Cross Reference
੧ ਕੁਰਿੰਥੀਆਂ 8:6
ਪਰ ਸਾਡੇ ਲਈ ਕੇਵਲ ਇੱਕ ਪਰਮੇਸ਼ੁਰ ਹੈ। ਉਹ ਸਾਡਾ ਪਿਤਾ ਹੈ। ਸਭ ਚੀਜ਼ਾਂ ਉਸ ਵੱਲੋਂ ਆਈਆਂ ਹਨ ਅਤੇ ਅਸੀਂ ਸਿਰਫ਼ ਉਸੇ ਲਈ ਜਿਉਂਦੇ ਹਾਂ। ਇੱਥੇ ਕੇਵਲ ਇੱਕ ਹੀ ਪ੍ਰਭੂ ਹੈ। ਉਹ ਯਿਸੂ ਮਸੀਹ ਹੈ। ਸਭ ਚੀਜ਼ਾਂ ਉਸੇ ਰਾਹੀਂ ਸਾਜੀਆਂ ਗਈਆਂ ਹਨ ਅਤੇ ਅਸੀਂ ਵੀ ਉਸੇ ਰਾਹੀਂ ਜਿਉਂਦੇ ਹਾਂ।
ਯੂਹੰਨਾ 1:3
ਸਭ ਕੁਝ ਉਸ ਦੇ ਰਾਹੀਂ ਸਾਜਿਆ ਗਿਆ ਸੀ। ਉਸਤੋਂ ਬਿਨਾ ਕੁਝ ਵੀ ਨਹੀਂ ਸੀ ਰਚਿਆ ਗਿਆ।
ਮੱਤੀ 28:18
ਫ਼ਿਰ ਯਿਸੂ ਉਨ੍ਹਾਂ ਕੋਲ ਆਇਆ ਅਤੇ ਆਖਿਆ, “ਸਵਰਗ ਅਤੇ ਧਰਤੀ ਦੇ ਸਾਰੇ ਅਧਿਕਾਰ ਮੈਨੂੰ ਦਿੱਤੇ ਗਏ ਹਨ।
ਯੂਹੰਨਾ 1:14
ਸ਼ਬਦ ਮਨੁੱਖ ਬਣ ਗਿਆ ਅਤੇ ਸਾਡੇ ਵਿੱਚ ਰਿਹਾ। ਅਸੀਂ ਉਸਦੀ ਮਹਿਮਾ ਦੇਖੀ। ਉਹ ਮਹਿਮਾ ਜੋ ਪਿਤਾ ਦੇ ਇੱਕਲੌਤੇ ਪੁੱਤਰ ਨਾਲ ਸੰਬੰਧਿਤ ਹੈ। ਇਹ ਸ਼ਬਦ ਕਿਰਪਾ ਅਤੇ ਸਚਿਆਈ ਨਾਲ ਭਰਪੂਰ ਸੀ।
੧ ਪਤਰਸ 1:20
ਮਸੀਹ ਨੂੰ ਉਦੋਂ ਚੁਣਿਆ ਗਿਆ ਸੀ ਜਦੋਂ ਹਾਲੇ ਦੁਨੀਆਂ ਵੀ ਨਹੀਂ ਬਣੀ ਸੀ ਪਰ ਉਸ ਨੂੰ ਤੁਹਾਡੇ ਲਈ ਇਨ੍ਹਾਂ ਅੰਤਲੇ ਸਮਿਆਂ ਵਿੱਚ ਪ੍ਰਗਟ ਕੀਤਾ ਗਿਆ।
ਯੂਹੰਨਾ 3:16
ਪਰਮੇਸ਼ੁਰ ਨੇ ਜੱਗਤ ਨੂੰ ਇੰਨਾ ਪਿਆਰ ਕੀਤਾ ਅਤੇ ਉਸ ਨੇ ਉਨ੍ਹਾਂ ਨੂੰ ਆਪਣਾ ਇੱਕਲੌਤਾ ਪੁੱਤਰ ਵੀ ਦੇ ਦਿੱਤਾ। ਤਾਂ ਜੋ ਕੋਈ ਵੀ ਜੋ ਉਸ ਵਿੱਚ ਵਿਸ਼ਵਾਸ ਰੱਖਦਾ ਹੈ ਨਾਸ਼ ਨਾ ਹੋਵੇ ਸਗੋਂ ਸਦੀਪਕ ਜੀਵਨ ਪ੍ਰਾਪਤ ਕਰ ਲਵੇਗਾ।
ਮੱਤੀ 17:5
ਅਜੇ ਪਤਰਸ ਬੋਲ ਹੀ ਰਿਹਾ ਸੀ ਕਿ ਇੱਕ ਜੋਤਮਾਨ ਬੱਦਲ ਨੇ ਉਨ੍ਹਾਂ ਉੱਪਰ ਛਾਂ ਕੀਤੀ ਅਤੇ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ ਕਿ, “ਇਹ ਮੇਰਾ ਪੁੱਤਰ ਹੈ ਅਤੇ ਮੈਂ ਇਸ ਨੂੰ ਪਿਆਰ ਕਰਦਾ ਹਾਂ।”
ਮੱਤੀ 21:38
“ਪਰ ਜਦੋਂ ਕਿਸਾਨਾਂ ਨੇ ਉਸ ਦੇ ਪੁੱਤਰ ਨੂੰ ਵੇਖਿਆ ਤਾਂ ਆਪਸ ਵਿੱਚ ਸੋਚਿਆ, ‘ਵਾਰਸ ਇਹੋ ਹੈ। ਅਸੀਂ ਇਸ ਨੂੰ ਮਾਰ ਦੇਈਏ ਅਤੇ ਉਸ ਦੇ ਵਿਰਸੇ ਤੇ ਕਬਜ਼ਾ ਕਰ ਲਈਏ।’
ਮੱਤੀ 26:63
ਪਰ ਯਿਸੂ ਨੇ ਕੁਝ ਨਾ ਕਿਹਾ। ਦੋਬਾਰਾ ਸਰਦਾਰ ਜਾਜਕ ਨੇ ਯਿਸੂ ਨੂੰ ਪੁੱਛਿਆ, “ਮੈਂ ਤੈਨੂੰ ਜਿਉਂਦੇ ਪਰਮੇਸ਼ੁਰ ਦੀ ਸੌਂਹ ਦਿੰਦਾ ਹਾਂ ਅਤੇ ਹੁਕਮ ਦਿੰਦਾ ਹਾਂ ਸਾਨੂੰ ਦੱਸ, ਕੀ ਪਰਮੇਸ਼ੁਰ ਦਾ ਪੁੱਤਰ ਮਸੀਹ ਤੂੰ ਹੈਂ?”
