ਰਸੂਲਾਂ ਦੇ ਕਰਤੱਬ 15:3
ਕਲੀਸਿਯਾ ਨੇ ਇਨ੍ਹਾਂ ਆਦਮੀਆਂ ਦੀ ਉਨ੍ਹਾਂ ਦੀ ਯਾਤਰਾ ਲਈ ਮਦਦ ਕੀਤੀ। ਫ਼ੇਰ ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਰਾਹੀਂ ਯਾਤਰਾ ਕੀਤੀ। ਉਨ੍ਹਾਂ ਨੇ ਫ਼ੈਨੀਕੇ ਅਤੇ ਸਾਮਰਿਯਾ ਦੇ ਲੋਕਾਂ ਨੂੰ ਦੱਸਿਆ ਕਿ ਕਿਵੇਂ ਗੈਰ-ਯਹੂਦੀ ਲੋਕ ਸੱਚੇ ਪਰਮੇਸ਼ੁਰ ਵੱਲ ਪਰਤੇ ਹਨ। ਇਹ ਸੁਣਕੇ ਸਾਰੇ ਭਰਾ ਬਹੁਤ ਖੁਸ਼ ਹੋਏ।
ਰਸੂਲਾਂ ਦੇ ਕਰਤੱਬ 21:5
ਪਰ ਜਦੋਂ ਅਸੀਂ ਆਪਣੀ ਫ਼ੇਰੀ ਖਤਮ ਕੀਤੀ ਤਾਂ ਅਸੀਂ ਉੱਥੋਂ ਤੁਰ ਪਏ। ਅਸੀਂ ਆਪਣੀ ਯਾਤਰਾ ਜਾਰੀ ਰੱਖੀ। ਉੱਥੋਂ ਦੇ ਸਾਰੇ ਮਰਦ-ਔਰਤਾਂ ਅਤੇ ਬੱਚੇ ਸਾਨੂੰ ਸ਼ਹਿਰੋਂ ਬਾਹਰ ਤੱਕ ਅਲਵਿਦਾ ਆਖਣ ਸਾਡੇ ਨਾਲ ਆਏ। ਅਸੀਂ ਸਾਰਿਆਂ ਨੇ ਉੱਥੇ ਸਮੁੰਦਰ ਦੇ ਕੰਢੇ ਗੋਡੇ ਟੇਕ ਕੇ ਪ੍ਰਾਰਥਨਾ ਕੀਤੀ।
ਰੋਮੀਆਂ 15:24
ਇਸ ਲਈ ਹੁਣ ਮੈਂ ਹਿਸਪਾਨਿਯਾ ਨੂੰ ਜਾਵਾਂਗਾ। ਹਾਂ, ਮੈਨੂੰ ਆਸ ਹੈ ਕਿ ਹਿਸਪਾਨਿਯਾ ਜਾਂਦਾ ਹੋਜਿਆ ਤੁਹਾਡੇ ਵੱਲ ਯਾਤਰਾ ਕਰਾਂਗਾ ਅਤੇ ਪੂਰੀ ਤਰ੍ਹਾਂ ਤੁਹਾਡੀ ਸੰਗਤ ਦਾ ਆਨੰਦ ਮਾਣਾਂਗਾ। ਤਦ ਉਸ ਫ਼ੇਰੀ ਤੇ ਤੁਸੀਂ ਮੇਰੇ ਮੱਦਦਗਾਰ ਸਿੱਧ ਹੋ ਸੱਕਦੇ ਹੋ।
੧ ਕੁਰਿੰਥੀਆਂ 16:6
ਸ਼ਾਇਦ ਮੈਂ ਕੁਝ ਸਮੇਂ ਲਈ ਤੁਹਾਡੇ ਕੋਲ ਠਹਿਰਾਂਗਾ। ਹੋ ਸੱਕਦਾ ਹੈ ਕਿ ਮੈਂ ਸਾਰੀਆਂ ਸਰਦੀਆਂ ਠਹਿਰਾਂ। ਫ਼ੇਰ ਤੁਸੀਂ ਮੇਰੇ ਸਫ਼ਰ ਵਿੱਚ, ਜਿੱਥੇ ਮੈਂ ਜਾਵਾਂ, ਜਾਣ ਵਿੱਚ ਸਹਾਇਤਾ ਕਰ ਸੱਕਦੇ ਹੋ।
੧ ਕੁਰਿੰਥੀਆਂ 16:11
