Zechariah 7:2
ਤਾਂ ਬੈਤੇਲ ਦੇ ਲੋਕਾਂ ਨੇ ਸ਼ਰਾਸਰ, ਰਗਮ-ਮਲਕ ਅਤੇ ਉਸ ਦੇ ਮਨੁੱਖਾਂ ਨੂੰ ਭੇਜਿਆ ਕਿ ਉਹ ਯਹੋਵਾਹ ਅੱਗੇ ਜਾਕੇ ਬੇਨਤੀ ਕਰਨ।
When they had sent | וַיִּשְׁלַח֙ | wayyišlaḥ | va-yeesh-LAHK |
house the unto | בֵּֽית | bêt | bate |
of God | אֵ֔ל | ʾēl | ale |
Sherezer | שַׂרְאֶ֕צֶר | śarʾeṣer | sahr-EH-tser |
Regem-melech, and | וְרֶ֥גֶם | wĕregem | veh-REH-ɡem |
מֶ֖לֶךְ | melek | MEH-lek | |
and their men, | וַֽאֲנָשָׁ֑יו | waʾănāšāyw | va-uh-na-SHAV |
pray to | לְחַלּ֖וֹת | lĕḥallôt | leh-HA-lote |
אֶת | ʾet | et | |
before | פְּנֵ֥י | pĕnê | peh-NAY |
the Lord, | יְהוָֽה׃ | yĕhwâ | yeh-VA |
Cross Reference
Zechariah 8:21
ਅਲੱਗ-ਅਲੱਗ ਸ਼ਹਿਰਾਂ ਤੋਂ ਲੋਕ ਇੱਕ ਦੂਜੇ ਨੂੰ ਸ਼ੁਭਕਾਮਨਾਵਾਂ ਦੇਣਗੇ। ਉਨ੍ਹਾਂ ਵਿੱਚੋਂ ਕੁਝ ਕਹਿਣਗੇ: ‘ਅਸੀਂ ਯਹੋਵਾਹ ਸਰਬ ਸ਼ਕਤੀਮਾਨ ਦੀ’ ਉਪਾਸਨਾ ਕਰਨ ਲਈ ਜਾ ਰਹੇ ਹਾਂ ਅਤੇ ਦੂਜੇ ਆਖਣਗੇ, ‘ਅਸੀਂ ਤੁਹਾਡੇ ਨਾਲ ਜਾਵਾਂਗੇ।’”
Jeremiah 26:19
“ਹਿਜ਼ਕੀਯਾਹ ਯਹੂਦਾਹ ਦਾ ਰਾਜਾ ਸੀ। ਅਤੇ ਹਿਜ਼ਕੀਯਾਹ ਨੇ ਮੀਕਾਹ ਨੂੰ ਨਹੀਂ ਸੀ ਮਾਰਿਆ। ਯਹੂਦਾਹ ਦੇ ਕਿਸੇ ਬੰਦੇ ਨੇ ਵੀ ਮੀਕਾਹ ਨੂੰ ਨਹੀਂ ਸੀ ਮਾਰਿਆ। ਤੁਸੀਂ ਜਾਣਦੇ ਹੋ ਕਿ ਹਿਜ਼ਕੀਯਾਹ ਯਹੋਵਾਹ ਦੀ ਇੱਜ਼ਤ ਕਰਦਾ ਸੀ। ਉਹ ਯਹੋਵਾਹ ਨੂੰ ਪ੍ਰਸੰਨ ਕਰਨਾ ਚਾਹੁੰਦਾ ਸੀ। ਯਹੋਵਾਹ ਨੇ ਆਖਿਆ ਸੀ ਕਿ ਉਹ ਯਹੂਦਾਹ ਲਈ ਮੰਦੀਆਂ ਗੱਲਾਂ ਕਰੇਗਾ। ਪਰ ਹਿਜ਼ਕੀਯਾਹ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਆਪਣਾ ਇਰਾਦਾ ਬਦਲ ਲਿਆ। ਯਹੋਵਾਹ ਨੇ ਉਹ ਮੰਦੀਆਂ ਗੱਲਾਂ ਨਹੀਂ ਕੀਤੀਆਂ। ਜੇ ਅਸੀਂ ਯਿਰਮਿਯਾਹ ਨੂੰ ਦੁੱਖ ਪੁਚਾਵਾਂਗੇ, ਤਾਂ ਅਸੀਂ ਆਪਣੇ ਲਈ ਬਹੁਤ ਮੁਸੀਬਤਾਂ ਖੜੀਆਂ ਕਰ ਲਵਾਂਗੇ। ਅਤੇ ਉਹ ਮੁਸੀਬਤਾਂ ਸਾਡੇ ਆਪਣੇ ਕਸੂਰ ਕਰਕੇ ਆਉਣਗੀਆਂ।”
1 Kings 13:6
ਤਦ ਰਾਜੇ ਯਾਰਾਬੁਆਮ ਨੇ ਪਰਮੇਸ਼ੁਰ ਦੇ ਮਨੁੱਖ ਨੂੰ ਆਖਿਆ, “ਕਿਰਪਾ ਕਰਕੇ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰ ਤਾਂ ਜੋ ਮੈਂ ਆਪਣੀ ਬਾਂਹ ਹਿਲਾਉਣ ਯੋਗ ਹੋ ਸੱਕਾਂ।” ਤਾਂ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ ਅਤੇ ਰਾਜਾ ਆਪਣੀ ਬਾਂਹ ਹਿਲਾਉਣ ਦੇ ਯੋਗ ਸੀ। ਇਹ ਫ਼ਿਰ ਤੋਂ ਓਵੇਂ ਦੀ ਹੋ ਗਈ ਜਿਵੇਂ ਦੀ ਇਹ ਪਹਿਲਾਂ ਸੀ।
1 Samuel 13:12
ਮੈਂ ਆਪਣੇ-ਆਪ ’ਚ ਸੋਚਿਆ ਕਿ, ‘ਫ਼ਲਿਸਤੀ ਇੱਥੇ ਗਿਲਗਾਲ ਵਿੱਚ ਆਉਣਗੇ ਅਤੇ ਮੇਰੇ ਉੱਪਰ ਹਮਲਾ ਕਰ ਦੇਣਗੇ ਅਤੇ ਮੈਂ ਅਜੇ ਤੀਕ ਯਹੋਵਾਹ ਅੱਗੇ ਕਿਰਪਾ ਲਈ ਬੇਨਤੀ ਵੀ ਨਹੀਂ ਕੀਤੀ, ਇਸ ਲਈ ਮੈਂ ਮਜ਼ਬੂਰ ਹੋਕੇ ਹੋਮ ਦੀ ਭੇਟ ਚੜ੍ਹਾਈ।’”
Zechariah 6:10
“ਹੇਲਦੀ, ਟੋਬੀਯਾਹ, ਅਤੇ ਯਦਅਯਾਹ, ਕੈਦੀਆਂ ਤੋਂ ਸੋਨਾ ਅਤੇ ਚਾਂਦੀ ਲੈ ਜੋ ਕਿ ਬੇਬੀਲੋਨ ਤੋਂ ਪਰਤੇ ਹਨ। ਅਤੇ ਸਫ਼ਨਯਾਹ ਦੇ ਪੁੱਤਰ ਯੋਸੀਯਾਹ ਦੇ ਘਰ ਨੂੰ ਜਾਹ।
Isaiah 60:7