ਯੂਹੰਨਾ 1:17
ਸ਼ਰ੍ਹਾ ਮੂਸਾ ਰਾਹੀਂ ਦਿੱਤੀ ਗਈ ਸੀ ਪਰ ਕਿਰਪਾ ਅਤੇ ਸੱਚਾਈ ਯਿਸੂ ਮਸੀਹ ਰਾਹੀਂ ਆਈ।
ਯੂਹੰਨਾ 13:3
ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ।
ਇਬਰਾਨੀਆਂ 2:3
ਜਿਹੜੀ ਮੁਕਤੀ ਸਾਨੂੰ ਮਿਲੀ ਹੈ ਉਹ ਬਹੁਤ ਮਹਾਨ ਹੈ। ਇਸ ਲਈ ਜੇਕਰ ਅਸੀਂ ਅਜਿਹਾ ਸੋਚਕੇ ਜੀਵਨ ਵਤੀਤ ਕਰੀਏ ਕਿ ਇਸ ਮੁਕਤੀ ਦਾ ਕੋਈ ਮਹੱਤਵ ਨਹੀਂ, ਤਾਂ ਅਸੀਂ ਸਜ਼ਾ ਪਾਉਣ ਲਈ ਬੰਧਿਤ ਹਾਂ। ਇਹ ਪ੍ਰਭੂ ਹੀ ਸੀ ਜਿਸਨੇ ਲੋਕਾਂ ਨੂੰ ਇਸ ਮੁਕਤੀ ਬਾਰੇ ਸਭ ਤੋਂ ਪਹਿਲਾਂ ਦੱਸਿਆ। ਅਤੇ ਜਿਹੜੇ ਲੋਕਾਂ ਨੇ ਉਸ ਨੂੰ ਸੁਣਿਆ, ਸਾਨੂੰ ਇਸ ਗੱਲ ਦਾ ਸਬੂਤ ਦਿੱਤਾ ਕਿ ਇਹ ਮੁਕਤੀ ਸੱਚੀ ਹੈ।
ਗਲਾਤੀਆਂ 4:4
ਪਰਮੇਸ਼ੁਰ ਦਾ ਪੁੱਤਰ ਇੱਕ ਔਰਤ ਤੋਂ ਜੰਮਿਆ ਸੀ। ਪਰਮੇਸ਼ੁਰ ਦਾ ਪੁੱਤਰ ਨੇਮ ਦੇ ਨਿਯੰਤ੍ਰਣ ਹੇਠ ਜੰਮਿਆਂ।
ਰੋਮੀਆਂ 8:17
ਜੇਕਰ ਅਸੀਂ ਪਰਮੇਸ਼ੁਰ ਦੀ ਔਲਾਦ ਹਾਂ ਤਾਂ ਅਸੀਂ ਉਹ ਬਖਸ਼ਿਸ਼ ਜ਼ਰੂਰ ਪਾਵਾਂਗੇ ਜੋ ਉਸ ਨੇ ਆਪਣੇ ਬੱਚਿਆਂ ਲਈ ਰੱਖੀ ਹੈ। ਅਸੀਂ ਉਹ ਅਸੀਸਾਂ ਪਰਮੇਸ਼ੁਰ ਤੋਂ ਮਸੀਹ ਦੇ ਸਮੇਤ ਪਾਵਾਂਗੇ। ਪਰ ਪਹਿਲਾਂ ਜਿਵੇਂ ਮਸੀਹ ਨੂੰ ਤਸੀਹੇ ਸਹਿਣੇ ਪਏ ਸਨ ਸਾਨੂੰ ਵੀ ਸਹਿਣੇ ਪੈਣਗੇ। ਤਾਂ ਫ਼ੇਰ ਸਾਨੂੰ ਵੀ ਮਸੀਹ ਦੀ ਮਹਿਮਾ ਦੀ ਤਰ੍ਹਾਂ ਮਹਿਮਾ ਪ੍ਰਾਪਤ ਹੋਵੇ।
ਫ਼ਿਲਿੱਪੀਆਂ 2:9
ਮਸੀਹ ਨੇ ਪਰਮੇਸ਼ੁਰ ਦੀ ਆਗਿਆ ਦਾ ਪਾਲਣ ਕੀਤਾ, ਇਸ ਲਈ ਪਰਮੇਸ਼ੁਰ ਨੇ ਉਸ ਨੂੰ ਉਚਾਈ ਵਾਲੀ ਜਗ਼੍ਹਾ ਤੇ ਉੱਠਾਇਆ। ਅਤੇ ਉਸ ਨੂੰ ਇੱਕ ਨਾਂ ਦਿੱਤਾ ਜੋ ਕਿ ਦੂਜੇ ਸਾਰਿਆਂ ਨਾਵਾਂ ਤੋਂ ਉੱਚਾ ਹੈ।
ਇਬਰਾਨੀਆਂ 1:5
ਪਰਮੇਸ਼ੁਰ ਨੇ ਆਪਣੇ ਕਿਸੇ ਵੀ ਦੂਤ ਨੂੰ ਅਜਿਹੀਆਂ ਗੱਲਾਂ ਨਹੀਂ ਆਖੀਆਂ: “ਤੂੰ ਮੇਰਾ ਪੁੱਤਰ ਹੈਂ; ਅੱਜ ਮੈਂ ਤੇਰਾ ਪਿਤਾ ਬਣ ਗਿਆ ਹਾਂ।” ਪਰਮੇਸ਼ੁਰ ਨੇ ਕਦੇ ਵੀ ਕਿਸੇ ਦੂਤ ਨੂੰ ਨਹੀਂ ਆਖਿਆ, “ਮੈਂ ਉਸਦਾ ਪਿਤਾ ਹੋਵਾਂਗਾ, ਅਤੇ ਉਹ ਮੇਰਾ ਪੁੱਤਰ ਬਣੇਗਾ।”
ਇਬਰਾਨੀਆਂ 1:8
ਪਰ ਪਰਮੇਸ਼ੁਰ ਨੇ ਆਪਣੇ ਪੁੱਤਰ ਬਾਰੇ ਇਹ ਆਖਿਆ: “ਹੇ ਪਰਮੇਸ਼ੁਰ, ਤੇਰਾ ਤਖਤ ਸਦਾ ਸਦਾ ਲਈ ਸਲਾਮਤ ਰਹੇਗਾ, ਤੂੰ ਆਪਣੀ ਬਾਦਸ਼ਾਹਤ ਉੱਪਰ ਸਹੀ ਨਿਆਂ ਵਾਲੀ ਹਕੂਮਤ ਕਰੇਗਾ।
