ਮੱਤੀ 7:25
ਮੀਂਹ ਵਰ੍ਹਿਆ, ਹੜ੍ਹ ਆਏ ਅਤੇ ਹਨੇਰੀਆਂ ਵਗੀਆਂ ਅਤੇ ਉਸ ਦੇ ਘਰ ਨੂੰ ਧੱਕਾ ਮਾਰਿਆ ਪਰ ਉਹ ਨਾ ਡਿੱਗਿਆ, ਕਿਉਂਕਿ ਉਸਦੀ ਨੀਹ ਚੱਟਾਨ ਉੱਤੇ ਧਰੀ ਹੋਈ ਸੀ।
ਮੱਤੀ 7:27
ਅਤੇ ਮੀਂਹ ਵਰ੍ਹਿਆ, ਹੜ੍ਹ ਆਏ, ਹਨੇਰੀਆਂ ਵਗੀਆਂ ਅਤੇ ਉਸ ਘਰ ਨੂੰ ਧੱਕਾ ਵੱਜਾ ਅਤੇ ਘਰ ਇੱਕ ਉੱਚੀ ਅਵਾਜ਼ ਨਾਲ ਢਹਿ ਗਿਆ।”
ਮਰਕੁਸ 1:5
ਸਾਰੇ ਯਹੂਦਿਯਾ ਅਤੇ ਯਰੂਸ਼ਲਮ ਦੇਸ਼ ਦੇ ਲੋਕ ਉਸ ਕੋਲ ਆਏ ਅਤੇ ਆਪੋ-ਆਪਣੇ ਕੀਤੇ ਪਾਪਾਂ ਬਾਰੇ ਦੱਸਣ ਲੱਗੇ ਤਾਂ ਉਸਤੋਂ ਬਾਦ ਯੂਹੰਨਾ ਨੇ ਉਨ੍ਹਾਂ ਨੂੰ ਯਰਦਨ ਨਦੀ ਵਿੱਚ ਬਪਤਿਸਮਾ ਦਿੱਤਾ।
ਲੋਕਾ 6:48
ਉਸ ਆਦਮੀ ਵਰਗਾ ਹੈ ਜੋ ਕਿ ਘਰ ਬਣਾ ਰਿਹਾ ਹੈ। ਉਹ ਡੂੰਘੀ ਖੁਦਾਈ ਕਰਕੇ ਚੱਟਾਨ ਉੱਤੇ ਨੀਂਹ ਧਰਦਾ ਹੈ। ਹੜ੍ਹ ਆਉਂਦਾ ਹੈ ਅਤੇ ਹੜ੍ਹ ਦਾ ਪਾਣੀ ਉਸ ਦੇ ਘਰ ਨੂੰ ਵਹਾਕੇ ਲੈ ਜਾਣ ਦੀ ਕੋਸ਼ਿਸ਼ ਕਰਦਾ ਹੈ, ਪਰ ਉਹ ਹੜ੍ਹ ਉਸ ਘਰ ਨੂੰ ਹਿਲਾ ਨਹੀਂ ਸੱਕਦਾ, ਕਿਉਂਕਿ ਉਸ ਘਰ ਦੀ ਨੀਂਹ ਮਜਬੂਤ ਹੈ।
ਲੋਕਾ 6:49
“ਪਰ ਉਹ ਜਿਹੜਾ ਮੇਰੇ ਬਚਨਾਂ ਨੂੰ ਸੁਣਦਾ ਹੈ ਪਰ ਅਮਲ ਨਹੀਂ ਕਰਦਾ ਤਾਂ ਉਹ ਉਸ ਮਨੁੱਖ ਵਰਗਾ ਹੈ ਜਿਸਨੇ ਆਪਣੇ ਘਰ ਦੀ ਖੁਦਾਈ ਮਜਬੂਤੀ ਨਾਲ ਡੂੰਘੀ ਨਹੀਂ ਪੁੱਟੀ ਅਤੇ ਜਦੋਂ ਹੜ੍ਹ ਆਇਆ ਤਾਂ ਬੜੇ ਅਰਾਮ ਨਾਲ ਹੀ ਉਸਦਾ ਘਰ ਬਹਾਕੇ ਨਾਲ ਲੈ ਗਿਆ ਅਤੇ ਉਹ ਘਰ ਪੂਰੀ ਤਰ੍ਹਾਂ ਬਰਬਾਦ ਹੋ ਗਿਆ।”
ਯੂਹੰਨਾ 7:38
ਇਹ ਪੋਥੀਆਂ ਵਿੱਚ ਲਿਖਿਆ ਹੈ ਕੋ ਜੋ ਮੇਰੇ ਵਿੱਚ ਵਿਸ਼ਵਾਸ ਕਰੇਗਾ ਅਮ੍ਰਿਤ ਜਲ ਦੇ ਦਰਿਆ ਉਸ ਦੇ ਦਿਲ ਵੱਲੋਂ ਵਹਿਣਗੇ।”
