ਮੱਤੀ 7:25
ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਦੇ ਘਰ ਨੂੰ ਧੱਕਾ ਮਾਰਿਆ ਪਰ ਉਹ ਨਾ ਡਿੱਗਿਆ, ਕਿਉਂਕਿ ਉਸਦੀ ਨੀਹ ਚੱਟਾਨ ਉੱਤੇ ਧਰੀ ਹੋਈ ਸੀ।
ਮੱਤੀ 7:27
ਅਤੇ ਮੀਂਹ ਵਰ੍ਹਿਆ, ਹੜ੍ਹ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਵੱਜਾ ਅਤੇ ਘਰ ਇੱਕ ਉੱਚੀ ਅਵਾਜ਼ ਨਾਲ ਢਹਿ ਗਿਆ।”
ਲੋਕਾ 12:55
ਜਦੋਂ ਤੁਸੀਂ ਦੱਖਣ ਵੱਲੋਂ ਹਵਾ ਵਗਦੀ ਮਹਿਸੂਸ ਕਰਦੇ ਹੋ ਤਾਂ ਆਖਦੇ ਹੋ, ‘ਅੱਜ ਗਰਮੀ ਹੋਵੇਗੀ’, ਅਤੇ ਹਾਂ, ਤੁਸੀਂ ਠੀਕ ਆਖਦੇ ਹੋ।
ਯੂਹੰਨਾ 3:8
ਹਵਾ ਉਸ ਪਾਸੇ ਹੀ ਚਲਦੀ ਹੈ ਜਿੱਧਰ ਇਹ ਪਸੰਦ ਕਰਦੀ ਹੈ। ਤੁਸੀਂ ਹਵਾ ਦੇ ਚੱਲਣ ਦੀ ਅਵਾਜ਼ ਸੁਣ ਸੱਕਦੇ ਹੋ। ਪਰ ਤੁਹਾਨੂੰ ਇਹ ਨਹੀਂ ਪਤਾ ਕਿ ਹਵਾ ਕਿਧਰੋਂ ਆਉਂਦੀ ਹੈ ਤੇ ਕਿੱਧਰ ਜਾਂਦੀ ਹੈ। ਆਤਮਾ ਤੋਂ ਜਨਮੇ ਵਿਅਕਤੀ ਨਾਲ ਵੀ ਇਵੇਂ ਹੀ ਹੈ।”
ਯੂਹੰਨਾ 6:18
ਤੇਜ਼ ਹਵਾ ਚੱਲ ਰਹੀ ਸੀ। ਦਰਿਆ ਦੀਆਂ ਲਹਿਰਾਂ ਵੱਡੀਆਂ ਤੋਂ ਵਡੇਰੀਆਂ ਹੋ ਗਈਆਂ।
ਰਸੂਲਾਂ ਦੇ ਕਰਤੱਬ 27:40
ਤਾਂ ਉਨ੍ਹਾਂ ਨੇ ਲੰਗਰ ਦੇ ਰੱਸੇ ਵੱਢ ਦਿੱਤੇ ਅਤੇ ਲੰਗਰਾਂ ਨੂੰ ਸਮੁੰਦਰ ਵਿੱਚ ਛੱਡ ਦਿੱਤਾ ਅਤੇ ਉਹ ਰੱਸੇ ਖੋਲ੍ਹ ਦਿੱਤੇ ਜੋ ਪਤਵਾਰਾਂ ਨਾਲ ਬੰਨ੍ਹੇ ਹੋਏ ਸਨ। ਤਦ ਉਨ੍ਹਾਂ ਜਹਾਜ਼ ਦਾ ਅਗਲਾ ਹਿੱਸਾ ਹਵਾ ਵਿੱਚ ਉੱਚਾ ਕੀਤਾ ਅਤੇ ਕੰਢੇ ਵੱਲ ਨੂੰ ਚੱਲ ਪਏ।
ਪਰਕਾਸ਼ ਦੀ ਪੋਥੀ 7:1
ਇਸਰਾਏਲ ਦੇ 144,000 ਲੋਕ ਇਸਦੇ ਵਾਪਰਨ ਤੋਂ ਮਗਰੋਂ ਮੈਂ ਚਾਰ ਦੂਤਾਂ ਨੂੰ ਧਰਤੀ ਦੇ ਚੌਹਾਂ ਕੋਨਿਆਂ ਉੱਪਰ ਖਲੋਤਿਆਂ ਦੇਖਿਆ। ਦੂਤ ਧਰਤੀ ਦੀਆਂ ਚੌਹਾਂ ਹਵਾਵਾਂ ਨੂੰ ਧਰਤੀ ਤੇ ਜਾਂ ਸਮੁੰਦਰ ਤੇ ਜਾਂ ਰੁੱਖਾਂ ਤੇ ਵਗਣ ਤੋਂ ਬੰਦ ਕਰਨ ਲਈ ਫ਼ੜੀ ਹੋਏ ਸਨ।
Occurences : 7
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்