ਇਬਰਾਨੀਆਂ 2:8
ਤੂੰ ਹਰ ਚੀਜ਼ ਨੂੰ ਉਸ ਦੇ ਅਧੀਨ ਕਰ ਦਿੱਤਾ।” ਜੇ ਪਰਮੇਸ਼ੁਰ ਨੇ ਸਭ ਕੁਝ ਉਸ ਦੇ ਕਾਬੂ ਹੇਠਾਂ ਕਰ ਦਿੱਤਾ ਤਾਂ ਕੋਈ ਅਜਿਹੀ ਚੀਜ਼ ਨਹੀਂ ਬਚੀ ਜਿਸ ਉੱਤੇ ਉਸਦੀ ਹਕੂਮਤ ਨਹੀਂ ਸੀ। ਪਰ ਅਸੀਂ ਹਾਲੇ ਉਸ ਨੂੰ ਹਰ ਚੀਜ਼ ਉਪਰ ਹਕੂਮਤ ਕਰਦਿਆਂ ਨਹੀਂ ਦੇਖਦੇ।
ਇਬਰਾਨੀਆਂ 11:3
ਨਿਹਚਾ ਇਹ ਸਮਝਣ ਵਿੱਚ ਸਾਡੀ ਸਹਾਇਤਾ ਕਰਦੀ ਹੈ ਕਿ ਪਰਮੇਸ਼ੁਰ ਨੇ ਆਪਣੇ ਆਦੇਸ਼ ਨਾਲ ਸਾਰੀ ਦੁਨੀਆਂ ਨੂੰ ਸਾਜਿਆ ਸੀ। ਇਸਦਾ ਇਹ ਅਰਥ ਹੈ ਕਿ ਜਿਹੜੀਆਂ ਚੀਜ਼ਾਂ ਅਸੀਂ ਦੇਖਦੇ ਹਾਂ ਉਨ੍ਹਾਂ ਚੀਜ਼ਾਂ ਤੋਂ ਬਾਹਰ ਬਣਾਈਆਂ ਗਈਆਂ ਸਨ ਜਿਸ ਨੂੰ ਦੇਖਿਆ ਨਹੀਂ ਜਾ ਸੱਕਦਾ।
ਹੋ ਸੀਅ 3:5
ਇਸ ਉਪਰੰਤ, ਇਸਰਾਏਲੀ ਪਰਤਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਦਾਊਦ ਆਪਣੇ ਰਾਜੇ ਨੂੰ ਭਾਲਣਗੇ। ਅੰਤਮ ਦਿਨਾਂ ’ਚ, ਉਹ ਭੈ ਨਾਲ ਯਹੋਵਾਹ ਅਤੇ ਉਸ ਦੀ ਚੰਗਿਆਈ ਕੋਲ ਵਾਪਸ ਆ ਜਾਣਗੇ।
ਮੀਕਾਹ 4:1
ਯਰੂਸ਼ਲਮ ਤੋਂ ਬਿਵਸਬਾ ਆਵੇਗੀ ਅਖੀਰੀ ਦਿਨਾਂ ਵਿੱਚ, ਯਹੋਵਾਹ ਦੇ ਮੰਦਰ ਦਾ ਪਹਾੜ ਪਰਬਤ ਸਭ ਤੋਂ ਉੱਚੇ ਪਰਬਤ ਤੇ ਹੋਵੇਗਾ। ਇਸ ਨੂੰ ਸਾਰੇ ਪਰਬਤਾਂ ਤੋਂ ਉੱਚਾ ਕੀਤਾ ਜਾਵੇਗਾ ਤੇ ਲੋਕ ਇੱਕ ਅਟਲ ਨਦੀ ਵਾਂਗ ਉਸ ਵੱਲ ਨੂੰ ਜਾਣਗੇ।
ਮੱਤੀ 3:17
ਸਵਰਗ ਤੋਂ ਇੱਕ ਬਾਣੀ ਆਈ, ਤੇ ਇਹ ਆਖਿਆ, “ਇਹ ਮੇਰਾ ਪਿਆਰਾ ਪੁੱਤਰ ਹੈ। ਜਿਸਤੋਂ ਮੈਂ ਬਹੁਤ ਪ੍ਰਸੰਨ ਹਾਂ।”
ਮਰਕੁਸ 1:1
ਯਿਸੂ ਦਾ ਆਗਮਨ ਪਰਮੇਸ਼ੁਰ ਦੇ ਪੁੱਤਰ ਯਿਸੂ ਮਸੀਹ ਦੀ ਖੁਸ਼ਖਬਰੀ ਦਾ ਆਰੰਭ:
ਮਰਕੁਸ 12:6
“ਹੁਣ ਉਸ ਆਦਮੀ ਕੋਲ ਇੱਕ ਹੀ ਬੰਦਾ ਰਹਿ ਗਿਆ ਸੋ ਵੀ ਉਸ ਨੇ ਉਨ੍ਹਾਂ ਕੋਲ ਭੇਜਿਆ। ਇਹ ਬੰਦਾ ਉਸਦਾ ਆਪਣਾ ਪੁੱਤਰ ਸੀ ਅਤੇ ਉਸ ਨੂੰ ਉਹ ਬਹੁਤ ਪਿਆਰ ਕਰਦਾ ਸੀ, ਪਰ ਫ਼ਿਰ ਵੀ ਉਸ ਨੇ ਆਪਣੇ ਪੁੱਤਰ ਨੂੰ ਕਿਸਾਨਾਂ ਕੋਲ ਇਹ ਕਹਿੰਦਿਆਂ ਭੇਜਿਆ ਕਿ ‘ਕਿਸਾਨ ਮੇਰੇ ਪੁੱਤਰ ਦਾ ਸਤਿਕਾਰ ਕਰਣਗੇ।’
ਯੂਹੰਨਾ 15:15
