ਼ ਉਹੀ ਉਸ ਵਕਤ ਉੱਥੇ ਮੌਜ਼ੂਦ ਸਨ।
੧ ਕੁਰਿੰਥੀਆਂ 5:3
ਮੇਰਾ ਸਰੀਰ ਭਾਵੇਂ ਤੁਹਾਡੇ ਨਾਲ ਨਹੀਂ ਹੈ, ਪਰ ਮੇਰਾ ਆਤਮਾ ਤੁਹਾਡੇ ਨਾਲ ਹੈ। ਅਤੇ ਮੈਂ ਪਹਿਲਾਂ ਹੀ ਉਸ ਵਿਅਕਤੀ ਨੂੰ ਪਰੱਖ ਲਿਆ ਹੈ ਜਿਸਨੇ ਪਾਪ ਕੀਤਾ ਹੈ। ਮੈਂ ਉਸਦਾ ਨਿਰਨਾ ਬੁਲਕੁਲ ਉਸੇ ਤਰ੍ਹਾਂ ਕੀਤਾ ਹੈ ਜਿਵੇਂ ਮੈਂ ਸੱਚਮੁੱਚ ਉੱਥੇ ਹੀ ਸੀ।
Occurences : 23
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்