ਲੋਕ ਕੇਦਾਰ ਤੋਂ ਸਾਰੀਆਂ ਭੇਡਾਂ ਇਕੱਠੀਆਂ ਕਰਨਗੇ ਅਤੇ ਉਹ ਤੁਹਾਨੂੰ ਦੇ ਦੇਵਣਗੇ। ਉਹ ਨਬਾਯੋਬ ਵਿੱਚੋਂ ਦੁਂਬੇ ਲੈ ਕੇ ਆਉਣਗੇ। ਤੁਸੀਂ ਮੇਰੀ ਜਗਵੇਦੀ ਉੱਤੇ ਉਨ੍ਹਾਂ ਜਾਨਵਰਾਂ ਦੀ ਭੇਟ ਚੜ੍ਹਾਵੋਂਗੇ। ਅਤੇ ਮੈਂ ਉਨ੍ਹਾਂ ਨੂੰ ਪ੍ਰਵਾਨ ਕਰਾਂਗਾ। ਮੈਂ ਆਪਣੇ ਅਦਭੁਤ ਮੰਦਰ ਨੂੰ ਰ ਵੀ ਖੂਬਸੂਰਤ ਬਣਾਵਾਂਗਾ।
Ezra 8:28
ਫਿਰ ਮੈਂ ਉਨ੍ਹਾਂ ਬਾਰ੍ਹਾਂ ਜਾਜਕਾਂ ਨੂੰ ਆਖਿਆ: “ਤੁਸੀਂ ਯਹੋਵਾਹ ਲਈ ਪਵਿੱਤਰ ਹੋਵੇ ਅਤੇ ਇਹ ਸਾਰਾ ਸਾਮਾਨ ਵੀ। ਲੋਕਾਂ ਨੇ ਇਹ ਚਾਂਦੀ ਅਤੇ ਸੋਨਾ ਯਹੋਵਾਹ ਦੀ ਭੇਟ ਕੀਤਾ ਜਿਹੜੀ ਕਿ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ।
Ezra 7:15
ਮੈਂ ਤੇ ਮੇਰੇ ਸਲਾਹਕਾਰ ਇਸਰਾਏਲ ਦੇ ਪਰਮੇਸ਼ੁਰ ਲਈ ਸੋਨਾ ਅਤੇ ਚਾਂਦੀ ਭੇਂਟ ਕਰਦੇ ਹਾਂ। ਪਰਮੇਸ਼ੁਰ ਯਰੂਸ਼ਲਮ ਵਿੱਚ ਵੱਸਦਾ ਹੈ ਇਸ ਲਈ ਤੂੰ ਇਹ ਸੋਨਾ ਚਾਂਦੀ ਜ਼ਰੂਰ ਆਪਣੇ ਨਾਲ ਲੈ ਕੈ ਜਾਵੀਂ।
Ezra 6:10
ਤਾਂ ਜੋ ਉਹ ਉਹੀ ਬਲੀਆਂ ਚੜ੍ਹਾਉਣ ਜੋ ਅਕਾਸ਼ ਦੇ ਪਰਮੇਸ਼ੁਰ ਨੂੰ ਪ੍ਰਸੰਨ ਕਰ ਦੇਣ। ਇਹ ਸਭ ਚੀਜ਼ਾਂ ਉਨ੍ਹਾਂ ਨੂੰ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਹ ਪਾਤਸ਼ਾਹ ਅਤੇ ਉਸ ਦੇ ਪੁੱਤਰਾਂ ਲਈ ਪ੍ਰਾਰਥਨਾ ਕਰ ਸੱਕਣ।
Exodus 32:11
ਪਰ ਮੂਸਾ ਨੇ ਯਹੋਵਾਹ, ਆਪਣੇ ਪਰਮੇਸ਼ੁਰ ਨੂੰ ਬੇਨਤੀ ਕੀਤੀ, “ਯਹੋਵਾਹ ਆਪਣੇ ਗੁੱਸੇ ਨਾਲ ਆਪਣੇ ਲੋਕਾਂ ਨੂੰ ਤਬਾਹ ਨਾ ਕਰੋ। ਤੁਸੀਂ ਇਨ੍ਹਾਂ ਲੋਕਾਂ ਨੂੰ ਮਿਸਰ ਵਿੱਚੋਂ ਆਪਣੀ ਮਹਾਨ ਸ਼ਕਤੀ ਅਤੇ ਤਾਕਤ ਨਾਲ ਬਾਹਰ ਲਿਆਏ।