ਮੈਂ ਤੁਹਾਨੂੰ ਹੁਣ ਹੋਰ ਨੌਕਰ ਕਹਿ ਕੇ ਨਹੀਂ ਬੁਲਾਉਂਦਾ ਕਿਉਂਕਿ ਇੱਕ ਦਾਸ ਨਹੀਂ ਜਾਣਦਾ ਕਿ ਉਸਦਾ ਮਾਲਕ ਕੀ ਕਰ ਰਿਹਾ ਹੈ। ਪਰ ਹੁਣ ਮੈਂ ਤੁਹਾਨੂੰ ਆਪਣਾ ਮਿੱਤਰ ਬੁਲਾਵਾਂਗਾ। ਕਿਉਂਕਿ ਜੋ ਕੁਝ ਮੈਂ ਆਪਣੇ ਪਿਤਾ ਕੋਲੋਂ ਸੁਣਿਆ ਹੈ ਤੁਹਾਨੂੰ ਸਭ ਕੁਝ ਦੱਸ ਦਿੱਤਾ ਹੈ।
ਯੂਹੰਨਾ 16:15
ਉਹ ਸਭ ਕੁਝ ਜੋ ਪਿਤਾ ਨਾਲ ਸੰਬੰਧਿਤ ਹੈ, ਮੇਰਾ ਹੈ। ਇਹੀ ਕਾਰਣ ਹੈ ਕਿ ਮੈਂ ਤੁਹਾਨੂੰ ਕਿਹਾ ਹੈ ਕਿ ਆਤਮਾ ਮੇਰੇ ਕੋਲੋਂ ਗੱਲਾਂ ਲਵੇਗਾ ਅਤੇ ਉਨ੍ਹਾਂ ਨੂੰ ਤੁਹਾਡੇ ਅੱਗੇ ਪ੍ਰਗਟ ਕਰੇਗਾ।
ਯੂਹੰਨਾ 17:2
ਤੂੰ ਪੁੱਤਰ ਨੂੰ ਸਾਰੇ ਲੋਕਾਂ ਉੱਪਰ ਅਧਿਕਾਰ ਦਿੱਤਾ ਤਾਂ ਜੋ ਉਹ ਉਨ੍ਹਾਂ ਸਭ ਨੂੰ ਜੋ ਤੇਰੇ ਦੁਆਰਾ ਉਸ ਨੂੰ ਦਿੱਤੇ ਗਏ ਹਨ, ਸਦੀਪਕ ਜੀਵਨ ਦੇਵੇ।
ਰਸੂਲਾਂ ਦੇ ਕਰਤੱਬ 2:17
‘ਪਰਮੇਸ਼ੁਰ ਆਖਦਾ ਹੈ ਅੰਤ ਦੇ ਦਿਨਾਂ ਵਿੱਚ, ਮੈਂ ਸਾਰੇ ਲੋਕਾਂ ਉੱਤੇ ਆਪਣਾ ਆਤਮਾ ਵਗਾਵਾਂਗਾ। ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਨਗੇ ਤੁਹਾਡੇ ਜਵਾਨ ਦਰਸ਼ਨ ਵੇਖਣਗੇ ਅਤੇ ਤੁਹਾਡੇ ਬਜ਼ੁਰਗਾਂ ਨੂੰ ਖਾਸ ਸੁਪਨੇ ਆਉਣਗੇ।
ਰਸੂਲਾਂ ਦੇ ਕਰਤੱਬ 10:36
ਇਹ ਉਹ ਸੁਨੇਹਾ ਹੈ ਜੋ ਉਸ ਨੇ ਯਹੂਦੀ ਲੋਕਾਂ ਨੂੰ ਭੇਜਿਆ ਸੀ ਪਰਮੇਸ਼ੁਰ ਨੇ ਉਨ੍ਹਾਂ ਨੂੰ ਖੁਸ਼ਖਬਰੀ ਭੇਜੀ ਸੀ ਕਿ ਯਿਸੂ ਮਸੀਹ ਦੁਆਰਾ ਸ਼ਾਂਤੀ ਆਈ ਹੈ ਅਤੇ ਯਿਸੂ ਸਭ ਲੋਕਾਂ ਦਾ ਪ੍ਰਭੂ ਹੈ।
੧ ਕੁਰਿੰਥੀਆਂ 15:25
ਮਸੀਹ ਨੇ ਉਦੋਂ ਤੱਕ ਰਾਜੇ ਵਾਂਗ ਰਾਜ ਕਰਨਾ ਹੈ ਜਦੋਂ ਤੱਕ ਪਰਮੇਸ਼ੁਰ ਸਾਰੇ ਦੁਸ਼ਮਣਾ ਨੂੰ ਮਸੀਹ ਦੇ ਸ਼ਾਸਨ ਹੇਠ ਨਹੀਂ ਲੈ ਆਉਂਦਾ।
ਅਫ਼ਸੀਆਂ 1:10
ਪਰਮੇਸ਼ੁਰ ਦਾ ਇਰਾਦਾ ਢੁੱਕਵੇਂ ਸਮੇਂ ਤੇ ਆਪਣੇ ਉਦੇਸ਼ ਨੂੰ ਪੂਰਾ ਕਰਨ ਦਾ ਸੀ। ਪਰਮੇਸ਼ੁਰ ਦੀ ਯੋਜਨਾ ਸਵਰਗ ਅਤੇ ਧਰਤੀ ਵਿੱਚਲੀਆਂ ਸਾਰੀਆਂ ਚੀਜ਼ਾਂ ਨੂੰ ਇਕੱਠਿਆਂ ਕਰਕੇ ਮਸੀਹ ਨੂੰ ਮੁਖੀ ਬਣਾਕੇ ਉਸ ਦੇ ਅਧੀਨ ਕਰਨ ਦੀ ਸੀ।
ਅਫ਼ਸੀਆਂ 1:20
ਇਹ ਮਹਾਨ ਸ਼ਕਤੀ ਉਹੀ ਹੈ ਜਿਹੜੀ ਪਰਮੇਸ਼ੁਰ ਨੇ ਮਸੀਹ ਨੂੰ ਮੌਤ ਤੋਂ ਜਿਵਾਲਣ ਲਈ ਵਰਤੀ ਸੀ। ਪਰਮੇਸ਼ੁਰ ਨੇ ਮਸੀਹ ਨੂੰ ਸਵਰਗੀ ਥਾਵਾਂ ਵਿੱਚ ਆਪਣੇ ਸੱਜੇ ਪਾਸੇ ਬਿਠਾਇਆ।
ਕੁਲੁੱਸੀਆਂ 1:16