ਰਸੂਲਾਂ ਦੇ ਕਰਤੱਬ 16:13
ਸਬਤ ਦੇ ਦਿਨ ਅਸੀਂ ਫ਼ਾਟਕ ਤੋਂ ਬਾਹਰ ਦਰਿਆ ਦੇ ਕੰਢੇ ਗਏ। ਅਤੇ ਅਸੀਂ ਉਸ ਇਲਾਕੇ ਵਿੱਚ ਇੱਕ ਜਗ਼੍ਹਾ ਲੱਭਣਾ ਚਾਹੁੰਦੇ ਸਾਂ ਜਿੱਥੇ ਯਹੂਦੀ ਇਕੱਠੇ ਪ੍ਰਾਰਥਨਾ ਲਈ ਆਉਂਦੇ ਸਨ। ਉੱਥੇ ਕੁਝ ਔਰਤਾਂ ਇਕੱਠੀਆਂ ਹੋਈਆਂ ਸਨ। ਤਾਂ ਅਸੀਂ ਉਨ੍ਹਾਂ ਨਾਲ ਬੈਠੇ ਅਤੇ ਉਨ੍ਹਾਂ ਨਾਲ ਗੱਲ ਕੀਤੀ।
੨ ਕੁਰਿੰਥੀਆਂ 11:26
ਮੈਂ ਬਹੁਤ ਸਾਰੀਆਂ ਛੋਟੀਆਂ ਯਾਤਰਾਵਾਂ ਆਪਣੇ ਜਿੰਮੇ ਲਈਆਂ ਹਨ। ਮੈਂ ਦਰਿਆਵਾਂ, ਡਾਕੂਆਂ, ਆਪਣੇ ਸਹਿਯੋਗੀਆਂ ਅਤੇ ਗੈਰ ਯਹੂਦੀਆਂ ਵੱਲੋਂ ਖਤਰੇ ਦਾ ਸਾਹਮਣਾ ਕਰ ਰਿਹਾ ਸੀ। ਮੈਂ ਸ਼ਹਿਰਾਂ ਵਿੱਚ ਖਤਰਾ ਝੱਲਿਆ ਅਤੇ ਉਨ੍ਹਾਂ ਥਾਵਾਂ ਵਿੱਚ ਜਿੱਥੇ ਕੋਈ ਨਹੀਂ ਰਹਿੰਦਾ ਅਤੇ ਸਮੁੰਦਰ ਉੱਤੇ ਵੀ। ਅਤੇ ਮੈਂ ਉਨ੍ਹਾਂ ਲੋਕਾਂ ਦੇ ਸੰਗ ਵਿੱਚ ਵੀ ਖਤਰੇ ਵਿੱਚ ਪਿਆ ਹਾਂ ਜਿਹੜੇ ਆਖਦੇ ਹਨ ਕਿ ਉਹ ਭਰਾ ਹਨ ਪਰ ਉਹ ਸੱਚ ਮੁੱਚ ਭਰਾ ਨਹੀਂ ਹਨ।
ਪਰਕਾਸ਼ ਦੀ ਪੋਥੀ 8:10
ਫ਼ਿਰ ਤੀਜੇ ਦੂਤ ਨੇ ਆਪਣੀ ਤੁਰ੍ਹੀ ਵਜਾਈ। ਫ਼ਿਰ ਮਸ਼ਾਲ ਵਾਂਗ ਬਲਦਾ ਹੋਇਆ ਇੱਕ ਵੱਡਾ ਤਾਰਾ ਅਕਾਸ਼ ਵਿੱਚੋਂ ਡਿੱਗਿਆ। ਇਹ ਤਾਰਾ ਦਰਿਆਵਾਂ ਅਤੇ ਪਾਣੀਆਂ ਦੇ ਝਰਨਿਆਂ ਦੇ ਤੀਜੇ ਹਿੱਸੇ ਉੱਤੇ ਡਿੱਗਿਆ।
ਪਰਕਾਸ਼ ਦੀ ਪੋਥੀ 9:14
ਆਵਾਜ਼ ਨੇ ਉਸ ਛੇਵੇਂ ਦੂਤ ਨੂੰ, ਜਿਸਦੇ ਕੋਲ ਬਿਗਲ ਸੀ, ਆਖਿਆ, “ਉਨ੍ਹਾਂ ਚਾਰ ਦੂਤਾਂ ਨੂੰ ਅਜ਼ਾਦ ਕਰ ਦਿਉ ਜਿਹੜੇ ਮਹਾਂ ਨਦੀ ਫ਼ਰਾਤ ਉੱਪਰ ਬੰਨ੍ਹੇ ਹੋਏ ਹਨ।”
Occurences : 16
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்