ਇਸ ਲਈ ਤੁਹਾਡੇ ਵਿੱਚੋਂ, ਕਿਸੇ ਨੂੰ ਵੀ ਉਸਦੀ ਅਵੱਗਿਆ ਨਹੀਂ ਕਰਨੀ ਚਾਹੀਦੀ। ਸ਼ਾਂਤਮਈ ਢੰਗ ਨਾਲ ਉਸਦੀ ਯਾਤਰਾ ਵਿੱਚ ਸਹਾਇਤਾ ਕਰਨੀ ਤਾਂ ਜੋ ਉਹ ਮੇਰੇ ਕੋਲ ਵਾਪਸ ਆ ਸੱਕੇ। ਮੈਂ ਹੋਰਨਾਂ ਭਰਾਵਾਂ ਸਹਿਤ ਉਸਦੀ ਵਾਪਸੀ ਦਾ ਇੰਤਜ਼ਾਰ ਕਰ ਰਿਹਾ ਹਾਂ।
੨ ਕੁਰਿੰਥੀਆਂ 1:16
ਮੈਂ ਆਪਣੀ ਮਕਦੂਨਿਆ ਦੀ ਯਾਤਰਾ ਵੇਲੇ ਤੁਹਾਡੇ ਵੱਲ ਆਉਣ ਦੀ ਯੋਜਨਾ ਬਣਾਈ ਸੀ। ਅਤੇ ਵਾਪਸੀ ਵੇਲੇ ਫ਼ੇਰ ਤੁਹਾਨੂੰ ਮਿਲਣ ਦੀ ਯੋਜਨਾ ਬਣਾਈ ਸੀ। ਤਾਂ ਜੋ ਜਦੋਂ ਮੈਂ ਯਹੂਦਿਯਾ ਨੂੰ ਸਫ਼ਰ ਕਰਾਂਗਾ ਤੁਹਾਡੇ ਤੋਂ ਸਹਾਇਤਾ ਪ੍ਰਾਪਤ ਕਰ ਸੱਕਾਂਗਾ।
ਤੀਤੁਸ 3:13
ਜਦੋਂ ਸ਼ਰ੍ਹਾ ਦੇ ਪੜ੍ਹਾਉਣ ਵਾਲੇ ਜ਼ੇਨਸ ਅਤੇ ਅਪੁੱਲੋਸ ਸਫ਼ਰ ਲਈ ਤਿਆਰ ਹੋ ਜਾਣ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਪੂਰੀ ਸਹਾਇਤਾ ਦਿਓ। ਖਿਆਲ ਰੱਖਣਾ ਕਿ ਉਨ੍ਹਾਂ ਕੋਲ ਲੋੜੀਂਦੀ ਹਰ ਚੀਜ਼ ਹੋਵੇ।
੩ ਯੂਹੰਨਾ 1:6
ਇਨ੍ਹਾਂ ਭਰਾਵਾਂ ਨੇ ਕਲੀਸਿਯਾ ਨੂੰ ਤੁਹਾਡੇ ਪਿਆਰ ਬਾਰੇ ਦੱਸਿਆ। ਕ੍ਰਿਪਾ ਕਰਕੇ ਉਨ੍ਹਾਂ ਦੀ ਯਾਤਰਾ ਲਈ ਉਨ੍ਹਾਂ ਦੀ ਸਹਾਇਤਾ ਕਰਨੀ ਜਾਰੀ ਰੱਖੋ। ਉਨ੍ਹਾ ਦੀ ਇਸ ਢੰਗ ਨਾਲ ਸਹਾਇਤਾ ਕਰੋ ਜਿਸ ਨਾਲ ਪਰਮੇਸ਼ੁਰ ਪ੍ਰਸੰਨ ਹੋਵੇ।
Occurences : 9
எபிரேய எழுத்துக்கள் Hebrew Letters in Tamilஎபிரேய உயிரெழுத்துக்கள் Hebrew Vowels in TamilHebrew Short Vowels in Tamil எபிரேய குறில் உயிரெழுத்துக்கள்Hebrew Long Vowels in Tamil எபிரேய நெடில் உயிரெழுத்துக்கள்