ਸਵਰਗ ਵਿੱਚ ਜਾਂ ਧਰਤੀ ਉਤਲੀਆਂ ਚੀਜ਼ਾਂ, ਪ੍ਰਤੱਖ ਚੀਜ਼ਾਂ ਜਾਂ ਅਪ੍ਰਤੱਖ ਚੀਜ਼ਾਂ, ਸਿੰਘਾਸਨ ਅਤੇ ਅਧਿਕਾਰ, ਹਾਕਮ ਅਤੇ ਸ਼ਕਤੀਆਂ ਸਾਰੀਆਂ ਚੀਜ਼ਾਂ ਉਸੇ ਰਾਹੀਂ ਅਤੇ ਉਸੇ ਲਈ ਸਾਜੀਆਂ ਗਈਆਂ ਹਨ।
ਇਬਰਾਨੀਆਂ 5:8
ਯਿਸੂ ਪਰਮੇਸ਼ੁਰ ਦਾ ਪੁੱਤਰ ਸੀ। ਪਰ ਯਿਸੂ ਨੇ ਦੁੱਖ ਝੱਲੇ ਅਤੇ ਜਿਨ੍ਹਾਂ ਦੁੱਖਾਂ ਰਾਹੀਂ ਉਹ ਗੁਜ਼ਰਿਆ, ਉਸ ਨੇ ਤਾਬੇਦਾਰੀ ਸਿੱਖੀ।
ਇਬਰਾਨੀਆਂ 7:3
“ਕੋਈ ਨਹੀਂ ਜਾਣਦਾ ਕਿ ਮਲਕਿਸਿਦਕ ਦੇ ਮਾਤਾ ਪਿਤਾ ਕੌਣ ਸਨ ਜਾਂ ਉਹ ਕਿੱਥੋਂ ਆਇਆ ਸੀ।” ਅਤੇ ਕੋਈ ਨਹੀਂ ਜਾਣਦਾ ਕਿ ਉਹ ਕਦੋਂ ਪੈਦਾ ਹੋਇਆ ਅਤੇ ਕਦੋਂ ਮਰਿਆ। ਮਲਕਿਸਿਦਕ ਪਰਮੇਸ਼ੁਰ ਦੇ ਪੁੱਤਰ ਵਰਗਾ ਸੀ ਅਤੇ ਉਹ ਸਦਾ ਇੱਕ ਜਾਜਕ ਬਣਨਾ ਜਾਰੀ ਰੱਖਦਾ ਹੈ।
ਇਬਰਾਨੀਆਂ 9:26
ਜੇ ਮਸੀਹ ਨੂੰ ਆਪਣੇ ਆਪ ਨੂੰ ਵਾਰ-ਵਾਰ ਭੇਂਟ ਕਰਨਾ ਪੈਂਦਾ, ਤਾਂ ਉਸ ਨੂੰ ਇਸ ਦੁਨੀਆਂ ਦੀ ਸਾਜਨਾ ਤੋਂ ਲੈ ਕੇ ਹੁਣ ਤੱਕ ਬਹੁਤ ਵਾਰੀ ਦੁੱਖ ਝੱਲਣੇ ਪੈਣੇ ਸੀ। ਪਰ ਮਸੀਹ ਨੇ ਆਪਣੇ ਆਪ ਨੂੰ ਕੇਵਲ ਇੱਕੋ ਹੀ ਵਾਰੀ ਭੇਂਟ ਕਰ ਦਿੱਤਾ। ਅਤੇ ਉਹ “ਇੱਕੋ ਵਾਰੀ” ਸਾਰੇ ਸਮਿਆਂ ਲਈ ਕਾਫ਼ੀ ਹੈ। ਮਸੀਹ ਉਦੋਂ ਆਇਆ ਜਦੋਂ ਦੁਨੀਆਂ ਅੰਤ ਦੇ ਨਜ਼ਦੀਕ ਸੀ। ਮਸੀਹ ਆਪਣੇ ਆਪ ਦੀ ਬਲੀ ਦੇ ਕੇ ਸਾਰੇ ਪਾਪਾਂ ਨੂੰ ਲੈ ਲੈਣ ਲਈ ਆਇਆ।
੨ ਪਤਰਸ 3:3
ਤੁਹਾਡੇ ਲਈ ਇਹ ਜਾਨਣਾ ਜ਼ਰੂਰੀ ਹੈ ਕਿ ਅਖੀਰਲੇ ਦਿਨਾਂ ਵਿੱਚ ਕੀ ਵਾਪਰੇਗਾ। ਲੋਕੀਂ ਆਪਣੀਆਂ ਇੱਛਾਵਾਂ ਅਨੁਸਾਰ ਦੁਸ਼ਟ ਗੱਲਾਂ ਕਰਨਗੇ। ਉਹ ਤੁਹਾਡੇ ਤੇ ਹੱਸਣਗੇ।
ਅਫ਼ਸੀਆਂ 3:9
ਅਤੇ ਪਰਮੇਸ਼ੁਰ ਨੇ ਮੈਨੂੰ ਸਮੂਹ ਲੋਕਾਂ ਨੂੰ ਆਪਣੇ ਗੁਪਤ ਸੱਚ ਦੀ ਯੋਜਨਾ ਦੱਸਣ ਦਾ ਕੰਮ ਦਿੱਤਾ। ਇਹ ਗੁਪਤ ਸੱਚ ਆਦਿਕਾਲ ਤੋਂ ਪਰਮੇਸ਼ੁਰ ਵਿੱਚ ਛੁਪਿਆ ਹੋਇਆ ਸੀ। ਇਹ ਪਰਮੇਸ਼ੁਰ ਹੀ ਹੈ ਜਿਸਨੇ ਹਰ ਸ਼ੈਅ ਦੀ ਸਿਰਜਣਾ ਕੀਤੀ ਹੈ।
ਪੈਦਾਇਸ਼ 49:1
ਯਾਕੂਬ ਆਪਣੇ ਪੁੱਤਰਾਂ ਨੂੰ ਅਸੀਸ ਦਿੰਦਾ ਹੈ ਫ਼ੇਰ ਯਾਕੂਬ ਨੇ ਆਪਣੇ ਸਾਰੇ ਪੁੱਤਰਾਂ ਨੂੰ ਕੋਲ ਸੱਦਿਆ। ਉਸ ਨੇ ਆਖਿਆ, “ਮੇਰੇ ਸਾਰੇ ਪੁੱਤਰੋ, ਮੇਰੇ ਕੋਲ ਇੱਥੇ ਆਓ। ਮੈਂ ਤੁਹਾਨੂੰ ਦੱਸਦਾ ਹਾਂ ਕਿ ਭਵਿੱਖ ਵਿੱਚ ਕੀ ਵਾਪਰੇਗਾ।
ਗਿਣਤੀ 24:14
ਹੁਣ ਮੈਂ ਆਪਣੇ ਲੋਕਾਂ ਕੋਲ ਵਾਪਸ ਜਾ ਰਿਹਾ ਹਾਂ। ਪਰ ਮੈਂ ਤੈਨੂੰ ਇਹ ਚਿਤਾਵਨੀ ਦਿੰਦਾ ਹਾਂ। ਮੈਂ ਤੈਨੂੰ ਦੱਸਾਂਗਾ ਕਿ ਆਉਣ ਵਾਲੇ ਸਮੇਂ ਵਿੱਚ ਇਸਰਾਏਲ ਦੇ ਇਹ ਲੋਕ ਤੇਰੇ ਨਾਲ ਅਤੇ ਤੇਰੇ ਲੋਕਾਂ ਨਾਲ ਕੀ ਕਰਨਗੇ।”
ਅਸਤਸਨਾ 4:30
ਜਦੋਂ ਤੁਸੀਂ ਮੁਸ਼ਕਿਲ ਵਿੱਚ ਹੋਵੋ-ਜਦੋਂ ਉਹ ਸਾਰੀਆਂ ਗੱਲਾਂ ਤੁਹਾਡੇ ਨਾਲ ਵਾਪਰਨ-ਤਾਂ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ, ਕੋਲ ਵਾਪਸ ਆ ਜਾਵੋਂਗੇ ਅਤੇ ਉਸਦਾ ਹੁਕਮ ਮੰਨੋਗੇ।
ਅਸਤਸਨਾ 18:15
ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਡੇ ਵੱਲ ਇੱਕ ਨਬੀ ਭੇਜੇਗਾ। ਇਹ ਨਬੀ ਤੁਹਾਡੇ ਆਪਣੇ ਹੀ ਲੋਕਾਂ ਵਿੱਚੋਂ ਆਵੇਗਾ। ਉਹ ਮੇਰੇ ਵਰਗਾ ਹੋਵੇਗਾ। ਤੁਹਾਨੂੰ ਉਸ ਨਬੀ ਦੀ ਗੱਲ ਸੁਨਣੀ ਚਾਹੀਦੀ ਹੈ।
ਅਸਤਸਨਾ 31:29
ਮੈਂ ਜਾਣਦਾ ਹਾਂ ਕਿ ਮੇਰੀ ਮੌਤ ਤੋਂ ਬਾਦ ਤੁਸੀਂ ਬੁਰੇ ਬਣ ਜਾਵੋਂਗੇ। ਤੁਸੀਂ ਉਸ ਰਸਤੇ ਤੋਂ ਹਟ ਜਾਵੋਂਗੇ ਜਿਸ ਉੱਤੇ ਚੱਲਣ ਦਾ ਮੈਂ ਤੁਹਾਨੂੰ ਆਦੇਸ਼ ਦਿੱਤਾ ਸੀ। ਭਵਿੱਖ ਵਿੱਚ ਤੁਹਾਡੇ ਨਾਲ ਮੰਦਿਆਂ ਘਟਨਾਵਾਂ ਵਾਪਰਨਗੀਆਂ। ਕਿਉਂਕਿ ਤੁਸੀਂ ਉਹ ਗੱਲਾਂ ਕਰਨੀਆਂ ਚਾਹੁੰਦੇ ਹੋ ਜਿਨ੍ਹਾਂ ਨੂੰ ਯਹੋਵਾਹ ਮੰਦਾ ਆਖਦਾ ਹੈ। ਤੁਸੀਂ ਉਸ ਨੂੰ ਇਨ੍ਹਾਂ ਮੰਦੇ ਕਾਰਿਆ ਕਾਰਣ ਕਹਿਰਵਾਨ ਕਰ ਲਵੋਂਗੇ।”
ਜ਼ਬੂਰ 2:6
ਅਤੇ ਉਹ ਪਰਬਤ ਸੀਯੋਨ ਉੱਤੇ ਰਾਜ ਕਰੇਗਾ। ਸੀਯੋਨ ਮੇਰਾ ਪਵਿੱਤਰ ਪਰਬਤ ਹੈ। ਅਤੇ ਇਸ ਨਾਲ ਉਹ ਆਗੂ ਭੈਭੀਤ ਹੋ ਰਹੇ ਹਨ।”
ਅਮਸਾਲ 8:22
“ਸਭ ਤੋਂ ਪਹਿਲੀ ਗੱਲ ਯਹੋਵਾਹ ਨੇ ਕੀਤੀ, ਉਸ ਨੇ ਮੈਨੂੰ ਜੀਵਨ ਦਿੱਤਾ, ਬਹੁਤ ਸਮਾਂ ਪਹਿਲਾਂ ਉਸ ਨੇ ਕੁਝ ਵੀ ਕਰਨ ਤੋਂ ਪਹਿਲਾਂ ਯਹੋਵਾਹ ਨੇ ਮੈਨੂੰ ਆਪਣੇ ਕੰਮ ਦੀ ਸ਼ੁਰੂਆਤ ਵੇਲੇ, ਆਪਣੇ ਪ੍ਰਾਚੀਨ ਸਮੇਂ ਦੇ ਕੰਮ ਤੋਂ ਪਹਿਲਾਂ ਮੈਨੂੰ ਬਣਾਇਆ।
ਯਸਈਆਹ 2:2
ਆਖਰੀ ਦਿਨਾਂ ਵਿੱਚ, ਯਹੋਵਾਹ ਦੇ ਮੰਦਰ ਵਾਲਾ ਪਰਬਤ ਸਭ ਤੋਂ ਉੱਚੇ ਪਹਾੜਾਂ ਤੇ ਹੋਵੇਗਾ। ਇਸ ਨੂੰ ਸਾਰੀਆਂ ਪਹਾੜੀਆਂ ਤੋਂ ਉੱਚਾ ਕਰ ਦਿੱਤਾ ਜਾਵੇਗਾ। ਸਮੂਹ ਕੌਮਾਂ ਦੇ ਲੋਕਾਂ ਦੀ ਇੱਕਸਾਰ ਭੀੜ ਉੱਥੇ ਜਾ ਰਹੀ ਹੋਵੇਗੀ।
ਯਸਈਆਹ 9:6
ਇਹ ਗੱਲਾਂ ਉਦੋਂ ਵਾਪਰਨਗੀਆਂ ਜਦੋਂ ਕਿਸੇ ਖਾਸ ਬੱਚੇ ਦਾ ਜਨਮ ਹੋਵੇਗਾ। ਪਰਮੇਸ਼ੁਰ ਸਾਨੂੰ ਇੱਕ ਪੁੱਤਰ ਦੇਵੇਗਾ। ਇਹ ਪੁੱਤਰ ਲੋਕਾਂ ਦੀ ਅਗਵਾਈ ਕਰਨ ਦਾ ਜਿਂਮਾ ਲਵੇਗਾ। ਉਸਦਾ ਨਾਮ ਹੋਵੇਗਾ, “ਅਦਭੁੱਤ ਸਲਾਹਕਾਰ, ਸ਼ਕਤੀਮਾਨ ਪਰਮੇਸ਼ੁਰ, ਉਹ ਪਿਤਾ ਜਿਹੜਾ ਸਦਾ ਜਿਉਂਦਾ ਹੈ, ਅਮਨ ਦਾ ਸਹਿਜ਼ਾਦਾ।”
ਯਸਈਆਹ 44:24
ਯਹੋਵਾਹ ਨੇ ਤੁਹਾਨੂੰ ਸਾਜਿਆ, ਜਿਵੇਂ ਤੁਸੀਂ ਹੋ। ਯਹੋਵਾਹ ਨੇ ਇਹ ਕਾਰਜ ਉਦੋਂ ਕੀਤਾ ਜਦੋਂ ਹਾਲੇ ਤੁਸੀਂ ਆਪਣੀ ਮਾਂ ਦੇ ਗਰਭ ਅੰਦਰ ਸੀ। ਯਹੋਵਾਹ ਆਖਦਾ ਹੈ, “ਮੈਂ, ਯਹੋਵਾਹ ਨੇ, ਹਰ ਸ਼ੈਅ ਸਾਜੀ! ਮੈਂ ਖੁਦ ਓੱਥੇ ਅਕਾਸ਼ ਰੱਖੇ ਸਨ! ਮੈਂ ਆਪਣੇ ਸਾਹਮਣੇ ਧਰਤੀ ਵਿਛਾਈ।”
ਯਸਈਆਹ 45:12
ਇਸ ਲਈ ਦੇਖੋ! ਮੈਂ ਧਰਤੀ ਨੂੰ ਸਾਜਿਆ ਸੀ। ਅਤੇ ਮੈਂ ਇਸ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਾਜਿਆ ਸੀ। ਮੈਂ ਆਪਣੇ ਹੀ ਹੱਥਾਂ ਦੀ ਵਰਤੋਂ ਕੀਤੀ ਸੀ ਅਤੇ ਸਾਜਿਆ ਸੀ ਅਕਾਸ਼ਾਂ ਨੂੰ। ਅਤੇ ਮੈਂ ਆਦੇਸ਼ ਦਿੰਦਾ ਹਾਂ ਅਕਾਸ਼ ਦੀਆਂ ਸਮੂਹ ਫ਼ੌਜਾਂ ਨੂੰ।
ਯਸਈਆਹ 45:18
ਯਹੋਵਾਹ ਪਰਮੇਸ਼ੁਰ ਹੈ। ਉਸ ਨੇ ਧਰਤੀ ਅਤੇ ਅਕਾਸ਼ਾਂ ਨੂੰ ਸਾਜਿਆ ਸੀ। ਯਹੋਵਾਹ ਨੇ ਧਰਤੀ ਨੂੰ ਉਸਦੀ ਬਾਵੇਂ ਰੱਖ ਦਿੱਤਾ ਸੀ। ਯਹੋਵਾਹ ਨੇ ਧਰਤੀ ਨੂੰ ਸੱਖਣਾ ਹੋਣਾ ਨਹੀਂ ਚਾਹਿਆ ਸੀ ਜਦੋਂ ਉਸ ਨੇ ਇਸ ਨੂੰ ਸਾਜਿਆ ਸੀ। ਉਸ ਨੇ ਇਸ ਨੂੰ ਸਦਾ ਜਿਉਣ ਲਈ ਸਾਜਿਆ ਸੀ। “ਮੈਂ ਹੀ ਯਹੋਵਾਹ ਹਾਂ, ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ।
ਯਸਈਆਹ 53:10
ਯਹੋਵਾਹ ਨੇ ਉਸ ਨੂੰ ਕੁਚਲਣ ਦਾ ਫ਼ੈਸਲਾ ਕੀਤਾ ਯਹੋਵਾਹ ਨੇ ਫ਼ੈਸਲਾ ਕੀਤਾ ਕਿ ਉਸ ਨੂੰ ਦੁੱਖ ਮਿਲਣਾ ਚਾਹੀਦਾ ਹੈ ਇਸ ਲਈ ਸੇਵਕ ਨੇ ਆਪਣੇ-ਆਪ ਨੂੰ ਮੌਤ ਦੇ ਹਵਾਲੇ ਕਰ ਦਿੱਤਾ। ਪਰ ਉਹ ਬਹੁਤ ਲੰਮੇ ਸਮੇਂ ਤੱਕ ਨਵਾਂ ਜੀਵਨ ਜੀਵੇਗਾ। ਉਹ ਆਪਣੇ ਲੋਕਾਂ ਨੂੰ ਮਿਲੇਗਾ। ਉਹ ਉਨ੍ਹਾਂ ਗੱਲਾਂ ਨੂੰ ਪੂਰਿਆਂ ਕਰੇਗਾ ਜਿਹੜੀਆਂ ਯਹੋਵਾਹ ਉਸ ਪਾਸੋਂ ਕਰਵਾਉਣੀਆਂ ਚਾਹੁੰਦਾ ਹੈ।
ਯਰਮਿਆਹ 30:24
ਯਹੋਵਾਹ ਦਾ ਕਹਿਰ ਨਹੀਂ ਰੁਕੇਗਾ ਜਦੋਂ ਤੀਕ ਉਹ ਆਪਣੀਆਂ ਵਿਉਂਤਾਂ ਖਤਮ ਨਹੀਂ ਕਰ ਲੈਂਦਾ। ਜਦੋਂ ਉਹ ਦਿਨ ਖਤਮ ਹੋਵੇਗਾ, ਤੁਸੀਂ ਲੋਕ ਸਮਝ ਜਾਵੋਂਗੇ।
ਯਰਮਿਆਹ 48:47
“ਮੋਆਬ ਦੇ ਲੋਕ ਬੰਦੀ ਬਣਾ ਕੇ ਲਿਜਾਏ ਜਾਣਗੇ। ਪਰ ਆਉਣ ਵਾਲੇ ਦਿਨਾਂ ਵਿੱਚ, ਮੈਂ ਮੋਆਬ ਦੇ ਬੰਦਿਆਂ ਨੂੰ ਵਾਪਸ ਲਿਆਵਾਂਗਾ।” ਇਹ ਸੰਦੇਸ਼ ਯਹੋਵਾਹ ਵੱਲੋਂ ਸੀ। ਇਸ ਨਾਲ ਮੋਆਬ ਬਾਰੇ ਨਿਆਂ ਖਤਮ ਹੁੰਦਾ ਹੈ।
ਹਿਜ਼ ਕੀ ਐਲ 38:16
ਤੂੰ ਇਸਰਾਏਲ ਦੇ ਮੇਰੇ ਬੰਦਿਆਂ ਦੇ ਵਿਰੁੱਧ ਲੜਨ ਲਈ ਆਵੇਂਗਾ। ਤੂੰ ਜ਼ਮੀਨ ਨੂੰ ਕੱਜਣ ਵਾਲੇ ਤੂਫ਼ਾਨੀ ਬੱਦਲ ਵਾਂਗ ਹੋਵੇਂਗਾ। ਜਦੋਂ ਉਹ ਸਮਾਂ ਆਵੇਗਾ, ਮੈਂ ਤੈਨੂੰ ਆਪਣੀ ਧਰਤੀ ਦੇ ਖਿਲਾਫ਼ ਲੜਨ ਲਈ ਲਿਆਵਾਂਗਾ। ਫੇਰ, ਗੋਗ ਕੌਮਾਂ ਇਹ ਜਾਣ ਲੈਣਗੀਆਂ ਕਿ ਮੈਂ ਕਿੰਨਾ ਸ਼ਕਤੀਸ਼ਾਲੀ ਹਾਂ! ਉਹ ਮੇਰਾ ਆਦਰ ਕਰਨਾ ਸਿੱਖ ਲੈਣਗੇ ਅਤੇ ਜਾਣ ਲੈਣਗੇ ਕਿ ਮੈਂ ਪਵਿੱਤਰ ਹਾਂ। ਉਹ ਜਾਣ ਲੈਣਗੇ ਕਿ ਮੈਂ ਤੇਰੇ ਨਾਲ ਕੀ ਕਰਾਂਗਾ।’”
ਦਾਨੀ ਐਲ 2:28
ਪਰ ਇੱਥੇ ਅਕਾਸ਼ ਦਾ ਪਰਮੇਸ਼ੁਰ ਹੈ ਜਿਹੜਾ ਗੁਝ੍ਝੇ ਭੇਤਾਂ ਬਾਰੇ ਦੱਸਦਾ ਹੈ। ਪਰਮੇਸ਼ੁਰ ਨੇ ਰਾਜੇ ਨਬੂਕਦਨੱਸਰ ਨੂੰ ਸੁਪਨੇ ਦਿੱਤੇ ਉਸ ਨੂੰ ਇਹ ਦਰਸਾਉਣ ਲਈ ਕਿ ਆਉਣ ਵਾਲੇ ਸਮੇਂ ਵਿੱਚ ਕੀ ਵਾਪਰੇਗਾ। ਤੁਹਾਡਾ ਸੁਪਨਾ ਇਹ ਸੀ, ਅਤੇ ਤੁਸੀਂ ਆਪਣੇ ਬਿਸਤਰ ਵਿੱਚ ਲੇਟਿਆਂ ਇਹ ਚੀਜ਼ਾਂ ਦੇਖੀਆਂ:
ਦਾਨੀ ਐਲ 10:14
ਦਾਨੀਏਲ, ਹੁਣ ਮੈਂ ਤੇਰੇ ਕੋਲ ਆਇਆ ਹਾਂ ਤੈਨੂੰ ਇਹ ਸਮਝਾਉਣ ਲਈ ਕਿ ਭਵਿੱਖ ਵਿੱਚ ਤੇਰੇ ਲੋਕਾਂ ਨਾਲ ਕੀ ਵਾਪਰੇਗਾ। ਇਹ ਦਰਸ਼ਨ ਭਵਿੱਖ ਦੇ ਸਮੇਂ ਬਾਰੇ ਹੈ।’
ਯਹੂ ਦਾਹ 1:18
ਉਨ੍ਹਾਂ ਨੇ ਤੁਹਾਨੂੰ ਕਿਹਾ, “ਆਖਰੀ ਸਮਿਆਂ ਵਿੱਚ, ਕੁਝ ਲੋਕ ਅਜਿਹੇ ਹੋਣਗੇ ਜਿਹੜੇ ਪਰਮੇਸ਼ੁਰ ਦਾ ਮਜ਼ਾਕ ਉਡਾਉਣਗੇ। ਇਹ ਲੋਕ ਮਨ-ਮਾਨੀਆਂ ਕਰਦੇ ਹਨ ਉਹ ਗੱਲਾਂ ਕਰਦੇ ਹਨ ਜੋ ਪਰਮੇਸ਼ੁਰ ਦੇ ਖਿਲਾਫ਼ ਹਨ।”
ਯੂਹੰਨਾ 3:25
ਯੂਹੰਨਾ ਦੇ ਚੇਲਿਆਂ ਨੇ ਇੱਕ ਹੋਰ ਯਹੂਦੀ ਨਾਲ ਧਾਰਮਿਕ ਸ਼ੁੱਧਤਾ ਬਾਰੇ ਬਹਿਸ ਕੀਤੀ।